HOME ਵਿੱਦਿਅਕ ਸੈਸ਼ਨ 2026- 27 ਲਈ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ 13 ਨੂੰ

ਵਿੱਦਿਅਕ ਸੈਸ਼ਨ 2026- 27 ਲਈ ਨਵੋਦਿਆ ਵਿਦਿਆਲਿਆ ਦੀ ਪ੍ਰਵੇਸ਼ ਪ੍ਰੀਖਿਆ 13 ਨੂੰ

4
ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ
 ਜਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਕਾਰਨ  ਪ੍ਰੀਖਿਆ ਕੇਂਦਰ ਬਦਲੇ 
ਕਪੂਰਥਲਾ  (ਸਮਾਜ ਵੀਕਲੀ)  ( ਕੌੜਾ )– ਜਵਾਹਰ ਨਵੋਦਿਆ ਵਿਦਿਆਲਾ ਮਸੀਤਾਂ (ਸਲਤਾਨਪੁਰ ਲੋਧੀ) ਦੇ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਵਿੱਦਿਅਕ ਸੈਸ਼ਨ 2026- 27 ਲਈ ਨਵੋਦਿਆ ਵਿਦਿਆਲਿਆ ਦੀ 5ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰਵੇਸ਼ ਪ੍ਰੀਖਿਆ 13 ਦਸੰਬਰ ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ। ਓਹਨਾਂ ਦੱਸਿਆ ਕਿ ਜਿਲ੍ਹਾ ਕਪੂਰਥਲਾ ਦੇ ਸਾਰੇ ਸਿੱਖਿਆ ਬਲਾਕਾਂ ਵਿੱਚ ਜਵਾਹਰ ਨਵੋਦਿਆ ਵਿਦਿਆਲਾ ਮਸੀਤਾਂ (ਸਲਤਾਨਪੁਰ ਲੋਧੀ) ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲਾਂ ਵਿੱਚ ਪੜ੍ਹ ਰਹੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਜਿਹਨਾਂ ਨੇ ਪ੍ਰਵੇਸ਼ ਪ੍ਰੀਖਿਆ ਲਈ ਦਾਖ਼ਲਾ ਫ਼ਾਰਮ ਭਰੇ ਸਨ, ਉਹਨਾਂ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਸਬੰਧਤ ਸਿੱਖਿਆ ਬਲਾਕ ਦਫਤਰਾਂ ਵਿੱਚ ਪਹੁੰਚਾਏ ਗਏ ਹਨ। ਪ੍ਰਿੰਸੀਪਲ  ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕਪੂਰਥਲਾ ਦੇ ਸਹਿਯੋਗ ਨਾਲ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ 2026 ਵੱਲੋਂ ਜਾਰੀ ਆਦੇਸ਼ਾਂ ਅਤੇ ਹਦਾਇਤਾਂ ਅਨੁਸਾਰ ਸ਼ਰਤਾਂ ਪੂਰੀਆਂ ਕਰਦੇ ਸਰਕਾਰੀ ਸਿੱਖਿਆ ਅਦਾਰਿਆਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਸਨ । ਪਰ 14 ਦਸੰਬਰ ਨੂੰ ਪੰਜਾਬ ਵਿੱਚ ਹੋ ਰਹੇ ਜਿਲ੍ਹਾ ਪ੍ਰੀਸ਼ਦ/ ਬਲਾਕ ਸੰਮਤੀ ਚੋਣਾਂ ਕਾਰਨ  ਪ੍ਰੀਖਿਆ ਕੇਂਦਰ ਬਦਲੇ ਗਏ ਹਨ ਜਿਨ੍ਹਾਂ ਵਿਚ ਚੋਣ ਬੂਥ ਬਣਨ ਕਾਰਨ ਹੁਣ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦੀ ਥਾਂ ਹਨ ਪ੍ਰਾਈਵੇਟ ਸਿੱਖਿਆ ਅਦਾਰਿਆਂ  ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ । ਪ੍ਰਿੰਸੀਪਲ  ਗੁਰਪ੍ਰੀਤ ਕੌਰ ਨੇ  ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ -2026 ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਤੇ ਅਧਿਆਪਕਾਂ ਅਤੇ ਮਾਪਿਆਂ ਨੂੰ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ- 2026  ਦੀ ਪ੍ਰੀਖਿਆ ਹੁਣ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ , ਸ਼ਿਸ਼ੂ ਮਾਡਲ ਸਕੂਲ ਭੁਲੱਥ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ, ਹਿੰਦੂ ਕੰਨਿਆ ਕਾਲਜ ਸਕੂਲ ਕਪੂਰਥਲਾ, ਐੱਮ ਜੀ ਐਨ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ , ਲਾਰਡ ਮਹਾਂਵੀਰ ਜੈਨ ਪਬਲਿਕ ਸਕੂਲ ਫਗਵਾੜਾ , ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਅਤੇ ਦਸ਼ਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਆਦਿ ਪ੍ਰਾਈਵੇਟ ਸਿੱਖਿਆ ਕੇਂਦਰਾਂ ਵਿੱਚ ਹੋਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਬਾ ਸਾਹਿਬ ਡਾਕਟਰ ਅੰਬੇਡਕਰ ਦਾ 69ਵਾਂ ਮਹਾਂਪ੍ਰੀਨਿਰਵਾਣ ਦਿਵਸ ਮਨਾਇਆ ਗਿਆ
Next articleਦੇਸ਼ ਦੇ ਸੰਵਿਧਾਨ ਨੂੰ ਬਚਾਉਣਾ, ਸਮੇਂ ਦੀ ਅਹਿਮ ਲੋੜ ਹੈ : ਢੋਸੀਵਾਲ