ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ) ਬਾਰ ਐਸੋਸੀਏਸ਼ਨ ਡੇਰਾਬੱਸੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ, ਮੋਹਾਲੀ ਦੇ ਸਾਂਝੇ ਉਪਰਾਲੇ ਤਹਿਤ ਸ਼ਨੀਵਾਰ ਨੂੰ ਡੇਰਾਬੱਸੀ ਕੋਰਟ ਕੰਪਲੈਕਸ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਸੈਸ਼ਨ ਜੱਜ ਸ੍ਰੀ ਅਤੁਲ ਕਸਾਨਾ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (CJM) ਸ਼੍ਰੀਮਤੀ ਸ਼ੁਰਭੀ ਪ੍ਰਾਸ਼ਰ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਿਵਲ ਜੱਜ (ਸੀਨੀਅਰ ਡਿਵਿਜ਼ਨ) ਸ਼੍ਰੀਮਤੀ ਨਵਰੀਤ ਕੌਰ, ਜੱਜ ਸ਼੍ਰੀਮਤੀ ਪਰਣੀਤ ਕੌਰ ਅਤੇ ਜੱਜ ਸ਼੍ਰੀਮਤੀ ਗੁਰਪ੍ਰੀਤ ਕੌਰ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਰਹੇ। ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਪ੍ਰਧਾਨ ਵਿਕਰਮਜੀਤ ਸਿੰਘ ਦੱਪਰ ਨੇ ਦੱਸਿਆ ਕਿ ਬਾਰ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮਾਜ ਸੇਵਾ ਦੇ ਤਹਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ ਦੇ ਕੈਂਪ ਦੌਰਾਨ ਕੁੱਲ 54 ਵਿਅਕਤੀਆਂ ਨੇ ਸਵੈਛਿਕ ਤੌਰ ’ਤੇ ਖੂਨਦਾਨ ਕੀਤਾ। ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਟ੍ਰਾਫੀ ਅਤੇ ਸਰਟੀਫਿਕੇਟ ਦੇ ਕੇ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ।ਪ੍ਰਧਾਨ ਵੱਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਰਕਾਰੀ ਹਸਪਤਾਲ ਸੈਕਟਰ-32, ਚੰਡੀਗੜ੍ਹ ਦੀ ਮੈਡੀਕਲ ਟੀਮ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ, ਜਿਨ੍ਹਾਂ ਨੇ ਸ਼ਿਵਿਰ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਉਪ-ਪ੍ਰਧਾਨ ਰਾਮ ਧੀਮਾਨ ਅਤੇ ਸਕੱਤਰ ਇੰਦਰਪਾਲ ਸਿੰਘ ਖਾਰੀ ਵੱਲੋਂ ਮਹਿਮਾਨਾਂ ਨੂੰ ਗੁਲਦਸਤੇ ਭੇਟ ਕੀਤੇ ਗਏ। ਬਾਰ ਦੀ ਏਗਜ਼ਿਕਿਊਟਿਵ ਟੀਮ ਵਿੱਚੋਂ ਜੋਇੰਟ ਸਕੱਤਰ ਸ਼੍ਰੀਮਤੀ ਸੀਮਾ ਧੀਮਾਨ ਅਤੇ ਖ਼ਜ਼ਾਨਚੀ ਹਰਪ੍ਰੀਤ ਸਿੰਘ ਵੀ ਹਾਜ਼ਰ ਰਹੇ। ਸ਼ਿਵਿਰ ਦੌਰਾਨ ਵਕੀਲ ਰਾਜਬੀਰ ਸਿੰਘ ਮੁੰਦਰਾ, ਅਮਰਿੰਦਰ ਸਿੰਘ ਨਾਂਵਾ, ਪਰਦੀਪ ਰਾਣਾ, ਨਿਤਿਨ ਕੌਸ਼ਲ, ਜਗਤਾਰ ਸਿੰਘ ਬੱਛਲ, ਜਗਤਾਰ ਸਿੰਘ ਜਨੇਟਪੁੱਟ, ਅਸ਼ਮਿੰਦਰ ਸਿੰਘ, ਗੁਰਜੰਟ ਚੌਹਾਨ, ਅੰਕਿਤ ਰਾਣਾ, ਰਾਜੇਸ਼ ਸਾਗਰ ਸਮੇਤ ਕਈ ਸੀਨੀਅਰ ਵਕੀਲ ਮੌਕੇ ’ਤੇ ਮੌਜੂਦ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



