ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਇਲਾਕੇ ਵਿੱਚ ਸਰਗਰਮ ਚੋਰ ਗਰੋਹ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਦੇ ਪਿੰਡ ਰਾਮਪੁਰ ਜਗੀਰ ਤੋਂ ਸਾਹਮਣੇ ਆਇਆ ਹੈ। ਜਿੱਥੇ ਦਿਨ ਦਿਹਾੜੇ ਸ਼ਾਤਰ ਚੋਰਾਂ ਨੇ ਚਾਰ ਘਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਵਾਰਦਾਤਾਂ ਨੂੰ ਅੰਜਾਮ ਦਿੱਤਾ।ਜਾਣਕਾਰੀ ਮੁਤਾਬਕ ਚੋਰਾਂ ਵੱਲੋਂ ਦੁਪਹਿਰ ਕਰੀਬ 1 ਵਜੇ ਤੋਂ 2 ਵਜੇ ਦੇ ਦਰਮਿਆਨ, ਜਦੋਂ ਘਰਾਂ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਵੱਖ-ਵੱਖ ਘਰਾਂ ਦੇ ਤਾਲੇ ਤੋੜ ਕੇ ਅਲਮਾਰੀਆਂ ਖੰਗਾਲੀਆਂ ਗਈਆਂ। ਚੋਰ ਘਰਾਂ ਵਿੱਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਚੋਰਾਂ ਨੇ ਸੁਰਜੀਤ ਸਿੰਘ ਪੁੱਤਰ ਚਰਨ ਸਿੰਘ ਦੇ ਘਰੋਂ 2 ਤੋਲੇ ਸੋਨੇ ਦੇ ਗਹਿਣੇ ਅਤੇ 5 ਹਜ਼ਾਰ ਰੁਪਏ ਨਕਦ, ਅਵਤਾਰ ਸਿੰਘ ਪੁੱਤਰ ਗੱਜਣ ਸਿੰਘ ਦੇ ਘਰੋਂ 4 ਤੋਲੇ ਸੋਨੇ ਦੇ ਗਹਿਣੇ ਅਤੇ 10-12 ਹਜ਼ਾਰ ਰੁਪਏ ਨਕਦ, ਸੂਰਤਾ ਸਿੰਘ ਪੁੱਤਰ ਬੂਟਾ ਸਿੰਘ ਦੇ ਘਰੋਂ ਸੋਨੇ ਦੀਆਂ ਵਾਲੀਆਂ, ਜਦਕਿ ਬਿੱਕਰ ਸਿੰਘ ਪੁੱਤਰ ਬੂਟਾ ਸਿੰਘ ਦੇ ਘਰੋਂ ਚਾਂਦੀ ਦੇ ਕੜੇ ਅਤੇ 8 ਹਜ਼ਾਰ ਰੁਪਏ ਨਕਦ ਚੋਰੀ ਕੀਤੇ। ਗੌਰਤਲਬ ਹੈ ਕਿ ਪਿੰਡ ਰਾਮਪੁਰ ਜਗੀਰ ਡੱਲਾ ਪੁਲਿਸ ਚੌਂਕੀ ਤੋਂ ਮਹਿਜ਼ ਇਕ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਚੌਂਕੀ ਦੇ ਨੇੜੇ ਦਿਨ ਦਿਹਾੜੇ ਹੋਈ ਇਸ ਵੱਡੀ ਚੋਰੀ ਦੀ ਵਾਰਦਾਤ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰ ਦਿੱਤੇ ਹਨ। ਉਧਰ ਮਾਮਲੇ ਸਬੰਧੀ ਡੱਲਾ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



