HOME ਸੱਤਵੀਂ ਵਿਦਿਆਰਥੀ ਚੇਤਨਾ ਪ੍ਰੀਖਿਆ ਦਾ ਸੂਬਾਈ ਸਨਮਾਨ ਸਮਾਗਮ ਹੋਇਆ

ਸੱਤਵੀਂ ਵਿਦਿਆਰਥੀ ਚੇਤਨਾ ਪ੍ਰੀਖਿਆ ਦਾ ਸੂਬਾਈ ਸਨਮਾਨ ਸਮਾਗਮ ਹੋਇਆ

3
 ਸੰਗਰੂਰ ਬਚਪਨ ਇੰਗਲਿਸ਼ ਸਕੂਲ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਵਾਨੀ ਤੇ  ਚੰਗੀ ਕਾਰਗੁਜ਼ਾਰੀ ਲਈ ਇਕਾਈ ਸੰਗਰੂਰ ਨੂੰ ਵੀ ਸਨਮਾਨਿਤ ਕੀਤਾ ਗਿਆ
ਸੰਗਰੂਰ  (ਸਮਾਜ ਵੀਕਲੀ)  ਬੀਤੇ ਦਿਨ ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਗ਼ਦਰ ਲਹਿਰ ਦੀ ਮਹਾਨ ਨਾਇਕਾ ਬੀਬੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਸੂਬਾਈ ਪੱਧਰ ਤੇ ਅਹਿਮ ਸਥਾਨ ਹਾਸਿਲ ਕਰਨ ਵਾਲੇ 30 ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇਕ ਵਿਸ਼ੇਸ਼ ਸੂਬਾਈ ਸਨਮਾਨ ਸਮਾਗਮ ਤਰਕਸ਼ੀਲ਼ ਭਵਨ, ਬਰਨਾਲਾ ਵਿਖੇ ਕਰਵਾਇਆ ਗਿਆ। ਇਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਤਰਕਸ਼ੀਲ਼ ਇਕਾਈਆਂ ਦੇ ਕਾਰਕੁਨਾਂ, ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
        ਇਸ ਸਮਾਗਮ ਦੇ ਮੁੱਖ ਬੁਲਾਰੇ ਅਤੇ ਨਾਮਵਰ ਸਾਹਿਤਕਾਰ ਗੁਰਮੀਤ ਕੜਿਆਲਵੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਗਿਆਨਕ ਚੇਤਨਾ ਅੱਜ ਤੱਕ ਦੇ ਮਨੁੱਖੀ ਵਿਕਾਸ ਦਾ ਮੁੱਖ ਆਧਾਰ ਹੈ ਪਰ ਆਜ਼ਾਦੀ ਤੋਂ ਬਾਅਦ ਸੱਤਾਧਾਰੀ ਜਮਾਤਾਂ ਨੇ ਸਿੱਖਿਆ ਨੀਤੀ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਦੀ ਥਾਂ ਰੂੜ੍ਹੀਵਾਦੀ ਪਾਠਕ੍ਰਮ ਸ਼ਾਮਿਲ ਕਰਕੇ ਵਿਦਿਆਰਥੀਆਂ ਨੂੰ ਵਿਗਿਆਨਕ ਨਜ਼ਰੀਆ ਅਪਨਾਉਣ ਤੋਂ ਵਾਂਝਿਆਂ ਕੀਤਾ ਹੈ ਜਦਕਿ ਤਰਕਸ਼ੀਲ਼ ਸੁਸਾਇਟੀ ਪੰਜਾਬ ਪਿਛਲੇ ਚਾਰ ਦਹਾਕਿਆਂ ਤੋਂ ਵਿਗਿਆਨਕ ਦ੍ਰਿਸ਼ਟੀਕੋਣ ਵਿਕਸਤ ਕਰਨ ਲਈ ਲਗਾਤਾਰ ਉਪਰਾਲੇ ਕਰਦੀ ਆ ਰਹੀ ਹੈ ਅਤੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਨੇ ਇਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
                    ਇਸ ਮੌਕੇ ਸੂਬਾਈ ਪੱਧਰ ਤੇ ਛੇਵੀਂ ਤੋਂ ਬਾਰ੍ਹਵੀਂ ਤੇ ਅਪਰ ਸੈਕੰਡਰੀ ਜਮਾਤ ਵਿਚ ਅਹਿਮ ਸਥਾਨ ਹਾਸਿਲ ਕਰਨ ਵਾਲੇ ਮਿਡਲ ਅਤੇ ਸੈਕੰਡਰੀ ਗਰੁੱਪ ਦੇ 30 ਵਿਦਿਆਰਥੀਆਂ ਨੂੰ ਨਕਦ ਇਨਾਮ, ਤਰਕਸ਼ੀਲ਼ ਕਿਤਾਬਾਂ,ਯਾਦਗਾਰੀ ਚਿੰਨ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਕਾਈ ਸੰਗਰੂਰ ਦੀ ਬਚਪਨ ਇੰਗਲਿਸ਼ ਸਕੂਲ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਵਾਨੀ ਨੂੰ ਮੋਹਰੀ ਰਹੇ ਵਿਦਿਆਰਥੀਆਂ ਵਿੱਚ ਸਨਮਾਨਿਤ ਕੀਤਾ ਗਿਆ।
          ਇਸ ਮੌਕੇ ਤਰਕਸ਼ੀਲ ਸੁਸਾਇਟੀ ਕੈਨੇਡਾ ਦੇ ਪ੍ਰਧਾਨ ਬਲਦੇਵ ਰਹਿਪਾ ਅਤੇ ਤਰਕਸ਼ੀਲ ਸੁਸਾਇਟੀ ਇੰਗਲੈਂਡ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਮੱਖਣ ਸਿੰਘ ਨੇ ਵੀ ਸੰਬੋਧਨ ਕੀਤਾ।
      ਇਸ ਮੌਕੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਉੱਤਮ ਕਾਰਗੁਜਾਰੀ ਵਿਖਾਉਣ ਵਾਲੀਆਂ ਬਹੁਤ ਸਾਰੀਆਂ ਇਕਾਈਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਇਕਾਈ ਸੰਗਰੂਰ ਨੂੰ ਵੀ ਸਨਮਾਨਿਤ ਕੀਤਾ ਗਿਆ।ਇਕਾਈ ਸੰਗਰੂਰ ਦੇ ਆਗੂਆਂ ਸੁਰਿੰਦਰ ਪਾਲ, ਸੀਤਾ ਰਾਮ ਬਾਲਦ ਕਲਾਂ, ਗੁਰਦੀਪ ਸਿੰਘ ਲਹਿਰਾ ਤੇ ਗੁਰਜੰਟ ਸਿੰਘ ਨੇ ਸੂਬਾ ਕਮੇਟੀ ਵੱਲੋਂ ਸਨਮਾਨ ਪੱਤਰ ਪ੍ਰਾਪਤ ਕੀਤਾ।ਇਸ ਮੌਕੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਨੇ ਪਿਛਲੇ ਸੱਤ ਸਾਲਾਂ ਤੋਂ ਕਰਵਾਈ ਜਾ ਰਹੀ ਵਿੱਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਉਣ ਦੇ ਮਕਸਦ ਬਾਰੇ ਦੱਸਆ। ਗੁਰਪ੍ਰੀਤ ਸ਼ਹਿਣਾ ਨੇ ਬਾਖੂਬੀ ਸਟੇਜ ਸੰਚਾਲਨ ਕੀਤਾ।
ਮਾਸਟਰ ਪਰਮਵੇਦ 
ਤਰਕਸ਼ੀਲ ਆਗੂ  ਤਰਕਸ਼ੀਲ ਸੁਸਾਇਟੀ ਪੰਜਾਬ 
9417422349
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous article“ਹਿੰਦ ਦੀ ਚਾਦਰ” ਸ਼੍ਰੀ ਗੁਰੂ ਤੇਗ ਬਹਾਦਰ
Next articleਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦਾ ਦੇਹਾਂਤ