ਰਾਏਕੋਟ (ਸਮਾਜ ਵੀਕਲੀ) (ਗੁਰਭਿੰਦਰ ਗੁਰੀ ) 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸਮਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਪੂਰੇ ਜ਼ੋਰਾਂ ਤੇ ਹੈ ਅਤੇ ਚੋਣ ਪ੍ਰਚਾਰ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਸਰਗਰਮ ਭੂਮਿਕਾ ਨਿਭਾ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਬਲਾਕ ਸੰਮਤੀ ਜੋਨ ਝੋਰੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਦੇ ਹੱਕ ਵਿੱਚ ਵੋਟਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਸਰਦਾਰ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਲਕੇ ਦੇ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਦੁਖੀ ਹਨ। ਅਤੇ ਲੋਕ ਆਪਣੀ ਨਾਰਾਜ਼ਗੀ ਇਨਾਂ ਚੋਣਾਂ ਵਿੱਚ ਆਮ ਪਾਰਟੀ ਨੂੰ ਕਰਾਰੀ ਹਾਰ ਦੇ ਕੇ ਜ਼ਾਹਿਰ ਕਰਨਗੇ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਲਾਕ ਸੰਮਤੀ ਅਤੇ ਜਿਲਾ ਪਰਿਸ਼ਦ ਵਿੱਚ ਖੜੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਉਣ ਤਾਂ ਜੋ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨੀ ਯਕੀਨੀ ਹੋ ਜਾਵੇ। ਇਸ ਮੌਕੇ ਉਹਨਾਂ ਨਾਲ ਯੂਥ ਆਗੂ ਸੁਖਜੀਤ ਸਿੰਘ ਬੱਗੀ ਝੋਰੜਾਂ, ਯੂਥ ਆਗੂ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ, ਅਮਨਵੀਰ ਸਿੰਘ, ਕਰਮਵੀਰ ਸਿੰਘ, ਜਗਦੇਵ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਜਿੰਦਰ ਸਿੰਘ, ਸਮੇਤ ਹੋਰ ਕਈ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


