HOME *ਪੀ.ਐੱਮ. ਸ੍ਰੀ ਸਕੂਲ ਰੱਤੇਵਾਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ...

*ਪੀ.ਐੱਮ. ਸ੍ਰੀ ਸਕੂਲ ਰੱਤੇਵਾਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਮਾਰੀਆਂ ਮੱਲਾਂ*

1
ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸਿੱਖਿਆ ਵਿਭਾਗ ਪੰਜਾਬ ਵੱਲੋਂ ‘ਰਾਸ਼ਟਰੀ ਅਵਿਸ਼ਕਾਰ ਅਭਿਆਨ -2025’ ਤਹਿਤ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੱਤੇਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਕੋਆਰਡੀਨੇਟਰ ਅਜੇ ਕੁਮਾਰ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਮਾ ਸ਼ਰਮਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਪੇਸ਼ ਕੀਤੇ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ: ਵਿਦਿਆਰਥਣ ਮੁਸਕਾਨ ਨੇ ‘ਸਿਹਤ ਅਤੇ ਸਫਾਈ’  ਉਪ-ਵਿਸ਼ੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀ ਏਕਮਜੋਤ ਨੇ ‘ਗ੍ਰੀਨ ਐਨਰਜੀ’ ਉਪ-ਵਿਸ਼ੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਵਿਦਿਆਰਥਣ ਵਿਸ਼ਾਲੀ ਨੇ ‘ਮਨੋਰੰਜਕ ਗਣਿਤਿਕ ਮਾਡਲਿੰਗ’ ਉਪ-ਵਿਸ਼ੇ ਵਿੱਚ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀ ਕਮਲਜੀਤ ਨੇ ‘ਉਭਰਦੀਆਂ ਤਕਨੀਕਾਂ’ ਉਪ-ਵਿਸ਼ੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਪ੍ਰਿੰਸੀਪਲ ਰਮਾ ਸ਼ਰਮਾ ਨੇ ਸਵੇਰ ਦੀ ਸਭਾ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਗਾਈਡ ਅਧਿਆਪਕਾਂ— ਸ੍ਰੀਮਤੀ ਹਰਦੀਪ ਕੌਰ,ਸ੍ਰੀ ਨੀਲ ਕਮਲ, ਸ੍ਰੀ ਸੁਖਵਿੰਦਰ ਸਿੰਘ, ਅਤੇ ਸ੍ਰੀ ਅਜੇ ਕੁਮਾਰ  ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਪਹਿਲੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਮਾਨਚੈਸਟਰ ਚ ਕਰਵਾਏ ਗਏ ਮਿਸ ਟਾਈਲੈਟਡ 2025ਦੇ ਪੰਜਾਬਣ 2025 ਦੇ ਮੁਕਾਬਲੇ
Next article“ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ”