ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) – ਲੈਮਰਿਨ ਟੈੱਕ ਸਕਿਲਜ਼ ਯੂਨੀਵਰਸਿਟੀ ਪੰਜਾਬ ਵਿਚ ਸਥਾਪਿਤ ਯੂਨੀਵਰਸਿਟੀ ਸਕੂਲ ਆਫ਼ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਅਤੇ ਰਿਸਰਚ ਦੇ ਮੁਖੀ ਡਾ. ਅਮਨ ਸਿੰਘ ਦੀ ਪ੍ਰੇਰਣਾ ਸਦਕਾ ਵਿਦਿਆਰਥੀਆਂ ਦਾ ਧਾਰਮਿਕ ਅਤੇ ਅਕਾਦਮਿਕ ਟੂਰ ਬੀਤੇ ਦਿਨੀ ਆਯੋਜਿਤ ਕੀਤਾ ਗਿਆ। ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਨੂੰ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਏ ਗਏ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿੱਖ ਧਰਮ ਦੇ ਮਹਾਨ ਇਤਿਹਾਸ ਦੀ ‘ਆਡੀਉ-ਵਿਜੂਅਲ’ ਤਰੀਕੇ ਰਾਹੀਂ ਪ੍ਰਸਤੁਤੀ ਕਰਨ ਵਾਲਾ ‘ਦਾਸਤਾਨ-ਏ-ਸ਼ਹਾਦਤ’ ਮਿਊਜੀਅਮ ਵੀ ਦਿਖਾਇਆ ਗਿਆ। ਡਾ. ਅਮਨ ਸਿੰਘ ਦੁਆਰਾ ‘ਸਾਕਾ ਚਮਕੌਰ ਸਾਹਿਬ’ ਸਿਰਲੇਖ ਹੇਠ ਪੁਸਤਕ ਵੀ ਲਿਖੀ ਹੋਈ ਹੈ, ਉਨ੍ਹਾਂ ਨੇ ਚਮਕੌਰ ਸਾਹਿਬ ਦੇ ਇਤਿਹਾਸ ਅਤੇ ਉਥੇ ਸਥਾਪਿਤ ਗੁਰਦੁਆਰਾ ਸਾਹਿਬਾਨ ਦੀ ਦੇ ਅਸਥਾਨਾਂ ਦੀ ਨਿਸ਼ਾਨਦੇਹੀ ਅਤੇ ਉਸਾਰੀ ਸਭ ਤੋਂ ਪਹਿਲੀ ਵਾਰ ਕਿਵੇਂ ਹੋਈ ਸੀ, ਸੰਬੰਧੀ ਵੀ ਵਿਦਿਆਰਥੀਆਂ ਨਾਲ ਦੁਰਲਭ ਜਾਣਕਾਰੀ ਵੀ ਸਾਂਝੀ ਕੀਤੀ। ਇਸ ਟੂਰ ਮੌਕੇ ਵਿਭਾਗ ਦੇ ਅਧਿਆਪਕ ਮਹੇਸ਼ਵਰੀ ਸ਼ੁਕਲਾ, ਮੈਡਮ ਪ੍ਰੇਰਣਾ, ਰਿਸਰਚ ਸਕਾਲਰ ਸ. ਰਣਜੋਧ ਸਿੰਘ ਵੀ ਵਿਦਿਆਰਥੀਆਂ ਨਾਲ ਸ਼ਾਮਿਲ ਸਨ। ਵਿਭਾਗ ਦੇ ਵਿਦਿਆਰਥੀਆਂ ਦੇ ਇਸ ਟੂਰ ਦੀ ਸਾਲਾਘਾ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਏ. ਐਸ. ਚਾਵਲਾ ਨੇ ਕਿਹਾ ਕਿ ਇਹੋ ਜਿਹੇ ਧਾਰਮਿਕ ਅਤੇ ਅਕਾਦਮਿਕ ਟੂਰ ਜਿੱਥੇ ਵਿਦਿਆਰਥੀਆਂ ਨੂੰ ਲਾਸਾਨੀ ਇਤਿਹਾਸ ਤੋਂ ਜਾਣੂੰ ਕਰਵਾਉਂਦੇ ਹਨ ਉਥੇ ਹੀ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਸਦਾਚਾਰਕ ਗੁਣਾਂ ਦੇ ਧਾਰਨੀ ਵੀ ਬਣਾਉਂਦੇ ਹਨ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਬੀ. ਐਸ. ਸਤਿਆਲ ਨੇ ਕਿਹਾ ਜਿੱਥੇ ਸਾਡੀ ਯੂਨੀਵਰਸਿਟੀ ਸਥਾਪਿਤ ਹੈ, ਇਹ ਸਾਰਾ ਇਲਾਕੇ ਨੂੰ ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਹੈ। ਇਸ ਲਈ ਇਸ ਇਲਾਕੇ ਵਿਚ ਸਥਾਪਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨੇ ਸੁਭਾਗ ਦੀ ਗੱਲ ਹੈ। ਇਹੋ ਜਿਹਾ ਟੂਰ ਵਿਦਿਆਰਥੀਆਂ ਵਿਚ ਕੌਮ, ਧਰਮ ਅਤੇ ਦੇਸ਼ ਪ੍ਰਤੀ ਪਿਆਰ ਅਤੇ ਸੱਚ ਦੇ ਰਸਤੇ ਉਤੇ ਚੱਲਣ ਦੀ ਭਾਵਨਾ ਪੈਦਾ ਕਰਦਾ ਹੈ। ਇਨ੍ਹਾਂ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਉਨ੍ਹਾਂ ਨੂੰ ਭਵਿੱਖ ਲਈ ਕਿੱਤਾਮੁਖੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਸਹਾਇਤਾ ਕਰਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



