ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਸਖ਼ਤਾਈ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ ਗਏ ਹਨ ਜਿਸ ਦੇ ਚਲਦੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜ਼ਿਲ੍ਹੇ ਵਿੱਚ ਜਿਲ੍ਹਾ ਟਾਸਕ ਫੋਰਸ ਨਾਲ ਬੱਸ ਸਟੈਂਡ ਰੋਡ, ਗੜਸ਼ੰਕਰ ਰੋਡ ਅਤੇ ਬੰਗਾ ਰੋਡ ’ਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ। ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੈਕਿੰਗ ਟੀਮ ਨੂੰ ਕੁੱਲ 3 ਬੱਚੇ (ਉਮਰ ਤਕਰੀਬਨ ਦੋ ਤੋਂ ਅੱਠ ਸਾਲ) ਕੋਠੀ ਰੋਡ ’ਤੇ ਭੀਖ ਮੰਗਦੇ ਹੋਏ ਪਾਏ ਗਏ। ਜਿਨ੍ਹਾਂ ਨੂੰ ਰੇਸਕਿਉ ਕਰਕੇ ਬਾਲ ਭਲਾਈ ਕਮੇਟੀ ਅੱਗੇ ਅਗਲੇਰੀ ਕਾਰਵਾਈ ਹਿੱਤ ਪੇਸ਼ ਕੀਤਾ ਗਿਆ ਹੈ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਸਬੰਧੀ ਜਨਤਾ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾਂ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਇਸ ਮੌਕੇ ਮੌਜੂਦ ਬਾਲ ਸੁਰੱਖਿਆ ਅਫਸਰ (ਆਈ ਸੀ) ਗੌਰਵ ਸ਼ਰਮਾ ਅਤੇ ਰਜਿੰਦਰ ਕੌਰ, ਬਾਲ ਸੁਰੱਖਿਆ ਅਫਸਰ (ਐਨ ਆਈ ਸੀ) ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ।ਕੰਚਨ ਅਰੋੜਾ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਤੇ ਜੁਵੇਨਾਈਲ ਜਸਟਿਸ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭੀਖ ਮੰਗਦਾ ਹੋਇਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਬਾਲ ਸੁਰੱਖਿਆ ਅਫਸਰ ਰਜਿੰਦਰ ਕੌਰ ਸੀਪੀਓ , ਗੌਰਵ ਸ਼ਰਮਾ (ਸੀ ਪੀ ਓ), ਕਾਂਤਾ ਆਊਟਰੀਚ ਵਰਕਰ, ਸੀਡੀਪੀਓ ਦਫਤਰ ਤੋਂ ਹਰਭਜਨ ਕੌਰ ਸੁਪਰਵਾਈਜ਼ਰ, ਸਿਹਤ ਵਿਭਾਗ ਤੋਂ ਡਾਕਟਰ ਰੁਪਿੰਦਰ ਸਿੰਘ, ਪੁਲਿਸ ਵਿਭਾਗ ਤੋਂ ਰਾਜੇਸ਼ ਕੁਮਾਰ ਹੈਡ ਕਾਂਸਟੇਬਲ ਅਤੇ ਨੇਹਾ ਕੁਮਾਰੀ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



