ਮੈਗਾ ਪੀ ਟੀ ਐੱਮ ਦਾ ਮੁੱਖ ਉਦੇਸ਼ ਬੱਚਿਆਂ ਦੇ ਮਾਪਿਆਂ ਦੀ ਘਰ ਵਿੱਚ ਬੱਚਿਆਂ ਪ੍ਰਤੀ ਸਿੱਖਿਆ ਭਾਗੀਦਾਰੀ ਨੂੰ ਵਧਾਉਣਾ – ਹਰਮਿੰਦਰ ਜੋਸਨ
ਕਪੂਰਥਲਾ, (ਸਮਾਜ ਵੀਕਲੀ) (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮਮਤਾ ਬਜਾਜ , ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ 20 ਦਸੰਬਰ ਦਿਨ ਸ਼ਨੀਵਾਰ ਨੂੰ ਮੈਗਾ ਪੀ ਟੀ ਐਮ ਅਤੇ ਮਾਪਿਆਂ ਦੀ ਟ੍ਰੇਨਿੰਗ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਮਤੀ ਮਮਤਾ ਬਜਾਜ ਨੇ ਕੀਤਾ। ਉਹਨਾਂ ਕਿਹਾ ਕਿ ਮੈਗਾ ਪੀ ਟੀ ਐੱਮ ਤੇ ਮਾਪੇ ਟ੍ਰੇਨਿੰਗ ਸੰਬੰਧੀ ਜ਼ਿਲ੍ਹੇ ਦੇ 527 ਪ੍ਰਾਇਮਰੀ ਸਕੂਲਾਂ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਇਸ ਸੰਬੰਧੀ ਪਹਿਲਾਂ ਜ਼ਿਲ੍ਹਾ ਪੱਧਰੀ ਤੇ ਫਿਰ ਕਲੱਸਟਰ ਪੱਧਰੀ ਟ੍ਰੇਨਿੰਗਾਂ ਅਧਿਆਪਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਇਸ ਮੈਗਾ ਪੀ ਟੀ ਐੱਮ ਵਿੱਚ ਸਮੂਹ ਬੱਚਿਆਂ ਦੇ ਮਾਪਿਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਦੀ ਵਿਸ਼ੇਸ਼ ਹਦਾਇਤ ਕੀਤੀ। ਉਹਨਾਂ ਕਿਹਾ ਕਿ ਇਸ ਸੰਬੰਧੀ ਅਧਿਆਪਕ ਵਟਸ ਐੱਪ ਗਰੁੱਪ, ਫੋਨ ਸੰਦੇਸ਼, ਆਕਸ੍ਰਿਤ ਪੋਸਟਰਾਂ ਤੇ ਅਨਾਊਂਸਮੈਂਟ ਰਾਹੀਂ ਮਾਪਿਆਂ ਤੇ ਐੱਸ ਐੱਮ ਸੀ ਮੈਂਬਰਾਂ ਨੂੰ ਉਕਤ ਮੈਗਾ ਪੀ ਟੀ ਐੱਮ ਲਈ ਸੱਦਾ ਪੱਤਰ ਭੇਜ ਸਕਦੇ ਹਨ।ਇਸ ਮੈਗਾ ਪੀ ਟੀ ਐੱਮ ਰਾਹੀਂ ਬੱਚਿਆਂ ਦੇ ਮਾਪਿਆਂ ਨੂੰ ਦਾਖਲਾ ਮੁਹਿੰਮ ਦੇ ਤਹਿਤ ਨਿੱਜੀ ਸਕੂਲਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਉਣ ਸਬੰਧੀ ਬੱਚਿਆਂ ਦੇ ਮਾਪਿਆਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਵਿਭਾਗ ਦੁਆਰਾ ਕੀਤੀਆਂ ਪ੍ਰਾਪਤੀਆਂ ਲਈ ਪੰਫ਼ਲੈਂਟ ਵੰਡੇ ਜਾਣ।ਜਿਸ ਸੰਬੰਧੀ ਸਾਰੇ ਸਕੂਲ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਰ ਵਿੱਚ ਬੱਚਿਆਂ ਪ੍ਰਤੀ ਮਾਪਿਆਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ। ਇਸ ਇੱਕ ਮੈਗਾ ਪੀ ਟੀ ਐੱਮ ਵਿੱਚ ਹਰਮਿੰਦਰ ਸਿੰਘ ਜੋਸਨ ਡੀ ਆਰ ਸੀ ਜ਼ਿਲ੍ਹਾ ਕਪੂਰਥਲਾ ਨੇ ਕਿਹਾ ਕਿ ਵਿਭਾਗ ਦੁਆਰਾ ਕਰਵਾਈ ਜਾ ਰਹੀ ਮੈਗਾ ਪੀ ਟੀ ਐੱਮ ਦਾ ਮੁੱਖ ਉਦੇਸ਼ ਬੱਚਿਆਂ ਦੇ ਮਾਪਿਆਂ ਦੀ ਘਰ ਵਿੱਚ ਬੱਚਿਆਂ ਪ੍ਰਤੀ ਸਿੱਖਿਆ ਲਈ ਭਾਗੀਦਾਰੀ ਨੂੰ ਵਧਾਉਣਾ ਹੈ। ਉਹਨਾਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਅਤੇ ਘਰ ਦੋਨਾਂ ਦਾ ਯੋਗਦਾਨ ਹੁੰਦਾ ਹੈ। ਇਸ ਲਈ ਬੱਚਿਆਂ ਦੇ ਵਿਕਾਸ ਵਿੱਚ ਮਾਪਿਆਂ ਦੀ ਭਾਗੇਦਾਰੀ ਨੂੰ ਯਕੀਨੀ ਬਣਾਉਣ ਲਈ ਇਸ ਟ੍ਰੇਨਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਸਮੂਹ ਅਧਿਆਪਕਾਂ ਨੂੰ ਇਸ ਮੈਗਾ ਪੀ ਟੀ ਐੱਮ ਨੂੰ ਸਫ਼ਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



