ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ):ਬੀਤੇ ਦਿਨੀਂ ਮੋਹਾਲੀ ਦੇ ਸੁਹਾਣਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਰਾਣਾ ਬਲਾਚੌਰੀਆ ਦੀ ਆਤਮਿਕ ਸ਼ਾਂਤੀ ਲਈ ਅੱਜ ਉਹਨਾਂ ਦੇ ਜੱਦੀ ਪਿੰਡ ਚਣਕੌਆ ਵਿਖੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਕਰਵਾਏ ਗਏ ਅੰਤਿਮ ਅਰਦਾਸ ਸਮਾਗਮ ਵਿੱਚ ਪੰਜਾਬ ਦੀਆਂ ਪ੍ਰਮੁੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਰਾਣਾ ਬਲਾਚੌਰੀਆ ਦੇ ਪਿਤਾ ਕੰਵਰ ਸ਼ੇਰ ਬਹਾਦਰ ਅਤੇ ਪਰਿਵਾਰਕ ਮੈਂਬਰਾਂ ਰਜੀਵ ਸਿੰਘ ਤੇ ਕੰਵਰ ਸੰਜੀਵ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਰਾਣਾ ਦੇ ਬੇਵਕਤੀ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸਮਾਜ ਨੇ ਇੱਕ ਹੋਣਹਾਰ, ਮਿਲਣਸਾਰ ਅਤੇ ਨੌਜਵਾਨ ਗੱਭਰੂ ਗੁਆ ਲਿਆ ਹੈ। ਅੰਤਿਮ ਅਰਦਾਸ ਵਿੱਚ ਰਾਣਾ ਬਲਾਚੌਰੀਆ ਨੂੰ ਸ਼ਰਧਾਂਜਲੀ ਦੇਣ ਲਈ ਹੇਠ ਲਿਖੇ ਆਗੂ ਪਹੁੰਚੇ ਮੈਡਮ ਸੰਤੋਸ਼ ਕਟਾਰੀਆ ਹਲਕਾ ਵਿਧਾਇਕ, ਬਲਾਚੌਰ, ਅਸ਼ੋਕਟਾਰੀਆ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ , ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਪਾਰਲੀਮੈਂਟ ਡਾ. ਦਲਜੀਤ ਸਿੰਘ ਚੀਮਾ ਸਾਬਕਾ ਕੈਬਨਟ ਮੰਤਰੀ ਸਰਦਾਰ ਅਵਤਾਰ ਸਿੰਘ ਕਰੀਪੁਰ ਪ੍ਰਧਾਨ ਬੀ.ਐਸ.ਪੀ. ਕੇ.ਪੀ. ਰਾਣਾ: ਸਾਬਕਾ ਵਿਧਾਨ ਸਭਾ ਸਪੀਕਰ ਠਾਕੁਰ ਰਾਮਪਾਲ ਕੈਬਨਟ ਮੰਤਰੀ, ਹਿਮਾਚਲ ਪ੍ਰਦੇਸ਼ ਰਾਜਵਿੰਦਰ ਲੱਕੀ ਐਡਵੋਕੇਟ ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ.ਅਜੇ ਮੰਗਪੁਰ: ਜ਼ਿਲ੍ਹਾ ਪ੍ਰਧਾਨ ਕਾਂਗਰਸ ਸੁਭਾਸ਼ ਸ਼ਰਮਾ ਸੀਨੀਅਰ ਆਗੂ ਬੀ.ਜੇ.ਪੀ. ਅਤੇ ਰਾਜਕੁਮਾਰ ਬ੍ਰਿਗੇਡੀਅਰ ਇਸ ਮੌਕੇ ਇਲਾਕੇ ਦੇ ਭਾਰੀ ਸੰਖਿਆ ਵਿੱਚ ਸੱਜਣ-ਮਿੱਤਰ, ਰਿਸ਼ਤੇਦਾਰ ਅਤੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਸਮੁੱਚੇ ਇਲਾਕੇ ਵਿੱਚ ਰਾਣਾ ਬਲਾਚੌਰੀਆ ਦੀ ਮੌਤ ਕਾਰਨ ਸੋਗ ਦੀ ਲਹਿਰ ਦੇਖਣ ਨੂੰ ਮਿਲੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



