HOME ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਪੀ.ਐੱਚ.ਸੀ...

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਐਕਸ-ਰੇ ਸੁਵਿਧਾ ਸ਼ੁਰੂ, ਹੁਣ ਤਕ 185 ਤੋਂ ਵੱਧ ਐਕਸ-ਰੇ ਕੀਤੇ ਗਏ

ਰੂਪਨਗਰ /ਕੀਰਤਪੁਰ ਸਾਹਿਬ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਰੂਪਨਗਰ ਡਾ.ਸੁਖਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਚੱਲਦਿਆਂ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿੱਚ ਐਕਸ-ਰੇ ਦੀ ਸੁਵਿਧਾ ਸ਼ੁਰੂ ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਇਸ ਸੁਵਿਧਾ ਦੇ ਸ਼ੁਰੂ ਹੋਣ ਨਾਲ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਰਾਹਤ ਮਿਲੀ ਹੈ। ਪੀ.ਐੱਚ.ਸੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਸੁਵਿਧਾ ਤੁਰੰਤ ਪ੍ਰਭਾਵ ਨਾਲ ਚਾਲੂ ਕੀਤੀ ਗਈ ਹੈ। 19 ਨਵੰਬਰ ਤੋਂ ਸ਼ੁਰੂ ਹੋਈ ਐਕਸ ਰੇ ਦੀ ਸੁਵਿਧਾ ਦਾ ਹੁਣ ਤੱਕ 185 ਤੋਂ ਵੱਧ ਮਰੀਜ਼ ਫ਼ਾਇਦਾ ਲੈ ਚੁੱਕੇ ਹਨ ਜਿਨ੍ਹਾਂ ਨਾਲ ਮਰੀਜ਼ਾਂ ਨੂੰ ਤੁਰੰਤ ਜਾਂਚ ਅਤੇ ਇਲਾਜ ਵਿੱਚ ਮਦਦ ਮਿਲੀ ਹੈ। ਸਥਾਨਕ ਨਿਵਾਸੀਆਂ ਨੇ ਪੀ.ਐੱਚ.ਸੀ ਵਿੱਚ ਇਸ ਸਹੂਲਤ ਦੀ ਸ਼ੁਰੂਆਤ ਦਾ ਸਵਾਗਤ ਕੀਤਾ ਹੈ ਅਤੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਬਣ ਰਹੀ ਯੂਨੀਵਰਸਿਟੀ ਲਈ ਹਰ ਸੰਭਵ ਯੋਗਦਾਨ ਪਾਵਾਂਗੇ – ਨਾਨਕਪੁਰ
Next articleਮਿੰਨੀ ਕਹਾਣੀ: ਗੱਲਬਾਤ……