HOME ਰਾਜਵਿੰਦਰ ਕੌਰ ਬਰਾੜ ਆਂਡਲੂ ਨੇ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਿਲ...

ਰਾਜਵਿੰਦਰ ਕੌਰ ਬਰਾੜ ਆਂਡਲੂ ਨੇ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਹਾਜ਼ਰੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਭਰੇ

2
ਰਾਏਕੋਟ,  (ਸਮਾਜ ਵੀਕਲੀ)   (  ਗੁਰਭਿੰਦਰ ਸਿੰਘ ਗੁਰੀ ) : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਜੋਨ ਪੱਖੋਵਾਲ ਤੋਂ ਕਾਂਗਰਸ ਪਾਰਟੀ ਵੱਲੋਂ ਜਿਲ੍ਹਾ ਮੀਤ ਪ੍ਰਧਾਨ ਅਤੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਧਰਮ ਪਤਨੀ ਰਾਜਵਿੰਦਰ ਕੌਰ ਬਰਾੜ ਨੂੰ ਉਮੀਦਵਾਰ ਬਣਾਇਆ ਗਿਆ ਹੈ। ਰਾਜਵਿੰਦਰ ਕੌਰ ਬਰਾੜ ਆਂਡਲੂ ਨੇ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਹਾਜ਼ਰੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਉਮੀਦਵਾਰ ਰਾਜਵਿੰਦਰ ਕੌਰ ਬਰਾੜ ਨੇ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ, ਕਾਮਿਲ ਅਮਰ ਸਿੰਘ ਅਤੇ ਸਮੁੱਚੀ ਕਾਂਗਰਸ ਪਾਰਟੀ ਦਾ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੀ ਜਨਤਾ ਨਾ ਕਈ ਵਾਅਦੇ ਕੀਤੇ ਸਨ, ਜਿੰਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਹੋਇਆ। ਸਰਕਾਰ ਆਪਣੀ ਝੂਠੀ ਵਾਹਵਾ ਕਰਵਾਉਣ ਲਈ ਲੱਖਾਂ ਕਰੋੜਾਂ ਰੂਪੈ ਦੀ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉੱਨਾਂ ਕਿਹਾ ਕਿ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀਆਂ ਗੱਲਾਂ ਕਰ ਰਹੀ ਹੈ, ਜਦੋਂ ਕਿ ਸੱਚਾਈ ਇਹ ਆ ਕਿ ਪੰਜਾਬ ਦੇ ਹਲਾਤ ਬਹੁਤ ਮਾੜੇ ਹੋ ਗਏ ਹਨ, ਸੂਬੇ ‘ਚ ਰੋਜ਼ਾਨਾ ਕਤਲ, ਲੁੱਟਾਂ ਖੋਹਾਂ ਅਤੇ ਚੋਰੀ ਆਦਿ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਪੰਜਾਬ ਦੇ ਲੋਕ ਆਪ ਨੂੰ ਚੱਲਦਾ ਕਰਨ ਲਈ ਕਾਹਲੇ ਹਨ। ਹਰਵਿੰਦਰ ਸਿੰਘ ਰਾਜਾ ਬਰਾੜ ਨੇ ਭਰੋਸਾ ਦਿਵਾਇਆ ਕਿ ਉਹ ਜੋਨ ਪੱਖੋਵਾਲ ਤੋਂ ਆਪਣੀ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਕਿਤਾਬਾਂ ਦਾ ਮਹੱਤਵ
Next articleਸਵ ਬੱਚੀ ਰਾਧਿਕਾ ਜਿੰਦਲ ਨਮਿੱਤ ਸ੍ਰੀ ਗਰੁੜ ਪੁਰਾਨ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਅਨਾਜ ਮੰਡੀ ਮਹਿਲ ਕਲਾਂ ਵਿਖੇ ਹੋਈ