HOME ਕੰਚਨਪ੍ਰੀਤ ਕੌਰ ਦਾ ਬਰੀ ਹੋਣਾ ਮਾਨ ਸਰਕਾਰ ਦੇ ਮੂੰਹ ਤੇ ਕਰਾਰੀ ...

ਕੰਚਨਪ੍ਰੀਤ ਕੌਰ ਦਾ ਬਰੀ ਹੋਣਾ ਮਾਨ ਸਰਕਾਰ ਦੇ ਮੂੰਹ ਤੇ ਕਰਾਰੀ ਚਪੇੜ : ਲਾਲੀ ਬਾਜਵਾ, ਐਡਵੋਕੇਟ ਭਾਰਦਵਾਜ

2
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) – ਬੀਤੇ ਦਿਨੀ  ਤਰਤਾਰਨ ਦੀ ਮਾਨਯੋਗ ਅਦਾਲਤ ਵੱਲੋਂ ਅਕਾਲੀ ਆਗੂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਨੂੰ ਲਗਭੱਗ ਅੱਧੀ ਰਾਤ ਤੱਕ ਵਕੀਲ ਸਾਹਿਬਾਨਾ ਦੀਆਂ ਦਲੀਲਾਂ ਸੁਣ ਕੇ ਬਾਇੱਜਤ ਸਾਰੇ ਦੋਸ਼ਾ ਤੋਂ ਬਰੀ ਕਰ ਦਿੱਤਾ ਗਿਆ। ਜੋ ਕਿ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦੇ ਮੂੰਹ ਤੇ ਬਹੁਤ ਵੱਡੀ ਚਪੇੜ ਹੈ। ਇਸ ਮੌਕੇ ਐਡਵੋਕੇਟ ਸ਼ਮਸ਼ੇਰ ਭਾਰਦਵਾਜ ਨੇ ਕਿਹਾ ਕਿ ਅਕਾਲੀ ਦਲ ਦੀ ਵਾਪਸੀ ਹੁੰਦੀ ਵੇਖ ਕੇ ਮੌਕੇ ਦੀ ਸਰਕਾਰ ਬੁਖਲਾਹਟ ਵਿਚ ਆ ਗਈ ਹੈ ਅਤੇ ਸਰਕਾਰੀ ਤੰਤਰ ਦਾ ਦੁਰਉਪਯੋਗ ਕਰਕੇ ਅਕਾਲੀ ਆਗੂਆਂ ਦੇ ਖਿਲਾਫ ਝੂਠੇ ਪਰਚੇ ਦਰਜ਼ ਕੀਤੇ ਜਾ ਰਹੇ ਹਨ ਪ੍ਰੰਤੂ ਆਮ ਜਨਤਾ ਸਭ ਜਾਣਦੀ ਹੈ ਤੇ ਉਹਨਾਂ ਕਿਹਾ ਕਿ  ਹੁਣ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ  ਕਰਨਗੇ। ਇਸ ਮੌਕੇ ਸਤਵਿੰਦਰ ਬੇਦੀ, ਵਿਕਰਮ ਠਾਕੁਰ, ਜਪਿੰਦਰ ਅਟਵਾਲ, ਕੁਲਦੀਪ ਸਿੰਘ ਬੱਬੂ ਬਜਵਾੜਾ ਹਾਜ਼ਿਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ, *ਪਾਰਟੀ ਦਾ ਕੀਤਾ ਧੰਨਵਾਦ*
Next article*ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ*