HOME ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਗੰਭੀਰਪੁਰ ਵਿਖੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ...

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਗੰਭੀਰਪੁਰ ਵਿਖੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਨਾਲ ਕੀਤੀ ਮੁਲਾਕਾਤ, ਕੈਬਨਿਟ ਮੰਤਰੀ ਨੇ ਜਿੱਤ ‘ਤੇ ਪ੍ਰਗਟਾਇਆ ਸ਼ੁਕਰਾਨਾ

5
ਰੂਪਨਗਰ /ਸ੍ਰੀ ਅਨੰਦਪੁਰ ਸਾਹਿਬ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਗੰਭੀਰਪੁਰ ਪਿੰਡ ਵਿਖੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਕਾਮਯਾਬ ਰਹੇ ਸਾਰੇ ਉਮੀਦਵਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਉਮੀਦਵਾਰਾਂ ਨੂੰ ਦਿਲੋਂ ਵਧਾਈਆਂ ਤੇ ਮੁਬਾਰਕਾਂ ਦਿੱਤੀਆਂ। ਚੋਣਾਂ ਵਿੱਚ ਮਿਲੀ ਇਸ ਸ਼ਾਨਦਾਰ ਜਿੱਤ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਇਹ ਸਫਲਤਾ ਹਲਕੇ ਦੇ ਲੋਕਾਂ ਦੇ ਭਰੋਸੇ ਅਤੇ ਪਿਆਰ ਦਾ ਨਤੀਜਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੀ ਪਾਵਨ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ, ਇਸ ਜਿੱਤ ਨੂੰ ਬੜੀ ਸ਼ਾਂਤੀ, ਸਾਦਗੀ ਅਤੇ ਸਨਮਾਨ ਨਾਲ ਮਨਾਇਆ ਗਿਆ। ਕਿਸੇ ਵੀ ਤਰ੍ਹਾਂ ਦੀ ਧੂਮ-ਧਾਮ ਤੋਂ ਪਰਹੇਜ਼ ਕਰਦੇ ਹੋਏ, ਸਾਰਿਆਂ ਨੇ ਇਕੱਠੇ ਹੋ ਕੇ ਪ੍ਰਮਾਤਮਾ ਅੱਗੇ ਨਿਮਰਤਾ ਨਾਲ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰ.ਬੈਂਸ ਨੇ ਦੱਸਿਆ ਗਿਆ ਕਿ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਇਸ ਇਤਿਹਾਸਕ ਜਿੱਤ ਦੀ ਖੁਸ਼ੀ ਵਿੱਚ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇੱਕ ਵੱਡਾ ਧਾਰਮਿਕ ਤੇ ਸਮਾਜਿਕ ਸਮਾਗਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਹਲਕੇ ਦੇ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ। ਇਹ ਸਮਾਗਮ ਏਕਤਾ, ਭਾਈਚਾਰੇ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੋਵੇਗਾ। ਕੈਬਨਿਟ ਮੰਤਰੀ ਨੇ ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫੇਰ ਵੱਡਾ ਫ਼ਤਵਾ ਦੇਣ ਲਈ ਹਲਕੇ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਹਲਕੇ ਦੇ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਹਿੱਤ ਦੇ ਕੰਮਾਂ ਲਈ ਇਮਾਨਦਾਰੀ, ਨਿਮਰਤਾ ਅਤੇ ਦਿਨ-ਰਾਤ ਮਿਹਨਤ ਨਾਲ ਸੇਵਾ ਜਾਰੀ ਰਹੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹਰਿਆਣਾ ਕਮੇਟੀ ਗੁਰੂ ਕੀ ਗੋਲਕ ਦੀ ਬੇਰਹਿਮੀ ਨਾਲ ਦੁਰਵਰਤੋਂ ਕਰ ਰਿਹਾ ਪ੍ਰਧਾਨ ਝੀਂਡਾ ਤੁਰੰਤ ਦੇਵੇ ਅਸਤੀਫ਼ਾ – ਕਮੇਟੀ ਮੈਂਬਰ
Next articleਐਨ.ਐਚ.ਐਸ ਵੱਲੋਂ “ਸੁਪਰ ਫਲੂ” ਬਾਰੇ ਵੱਡੀ ਚੇਤਾਵਨੀ