ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਸਕੱਤਰ-ਕਮ-ਸੀ.ਜੇ.ਐਮ ਨੀਰਜ ਗੋਇਲ ਨੇ ਅੱਜ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੇ ਮਾਰਗਦਰਸ਼ਨ ਵਿਚ ਜ਼ਿਲ੍ਹੇ ਭਰ ਵਿਚ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਵਿਸ਼ੇਸ਼ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੱਜ ਆਪਣੇ ਦਫ਼ਤਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਕਾਲਜ ਪ੍ਰਿੰਸੀਪਲਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਇੱਕ ਗੰਭੀਰ ਖ਼ਤਰਾ ਬਣ ਗਿਆ ਹੈ ਅਤੇ ਇਸਨੂੰ ਜੜ੍ਹ ਤੋਂ ਖਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੈਰਾ ਲੀਗਲ ਵਲੰਟੀਅਰਾਂ, ਪੈਨਲ ਐਡਵੋਕੇਟਾਂ, ਲੀਗਲ ਏਡ ਡਿਫੈਂਸ ਕੌਂਸਲ, ਡਾਕਟਰਾਂ, ਅਧਿਆਪਕਾਂ, ਐਨ.ਜੀ.ਓਜ਼, ਐਨ.ਐਸ.ਐਸ ਅਤੇ ਐਨ.ਸੀ.ਸੀ ਕੈਡਿਟਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ। ਨੀਰਜ ਗੋਇਲ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਆਪਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਸੈਮੀਨਾਰ, ਕੁਇਜ਼ ਮੁਕਾਬਲੇ, ਵਾਕਾਥਨ, ਜਾਗਰੂਕਤਾ ਰੈਲੀਆਂ, ਨੁੱਕੜ ਨਾਟਕ, ਪੋਸਟਰ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ, ਲੇਖ ਲਿਖਣ ਅਤੇ ਸਲੋਗਨ ਲਿਖਣ ਮੁਕਾਬਲੇ ਸ਼ਾਮਲ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



