ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਦੇ ਅਧਿਕਾਰੀਆਂ/ ਮੁਲਾਜ਼ਮਾਂ ਨੂੰ ਦਿੱਤੀਆਂ ਜਾ ਰਹੀਆਂ ਤਰੱਕੀਆਂ ਦੇ ਚੱਲਦਿਆਂ ਥਾਣਾ ਪੋਜੇਵਾਲ ਵਿਖੇ ਬਤੌਰ ਮੁੱਖ ਅਫਸਰ ਸੇਵਾ ਨਿਭਾਅ ਰਹੇ ਸਬ ਇੰਸਪੈਕਟਰ ਸਤਨਾਮ ਸਿੰਘ ਨੂੰ ਇੰਸਪੈਕਟਰ ਵਜੋਂ ਪਦਉੱਨਤ ਕੀਤਾ ਗਿਆ ਹੈ। ਐਸਐਸਪੀ ਨਵਾਂਸ਼ਹਿਰ ਤੁਸ਼ਾਰ ਗੁਪਤਾ ਆਈਪੀਐਸ ਨੇ ਸਬ ਇੰਸਪੈਕਟਰ ਸਤਨਾਮ ਸਿੰਘ ਨੂੰ ਇੰਸਪੈਕਟਰ ਵਜੋਂ ਤਰੱਕੀ ਦੇ ਸਟਾਰ ਲਗਾਏ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸਤਨਾਮ ਸਿੰਘ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਦਿੱਤੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ਼ ਨਿਭਾਉਣਗੇ। ਜਿਕਰਯੋਗ ਹੈ ਕਿ ਇੰਸਪੈਕਟਰ ਸਤਨਾਮ ਸਿੰਘ ਥਾਣਾ ਬਲਾਚੌਰ, ਪੁਲਿਸ ਚੌਕੀ ਆਸਰੋਂ ਅਤੇ ਹੋਰ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿਖੇ ਵਧੀਆ ਸੇਵਾਵਾਂ ਦੇ ਚੁੱਕੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



