ਕਪੂਰਥਲਾ, (ਸਮਾਜ ਵੀਕਲੀ) ( ਵਿਸ਼ੇਸ਼ ਪ੍ਰਤੀਨਿਧ) -ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ 30 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਤੋਂ 2 ਵਜੇ ਤੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ ਡੀ ਜੀ ਡਾਕਟਰ ਸਰਬਜੀਤ ਸਿੰਘ, ਕਲੱਬ ਦੇ ਪ੍ਰਧਾਨ ਅੰਕੁਰ ਵਾਲੀਆ, ਸਕੱਤਰ ਸਿਮਰਨਪ੍ਰੀਤ ਸਿੰਘ, ਪ੍ਰੋਜੈਕਟ ਚੇਅਰਮੈਨ ਅਮਰਜੀਤ ਸਿੰਘ ਸਡਾਨਾ ਤੇ ਸਹਾਇਕ ਚੇਅਰਮੈਨ ਰਾਹੁਲ ਆਨੰਦ ਨੇ ਦੱਸਿਆ ਕਿ ਕੈਂਪ ਦੌਰਾਨ ਫੋਰਟਿਸ ਹਸਪਤਾਲ ਜਲੰਧਰ ਦੇ ਦੱਸ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦਾ ਮੁਫ਼ਤ ਨਿਰੀਖਣ ਕਰਨ ਲਈ ਪਹੁੰਚ ਰਹੀ ਹੈ | ਜਿਸ ਵਿਚ ਦਿਲ, ਦਿਮਾਗ, ਗੁਰਦੇ, ਹੱਡੀਆਂ ਦੇ ਮਾਹਿਰ ਡਾਕਟਰ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰ, ਪੇਟ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ | ਕੈਂਪ ਦੌਰਾਨ ਜਿੱਥੇ ਬੀ.ਪੀ., ਸ਼ੂਗਰ ਦੇ ਟੈੱਸਟ ਮੁਫ਼ਤ ਕੀਤੇ ਜਾਣਗੇ ਉੱਥੇ ਨਾਲ ਹੀ ਲੋੜਵੰਦ ਮਰੀਜ਼ਾਂ ਦੀ ਮੁਫ਼ਤ ਈ.ਸੀ.ਜੀ. ਵੀ ਹੋਵੇਗੀ ਤੇ ਦਵਾਈਆਂ ਵੀ ਲੋੜ ਅਨੁਸਾਰ ਮੁਫ਼ਤ ਦਿੱਤੀਆਂ ਜਾਣਗੀਆਂ |
HOME ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ



