HOME ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਰਾਏਕੋਟ ਵਿਖੇ ਕਰਵਾਇਆ ਗਿਆ ਪੰਜਾਬ ਯੂਨੀਵਰਸਿਟੀ...

ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਰਾਏਕੋਟ ਵਿਖੇ ਕਰਵਾਇਆ ਗਿਆ ਪੰਜਾਬ ਯੂਨੀਵਰਸਿਟੀ ਜੋਨਲ ਸਕਿੱਲ-ਇਨ-ਟੀਚਿੰਗ ਅਤੇ ਟੀਚਿੰਗ ਏਡ ਬਣਾਉਣ ਦਾ ਮੁਕਾਬਲਾ ਕਰਵਾਏ ਗਏ

3

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਰਾਏਕੋਟ ਵਿਖੇ ਐਜੂਕੇਸ਼ਨ ਜੋਨ-B ਗਰੁੱਪ-ਦੂਜਾ ਪੰਜਾਬ ਯੂਨੀਵਰਸਿਟੀ ਜੋਨਲ ਸਕਿੱਲ-ਇਨ-ਟੀਚਿੰਗ ਅਤੇ ਟੀਚਿੰਗ ਏਡ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਐਜੂਕੇਸ਼ਨ ਦੇ 22 ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਮਾਜਿਕ ਸਿੱਖਿਆ, ਕਾਮਰਸ, ਇਕੋਨੋਮਿਕਸ ਅਤੇ ਫਿਜ਼ੀਕਲ ਐਜੂਕੇਸ਼ਨ ਦੇ ਵਿਸ਼ਿਆਂ ਵਿੱਚ ਭਾਗ ਲਿਆ ਗਿਆ। ਇਸ ਪ੍ਰਤੀਯੋਗਤਾ ਵਿੱਚ ਨਿਰੀਖਕ ਵਜੋਂ ਡਾ: ਤਰਕੋਲ ਬੰਧੂ (ਪ੍ਰਿੰਸੀਪਲ ਖਾਲਸਾ ਕਾਲਜ ਆਫ ਐਜੂਕੇਸ਼ਨ, ਸ਼੍ਰੀ ਮੁਕਤਸਰ ਸਾਹਿਬ) ਨੇ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਦੇ ਮੁਕਾਬਲਿਆਂ ਨੂੰ ਜੱਜ ਕਰਨ ਲਈ ਦੂਸਰੇ ਜੋਨ ਤੋਂ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਤਜਰਬੇਕਾਰ ਅਧਿਆਪਕਾਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰ: ਲਾਭ ਸਿੰਘ ਉਗੋਕੇ ਹਲਕਾ ਭਦੌੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਰਾਏਕੋਟ ਦੇ ਪ੍ਰਿੰਸੀਪਲ ਮੈਡਮ ਬਲਜੀਤ ਕੌਰ, ਪ੍ਰਧਾਨ ਡਾ: ਮਧੂਮੀਤਾ ਬੈਨਰਜੀ ਅਤੇ ਜਨਰਲ ਸੈਕਟਰੀ ਮਿਸਜ ਨੀਰਜਾ ਕਠਿਆਲਾ ਵੱਲੋਂ ਜੇਤੂ ਅਤੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ। ਵੱਖ-ਵੱਖ ਵਿਸ਼ਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ, ਕਾਲਜ ਮੈਨੇਜਮੈਂਟ ਅਤੇ ਸਮੂਹ ਸਟਾਫ ਦੁਆਰਾ ਸਨਮਾਨਿਤ ਕੀਤਾ ਗਿਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਗੁਰੂ ਗੋਬਿੰਦ ਸਿੰਘ ਹਾਕੀ ਚੈਂਪੀਅਨਸ਼ਿਪ 2025 – ਮੁੰਡਿਆਂ ਵਿੱਚ ਜਰਖੜ ਅਕੈਡਮੀ , ਕੁੜੀਆਂ ਵਿੱਚ ਅਮਰਗੜ੍ਹ ਬਣੇ ਚੈਂਪੀਅਨ
Next articleਪੰਜਾਬ ਮੁੜ ਸੁਰਜੀਤੀ ਲਹਿਰ ਦੇ ਵੱਲੋਂ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਹਿੱਤ ਆਰੰਭ ਕੀਤੀ ਗਈ ਮਹਿੰਮ