ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਂਗਰਸ ਪਾਰਟੀ ਦੀਆਂ ਜੜਾਂ ਹੋ ਰਹੀਆਂ ਹੋਰ ਵੀ ਮਜ਼ਬੂਤ ਇਹੋ ਕਹਿਣਾਂ ਹੈ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦਾ। ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਪੁ਼ਸ਼ਪਾ ਦੇਵੀ ਜੀ ਆਪਣੇ ਸਾਥੀਆਂ ਸਮੇਤ ਅਜੇ ਮੰਗਪੁਰ ਦੀ ਅਗਵਾਈ ਹੇਠ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਅਜੇ ਮੰਗਪੁਰ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ। ਪੁਸ਼ਪਾ ਜੇਵੀ ਸਮੇਤ ਸੈਂਕੜੇ ਪਰਿਵਾਰਾਂ ਨੇ ਕਾਂਗਰਸ ਪਾਰਟੀ ਉੱਤੇ ਵਿਸ਼ਵਾਸ ਜਤਾਉਂਦੇ ਹੋਏ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਇਸ ਮੌਕੇ ਪੁਸ਼ਪਾ ਦੇਵੀ, ਬਲਵੀਰ ਕੋਰ ਮਜਾਰੀ, ਜਸਵਿੰਦਰ ਕੌਰ ਮਜਾਰੀ, ਬਲਵੀਰ ਕੋਰ ਸਜਾਵਲਪੁਰ, ਸੀਮਾ ਰਾਣੀ ਕਰਾਵਰ ਆਦਿ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਮੌਕੇ ਤੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਬਿੰਦੂ ਭੂੰਬਲਾ ਸਾਬਕਾ ਮੀਤ ਪ੍ਰਧਾਨ ਯੂਥ ਗੜ਼ਸ਼ੰਕਰ, ਦਵਿੰਦਰ ਸਿੰਘ ਸਟੇਟ ਸੈਕਟਰੀ ਐਸ.ਸੀ. ਵਿੰਗ, ਬਲਵਿੰਦਰ ਸਿੰਘ ਕੋਆਰਡੀਨੇਟਰ, ਮੰਗਤ ਰਾਮ, ਸੁਨੀਤਾ ਭੌਰਾ ਆਦਿ ਹਾਜ਼ਰ ਸਨ।
HOME ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਮਿਲੀ ਮਜ਼ਬੂਤੀ



