
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਨਿਵੇਕਲੇ ਇਤਿਹਾਸ ਦੀ ਸਿਰਜਣਾ ਕੀਤੀ-ਮੰਤਰੀ ਬਲਬੀਰ ਸਿੰਘ
ਸਿਹਤ ਮੰਤਰੀ ਬਲਬੀਰ ਸਿੰਘ ਨੇ ਜਥੇਦਾਰ ਨਿਮਾਣਾ ਤੇ ਭਾਈ ਘਨੱਈਆ ਜੀ ਮਿਸ਼ਨ ਦੀ ਕੀਤੀ ਸ਼ਲਾਘਾ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤਾਂ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ-ਮੇਲੇ ਤੇ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਅਤੇ ਪੰਜਾਬ ਸਟੇਟ ਬੱਲਡ ਟਰਾਂਸਫਿਓਜ਼ਨ ਕੌਂਸਲ ਵੱਲੋਂ ਸੋਨਾ ਥਿੰਦ ਡੀ.ਸੀ ਫਤਹਿਗੜ੍ਹ ਸਾਹਿਬ ਦੀ ਸਰਪ੍ਰਸਤੀ ਹੇਠ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 856ਵਾਂ ਮਹਾਨ ਖੂਨਦਾਨ ਕੈਂਪ ਡਾ: ਏ.ਪੀ. ਸਿੰਘ ਸਿਵਲ ਸਰਜਨ ਰੋਪੜ ਦੇ ਸਹਿਯੋਗ ਨਾਲ ਡੀ.ਸੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਲਾਇਆ ਗਿਆ। ਇਸ ਸਮੇਂ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਡਾ: ਬਲਬੀਰ ਸਿੰਘ ਸਿਹਤ ਮੰਤਰੀ ਨੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਅਤੇ ਸਾਥੀਆਂ ਵੱਲੋਂ ਸ਼ਹੀਦੀ ਸਭਾ ਵਿੱਚ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਨਿਵੇਕਲੇ ਇਤਿਹਾਸ ਦੀ ਸਿਰਜਣਾ ਕੀਤੀ। ਇਸ ਸਮੇਂ ਸਿਹਤ ਮੰਤਰੀ ਬਲਬੀਰ ਸਿੰਘ, ਡਾ: ਅਨਿਲ ਗੋਇਲ ਡਾਇਰੈਕਟਰ ਈ.ਐਸ.ਆਈ, ਨੇ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸ਼ਲਾਘਾ ਅਤੇ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਖੂਨਦਾਨ ਕੈਂਪ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਦੱਸਿਆ ਕਿ 250 ਬਲੱਡ ਯੂਨਿਟ ਡਾ: ਸ਼ੁਭਪ੍ਰੀਤ ਕੌਰ ਬੀ.ਟੀ.ਓ ਸਿਵਲ ਹਸਪਤਾਲ ਲੁਧਿਆਣਾ ਤੇ ਰੈਡ ਕਰਾਸ ਲੁਧਿਆਣਾ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਡਾ: ਪਰਵੀਨ ਕੌਰ ਬੀ.ਟੀ.ਓ ਫਤਹਿਗੜ੍ਹ, ਡਾ: ਸ਼ੁਭਪ੍ਰੀਤ ਕੌਰ ਬੀ.ਟੀ.ਓ, ਡਾ: ਸ਼ੁਭਮ ਸੁਖਵਿੰਦਰ ਕੌਰ, ਸ਼ਮਾ ਸ਼ਰਮਾ, ਲਿਆਕਤ ਮਸੀਹ, ਸੰਦੀਪ ਗੁਰਪ੍ਰੀਤ ਕੌਰ, ਬਹਾਦਰ ਸਿੰਘ ਢਿੱਲੋਂ, ਗੁਰਦੀਪ ਸਿੰਘ ਲਲਤੋਂ, ਸਰਬਜੀਤ ਸਿੰਘ ਸੋਹਲ, ਹਰਬੰਸ ਸਿੰਘ ਫੌਜੀ, ਸਤਿੰਦਰਜੀਤ ਸਿੰਘ, ਸੰਨੀ, ਸੁਰੇਸ਼ ਕੁਮਾਰ, ਗੁਰਬਚਨ ਸਿੰਘ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


