ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਸੈਣੀ ਢਾਬਾ ਫਤਹਿਪੁਰ ਕੋਲ ਦੇ ਇਨੋਵਾ ਕਾਰ ਅਤੇ ਬੇਸਹਾਰਾ ਗਾਂ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟ੍ਰੋਲਰ ਰੂਮ ਨਵਾਂਸ਼ਹਿਰ ਤੋਂ ਸੂਚਨਾ ਸੂਚਨਾ ਪ੍ਰਾਪਤ ਹੋਈ ਕਿ ਸੈਣੀ ਢਾਬਾ,ਫਤਿਹਪੁਰ ਦੇ ਸਾਹਮਣੇ ਇੱਕ ਐਕਸੀਡੈਂਟ ਹੋ ਗਿਆ ਹੈ ਉਨਾਂ ਨੇ ਤੁਰੰਤ ਜਾ ਕੇ ਮੋਕੇ ਤੇ ਜਾ ਕੇ ਦੇਖਿਆ ਕਿ ਇੱਕ ਇਨੋਵਾ ਕਾਰ ਪੀ ਬੀ 22ਪੀ 8808 ਜਿਸ ਨੂੰ ਵਿਜੇ ਕੁਮਾਰ ਕੁਮਾਰ ਚਲਾ ਰਿਹਾ ਸੀ ਜੋ ਕਿ ਰੋਪੜ੍ਹ ਤੋਂ ਕਾਠਗੜ੍ਹ ਨੂੰ ਜਾ ਰਿਹਾ ਸੀ । ਜਦੋਂ ਉਹ ਸੈਣੀ ਢਾਬੇ ਦੇ ਸਾਹਮਣੇ ਪਹੁੰਚੀਆਂ ਤਾ ਕਾਰ ਦੇ ਅੱਗੇ ਅਚਾਨਕ ਬੇਸਹਾਰਾ ਗਾਂ ਆ ਗਈ ਜਿਸ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ ਅਤੇ ਟੱਕਰ ਇਹਨੀਂ ਜ਼ਿਆਦਾ ਭਿਆਨਕ ਸੀ ਕਿ ਗਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਕਾਰ ਚਾਲਕ ਦਾ ਵਾਲ ਵਾਲ ਬਚਾਅ ਹੋ ਅਤੇ ਕਾਰ ਚਾਲਕ ਦੇ ਮਾਮੂਲੀ ਸੱਟਾਂ ਵੱਜੀਆਂ ।ਐਸ ਐਸ ਐਫ ਦੀ ਟੀਮ ਵਲੋਂ ਕਾਰ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਦੀ ਮਦਦ ਨਾਲ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ਅਤੇ ਕਾਰ ਨੂੰ ਰਾਏਪੁਰ ਨੰਗਲ ਵਾਲੇ ਪੈਟਰੋਲ ਤੇ ਲਗਵਾਅ ਦਿੱਤਾ ਹੈ । ਪੰਪ ਤੇ ਪਰਿਵਾਰਕ ਮੈਂਬਰਾਂ ਦੇ ਕਹਿਣ । ਅਤੇ ਚੌਂਕੀ ਆਸਰੋਂ, ਇੰਨਚਾਰਜ ਏ ਐਸ ਆਈ ਸਿੰਕਦਰ ਪਾਲ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



