ਕਪੂਰਥਲਾ, (ਸਮਾਜ ਵੀਕਲੀ) ( ਵਿਸ਼ੇਸ਼ ਪ੍ਰਤੀਨਿਧ )– ਹਲਕਾ ਸੁਲਤਾਨਪੁਰ ਲੋਧੀ ਵਿਚੋਂ ਫੱਤੂਢੀਂਗਾ ਤੇ ਸੁਲਤਾਨਪੁਰ ਲੋਧੀ ਦੇ ਦੋਹਾਂ ਬਲਾਕ ਵਿਚੋਂ ਰਾਣਾ ਇੰਦਰ ਪ੍ਰਤਾਪ ਦੇ ਧੜੇ ਦੇ 8-8 ਆਜ਼ਾਦ ਉਮੀਦਵਾਰ ਪੰਚਾਇਤ ਸੰਮਤੀਆਂ ਦੇ ਅਤੇ ਤਿੰਨ ਵਿਚੋਂ 2 ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਦੇ ਜਿੱਤ ਜਾਣਾ ਪੂਰੇ ਪੰਜਾਬ ਵਿੱਚ ਇਕ ਨਵਾਂ ਇਤਿਹਾਸ ਸਿਰਜਣ ਵਾਲੀ ਗੱਲ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੁਲਤਾਨਪੁਰ ਲੋਧੀ ਦੇ ਵਾਰਡ ਨੰਬਰ 11 ਦੇ ਯੂਥ ਆਗੂ ਕਰਨਵੀਰ ਚੋਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਹਲਕੇ ਦੇ ਲੋਕ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕਰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਹਾਂਲਾਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਗੁਪਤ ਗਠਜੋੜ ਕਰ ਲਿਆ ਸੀ। ਪਰ ਫਿਰ ਵੀ ਲੋਕਾਂ ਨੇ ਪਿਛਲੇ 4 ਸਾਲਾਂ ਤੋਂ ਹਲਕੇ ਵਿੱਚ ਰਾਣਾ ਇੰਦਰਪ੍ਰਤਾਪ ਵੱਲੋਂ ਕੀਤੇ ਕੰਮਾਂ ਤੇ ਮੋਹਰ ਲਗਾਈ ਹੈ ਤੇ ਬਦਲਾਅ ਦੀ ਰਾਜਨੀਤੀ ਨੂੰ ਜੜ੍ਹ ਤੋਂ ਨਿਕਾਰਿਆ ਹੈ।ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਣਾ ਇੰਦਰਪ੍ਰਤਾਪ ਸਿੰਘ ਦੀ ਦੂਜੀ ਇਤਿਹਾਸਕ ਜਿੱਤ ਦਾ ਇਹ ਸੈਮੀਫਾਈਨਲ ਸੀ। ਜਿਸ ਵਿੱਚ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਹੈ। ਉਹਨਾਂ ਕਿਹਾ ਕਿ ਇਸ ਜਿੱਤ ਨੇ ਰਾਣਾ ਇੰਦਰਪ੍ਰਤਾਪ ਸਿੰਘ ਦੀ ਵਿਧਾਨਸਭਾ ਚੋਣਾਂ 2027 ਵਿੱਚ ਜਿੱਤ ਦੀ ਨੀਂਹ ਰੱਖ ਦਿੱਤੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



