HOME ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ਚ ਮੈਗਾ ਪੀ ਟੀ ਐੱਮ ਦਾ...

ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ਚ ਮੈਗਾ ਪੀ ਟੀ ਐੱਮ ਦਾ ਆਯੋਜਨ ਹੋਇਆ

( ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਸਕੂਲ ਦੀ ਤਰੱਕੀ ਚ ਮਾਪਿਆਂ ਦਾ ਸਹਿਯੋਗ ਅਹਿਮ– ਸੰਧੂ/ਬਾਸੀਆਂ)

   (ਸਮਾਜ ਵੀਕਲੀ)  ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ  ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ” ਮਾਪਿਆਂ ਦੀ ਭਾਗੀਦਾਰੀ ਟ੍ਰੇਨਿੰਗ ” ਦੇ ਸਿਰਲੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ਬਲਾਕ ਸਿੱਧਵਾਂ ਬੇਟ 2 ਵਿਖੇ ਮੈਗਾ ਪੀ ਟੀ ਐੱਮ ਸਕੂਲ ਮੁੱਖ ਅਧਿਆਪਕ ਬਲਵੀਰ ਸਿੰਘ ਬਾਸੀਆਂ ਦੀ ਅਗਵਾਈ ਵਿੱਚ ਕਰਵਾਈ ਗਈ । ਇਸ ਪੀ ਟੀ ਐੱਮ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਮਨਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਪਹੁੰਚੇ । ਮੀਟਿੰਗ ਦੀ ਸ਼ੁਰੂਆਤ ਕਰਦਿਆਂ ਸਕੂਲ ਮੁੱਖ ਅਧਿਆਪਕ ਤੇ ਬਲਾਕ ਰਿਸੋਰਸ ਕੋਆਰਡੀਨੇਟਰ ਬਲਵੀਰ ਸਿੰਘ ਬਾਸੀਆਂ  ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ ਟੀ ਐੱਮ ਕਰਵਾਈ ਜਾ ਰਹੀ ਹੈ, ਜਿਸ ਕਰਕੇ ਇਸ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਬਲਾਕ  ਪ੍ਰਾਇਮਰੀ ਸਿੱਖਿਆ ਅਫਸਰ ਰਮਨਜੀਤ ਸਿੰਘ ਸੰਧੂ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸਕੂਲਾਂ ਦੀ ਤਰੱਕੀ ਵਿੱਚ ਮਾਪਿਆਂ ਦਾ ਸਹਿਯੋਗ ਬਹੁਤ ਜਰੂਰੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ  ਪੰਜਾਬ ਸਿੱਖਿਆ  ਕ੍ਰਾਂਤੀ ਤਹਿਤ  ਪੰਜਾਬ ਸਰਕਾਰ ਦੁਆਰਾ ਸਕੂਲਾਂ ਦਾ ਕਾਇਆ ਕਲਪ ਕੀਤਾ ਗਿਆ ਹੈ। ਅੱਜ ਸਰਕਾਰੀ ਸਕੂਲਾਂ ਦੇ ਬੱਚੇ ਜੇ ਈ ਈ ਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪਰੀਖਿਆਵਾਂ ਚ ਭਾਗ ਲੈ ਕੇ ਆਈ ਆਈ ਟੀ ਸੈਕਟਰ ਅਤੇ ਮੈਡੀਕਲ ਸੈਕਟਰ ਵਿੱਚ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਦੇ 261 ਤੋਂ ਵੱਧ ਬੱਚੇ ਆਈ ਆਈ ਟੀ ਸੈਕਟਰ ਵਿੱਚ ਅਤੇ 847 ਬੱਚਿਆਂ ਨੇ ਐੱਮ ਬੀ ਬੀ ਐੱਸ ਦੇ ਕੋਰਸਾਂ ਵਿੱਚ ਦਾਖਲਾ  ਲਿਆ। ਇਸ ਮੌਕੇ ਵਿਭਾਗ ਵੱਲੋਂ ਭੇਜੇ ਗਏ ਪੈਂਫਲਿਟ ਵੀ ਵੰਡੇ ਗਏ ਤੇ ਪਿਛਲੇ ਸਮੇਂ ਦੌਰਾਨ ਸਕੂਲ ਨੂੰ ਸਹਿਯੋਗ ਦੇਣ ਵਾਲੇ ਮਾਪਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ  ਮੈਡਮ ਜਸਵਿੰਦਰ ਕੌਰ ਗਿੱਲ, ਅਧਿਆਪਕ ਅਸ਼ੋਕ ਕੁਮਾਰ, ਬਲਾਕ ਕੋਆਰਡੀਨੇਟਰ ਦੇਵਿੰਦਰ ਸਿੰਘ ਮਾਣੀਏਵਾਲ,ਐੱਸ ਐੱਮ ਸੀ ਚੇਅਰਮੈਨ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਪੰਚ, ਗੁਰਦੀਪ ਸਿੰਘ, ਪਰਮਜੀਤ ਸਿੰਘ, ਰਛਪਾਲ ਸਿੰਘ ਉਪ-ਚੇਅਰਮੈਨ, ਬਲਜਿੰਦਰ ਸਿੰਘ, ਹਰਵਿੰਦਰ ਕੌਰ, ਪਾਲ ਕੌਰ, ਗੁਰਮੀਤ ਕੌਰ, ਜੋਗਿੰਦਰ ਕੌਰ, ਸੁਮਨ ਕੌਰ, ਸਾਬਕਾ ਚੇਅਰਮੈਨ ਐੱਸ ਐੱਮ ਸੀ ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਹਾਜਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਾਹਿਬਜ਼ਾਦਿਆਂ ਦੀ ਯਾਦ ਵਿੱਚ ਕੋਰਟ ਕੰਪਲੈਕਸ ਵਿੱਚ ਲਾਇਆ ਖੂਨਦਾਨ ਕੈਂਪ ,54 ਨੇ ਕੀਤਾ ਖੂਨਦਾਨ
Next articleਬੱਚੇ ਨੂੰ ਚੰਗੇ ਸ਼ਹਿਰੀ ਬਣਾਉਣ ਲਈ ਅਧਿਆਪਕ ਅਤੇ ਮਾਪਿਆਂ ਵਿਚਕਾਰ ਨੇੜਤਾ ਹੋਣਾ ਬਹੁਤ ਜ਼ਰੂਰੀ – ਰੁਚੀ ਬਾਵਾ