ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਚਾਰ ਵਾਰ ਖੂਨਦਾਨ ਕਰਨਾ ਚਾਹੀਦੈ.. ਡਾਕਟਰ ਜਨਕ।
( ਸੰਜੀਵ ਪਿੰਕਾ ਨੇ ਜਨਮਦਿਨ ਮੌਕੇ ਕੀਤਾ 142ਵੀਂ ਅਤੇ ਬਲਜੀਤ ਸ਼ਰਮਾਂ ਨੇ 136ਵੀਂ ਵਾਰ ਕੀਤਾ ਖੂਨਦਾਨ)
ਭੀਖੀ (ਸਮਾਜ ਵੀਕਲੀ) (ਕਮਲ ਜਿੰਦਲ) ਅੰਤਰਰਾਸ਼ਟਰੀ ਵੈਸ਼ਯ ਫੈਡਰੇਸ਼ਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਜਨਮਦਿਨ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ 142ਵੀਂ ਵਾਰ ਖੂਨਦਾਨ ਕੀਤਾ।ਇਹ ਜਾਣਕਾਰੀ ਦਿੰਦਿਆਂ ਅਪੈਕਸ ਕਲੱਬ ਮਾਨਸਾ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਨੇ ਦੱਸਿਆ ਕਿ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਪਿਛਲੇ 37 ਸਾਲਾਂ ਤੋਂ ਲਗਾਤਾਰ ਖੂਨਦਾਨ ਕਰ ਰਹੇ ਹਨ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦੇ ਹਨ ਇਹਨਾਂ ਤੋਂ ਪ੍ਰਭਾਵਿਤ ਹੋਏ ਕਈ ਵਿਅਕਤੀ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਰਹੇ ਹਨ।ਇਸ ਮੌਕੇ ਵਧਾਈ ਦਿੰਦਿਆਂ ਸ਼ਹਿਰ ਦੇ ਉਘੇ ਸਰਜਨ ਡਾਕਟਰ ਤੇਜਿੰਦਰਪਾਲ ਸਿੰਘ ਰੇਖੀ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਮਰੀਜ਼ ਦੀ ਖ਼ੂਨ ਦੀ ਜ਼ਰੂਰਤ ਸਮੇਂ ਖੂਨਦਾਨ ਕਰਕੇ ਜ਼ਿੰਦਗੀ ਬਚਾਉਣ ਦਾ ਕੰਮ ਸਭ ਤੋਂ ਉੱਤਮ ਸੇਵਾ ਹੈ ਅਤੇ ਮਾਨਸਾ ਸ਼ਹਿਰ ਦੇ ਬਹੁਤ ਸਾਰੇ ਸਵੈਇੱਛਕ ਖੂਨਦਾਨੀ ਇਹ ਸੇਵਾ ਬਾਖੁਬੀ ਨਿਭਾ ਰਹੇ ਹਨ ਉਨ੍ਹਾਂ ਦੱਸਿਆ ਕਿ ਸੰਜੀਵ ਪਿੰਕਾ ਨੇ 142 ਵਾਰ ਅਤੇ ਬਲਜੀਤ ਸ਼ਰਮਾਂ ਨੇ 136 ਵਾਰ ਖੂਨਦਾਨ ਕਰਕੇ ਇਸ ਲੋੜਵੰਦ ਮਰੀਜ਼ਾਂ ਦੀ ਸੇਵਾ ਲਈ ਯੋਗਦਾਨ ਦਿੱਤਾ ਹੈ ਅਤੇ ਇਹਨਾਂ ਖੂਨਦਾਨੀਆਂ ਨੂੰ ਕਈ ਵਾਰ ਰਾਜ਼ ਪੱਧਰੀ ਸਮਾਗਮਾਂ ਮੌਕੇ ਸਨਮਾਨਿਤ ਕੀਤਾ ਜਾ ਚੁੱਕਾ ਹੈ।ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ ਨੇ ਦੱਸਿਆ ਕਿ ਹਰੇਕ ਅਠਾਰਾਂ ਸਾਲ ਤੋਂ ਵੱਧ ਉਮਰ ਦਾ ਤੰਦਰੁਸਤ ਵਿਅਕਤੀ ਇਕ ਸਾਲ ਵਿਚ ਚਾਰ ਵਾਰ ਖੂਨਦਾਨ ਕਰ ਸਕਦਾ ਹੈ ਅਤੇ ਇਸ ਤਰ੍ਹਾਂ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਖੂਨਦਾਨੀ ਦਾ ਕਈ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ ਉਨ੍ਹਾਂ ਦੱਸਿਆ ਕਿ ਚਾਹੇ ਸਾਇੰਸ ਨੇ ਤਰੱਕੀ ਕੀਤੀ ਹੈ ਪਰ ਖੂਨ ਦਾ ਕੋਈ ਬਦਲ ਨਹੀਂ ਲੱਭ ਸਕਿਆ ਹੈ ਜਿਸ ਮਰੀਜ਼ ਨੂੰ ਖੂਨ ਦੀ ਜ਼ਰੂਰਤ ਹੁੰਦੀ ਹੈ ਉਸਦਾ ਇਲਾਜ ਦਾਨ ਕੀਤੇ ਜਾਣ ਵਾਲੇ ਖੂਨ ਨਾਲ ਹੀ ਸੰਭਵ ਹੋ ਸਕਦਾ ਹੈ ਇਸ ਲਈ ਨੌਜਵਾਨ ਵਰਗ ਨੂੰ ਖੂਨਦਾਨ ਲਹਿਰ ਨਾਲ ਜੁੜਣਾ ਚਾਹੀਦਾ ਹੈ ਸਵੈਇੱਛਕ ਖੂਨਦਾਨੀ ਬਲਜੀਤ ਸ਼ਰਮਾਂ ਨੇ 136ਵੀਂ ਵਾਰ ਖੂਨਦਾਨ ਕਰਕੇ ਵਧਾਈ ਦਿੰਦਿਆਂ ਦੱਸਿਆ ਕਿ ਉਹ ਲਗਾਤਾਰ ਖੂਨਦਾਨ ਕਰ ਰਹੇ ਹਨ ਅਤੇ ਖੂਨਦਾਨ ਕਰਨ ਉਪਰੰਤ ਕੁਝ ਹੀ ਸਮੇਂ ਬਾਅਦ ਆਮ ਰੂਟੀਨ ਦੇ ਕੰਮ ਕਰਦੇ ਹਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਮਹਿਸੂਸ ਨਹੀਂ ਹੁੰਦੀ।ਇਸ ਮੌਕੇ ਪ੍ਰਵੀਨ ਟੋਨੀ ਸ਼ਰਮਾਂ,ਕਮਲ ਗਰਗ,ਬਲਜੀਤ ਸ਼ਰਮਾਂ,ਪਰਗਟ ਸਿੰਘ ਸਮੇਤ ਮੈਂਬਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



