HOME ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ

ਸਰਕਾਰੀ ਬਿਲਡਿੰਗਾਂ ‘ਤੇ ਇਸ਼ਤਿਹਾਰ ਅਤੇ ਹੋਰਡਿੰਗ ਲਾਉਣ ‘ਤੇ ਪਾਬੰਦੀ

3
ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ

ਨਵਾਂਸ਼ਹਿਰ, (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਬਿਲਡਿੰਗਾਂ ਉੱਤੇ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ, ਲਿੰਕ ਸੜਕਾਂ ਅਤੇ ਦਰਖੱਤਾਂ ‘ਤੇ ਬਿਨ੍ਹਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ‘ਤੇ ਪਾਬੰਦੀ ਲਾਈ ਹੈ। ਹੁਕਮਾਂ ਅਨੁਸਾਰ ਇਹ ਇਸ਼ਤਿਹਾਰ ਅਤੇ ਹੋਰਡਿੰਗ ਸੜਕ ਉੱਤੇ ਜਾਣ ਵਾਲੇ ਲੋਕਾਂ ਦਾ ਧਿਆਨ ਭਟਕਾਉਣ ਦਾ ਕਾਰਨ ਬਣਦੇ ਹਨ ਅਤੇ ਹਾਦਸਿਆਂ ਦਾ ਖਦਸਾ ਰਹਿੰਦਾ ਹੈ। ਜਿਸ ਕਰਕੇ ਇਹ ਹੁਕਮ ਜਾਰੀ ਕੀਤਾ ਗਿਆ ਹੈ ਜੋ 23 ਫਰਵਰੀ 2026 ਤੱਕ ਲਾਗੂ ਰਹੇਗਾ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ, ਰੋਸ ਧਰਨਿਆਂ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ‘ਚ ਥਾਵਾਂ ਨਿਰਧਾਰਿਤ
Next articleਸੰਘਣੀ ਧੁੰਦ ਕਾਰਨ ਤਿੰਨ ਕਾਰਾਂ ਆਪਸ ‘ਚ ਟਕਰਾਈਆਂ, ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆ ਗਈਆਂ, ਜਾਨੀ ਨੁਕਸਾਨ ਦਾ ਰਿਹਾ ਬਚਾਅ