ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ )– ਪੰਜਾਬ ਸਰਕਾਰ ਵਲੋਂ 14 ਨਵੰਬਰ ਨੂੰ ਕਰਵਾਈਆਂ ਜਾ ਰਹੀਆਂ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਕਰਵਾਉਣ ਦੇ ਮੱਦੇਨਜ਼ਰ ਥਾਣਾ ਕਾਠਗੜ੍ਹ ਦੇ ਮੁਖੀ ਅਭਿਸ਼ੇਕ ਸ਼ਰਮਾ ਵਲੋਂ ਉੱਚ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਤਵੰਤਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਆਪਣੇ ਪਿੰਡ ਵਿੱਚ ਪੈਂਦੇ ਮੰਦਰਾਂ, ਗੁਰਦੁਆਰਿਆਂ ਤੇ ਹੋਰ ਧਾਰਮਿਕ ਸਥਾਨਾਂ ਤੋਂ ਇਹ ਇਹ ਅਨਾਉਂਸਮੈਂਟ ਕਰਵਾਉਣ ਕਿ ਜਿਨਾਂ ਅਸਲਾ ਧਾਰਕਾਂ ਕੋਲ ਅਸਲਾ ਹੈ ਉਹ ਜਲਦੀ ਤੋਂ ਜਲਦੀ ਆਪਣਾ ਅਸਲਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਗੰਨ ਹਾਊਸ ਵਿੱਚ ਜਮਾਂ ਕਰਵਾਉਣ। ਇਸ ਤੋਂ ਇਲਾਵਾ ਉਹਨਾਂ ਖੁਦ ਵੀ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਨਾਂ ਹੁਕਮਾਂ ਦੀ ਇਨ ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਸਲਾ ਧਾਰਕ ਇਹਨਾਂ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਜਾਂ ਪਾਬੰਦ ਨਾ ਹੋਇਆ ਤਾਂ ਮਜਬੂਰਨ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



