HOME ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਨੂੰ ਮਿਲ ਰਿਹਾ ਨਵਾਂ ਰੂਪ, ਕਾਗਜ਼ੀ ਨਹੀਂ...

ਪੰਜਾਬ ਦੇ ਪਿੰਡਾਂ ਦੀਆਂ ਸੜਕਾਂ ਨੂੰ ਮਿਲ ਰਿਹਾ ਨਵਾਂ ਰੂਪ, ਕਾਗਜ਼ੀ ਨਹੀਂ ਜ਼ਮੀਨੀ ਪੱਧਰ ’ਤੇ ਹੋ ਰਿਹਾ ਵਿਕਾਸ : ਵਿਧਾਇਕ ਰੰਧਾਵਾ

 ਨਵੀਂ ਸੜਕ ਨਾਲ ਪਿੰਡ ਵਾਸੀਆਂ ’ਚ ਖੁਸ਼ੀ ਦੀ ਲਹਿਰ,ਵਿਧਾਇਕ ਰੰਧਾਵਾ ਦਾ ਕੀਤਾ ਧੰਨਵਾਦ

ਡੇਰਾਬੱਸੀ  (ਸਮਾਜ ਵੀਕਲੀ)  (ਸੰਜੀਵ ਸਿੰਘ ਸੈਣੀ) ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਭਰ ਦੇ ਪਿੰਡਾਂ ਦੀਆਂ ਸੜਕਾਂ ਨੂੰ ਮਜ਼ਬੂਤ, ਟਿਕਾਊ ਅਤੇ ਸੁਚੱਜੇ ਢੰਗ ਨਾਲ ਤਿਆਰ ਕੀਤਾ ਜਾ ਰਿਹਾ ਹੈ। ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਸ ਦਾ ਲਾਭ ਮਿਲ ਸਕੇ। ਜਿੱਥੇ ਪਿਛਲੀਆਂ ਸਰਕਾਰਾਂ ਨੇ ਸੜਕਾਂ ਸਿਰਫ਼ ਕਾਗਜ਼ਾਂ ਵਿੱਚ ਬਣਾਈਆਂ, ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਪਿੰਡ-ਪਿੰਡ ਵਿਕਾਸ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਿਹਾ ਹੈ। ਨਵੀਆਂ ਸੜਕਾਂ ਨਾਲ ਨਾ ਸਿਰਫ਼ ਆਵਾਜਾਈ ਸੁਚੱਜੀ ਹੋਈ ਹੈ,ਸਗੋਂ ਪਿੰਡਾਂ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੀ ਹੈ।ਇਸੇ ਲੜੀ ਤਹਿਤ ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਪਿੰਡ ਈਸਾਪੁਰ ਜੰਗੀ ਵਿਖੇ ਗ੍ਰਾਮ ਪੰਚਾਇਤ ਵੱਲੋਂ ਨਵੀਂ ਸੜਕ ਬਣਨ ਦੀ ਖੁਸ਼ੀ ਵਿੱਚ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਮਾਣ-ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ “ਆਪਣੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਅਤੇ ਜਨਹਿੱਤ ਸੇਵਾਵਾਂ ਮੁਹੱਈਆ ਕਰਵਾਉਣਾ ਮੇਰਾ ਨੈਤਿਕ ਅਤੇ ਲੋਕਤੰਤਰਿਕ ਫਰਜ਼ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਜੋ ਵੀ ਸਰਕਾਰੀ ਯੋਜਨਾਵਾਂ ਹਨ, ਉਹ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ’ਤੇ ਤਿੱਖਾ ਤੰਜ਼ ਕਰਦਿਆਂ ਕਿਹਾ ਕਿ “ਪਿਛਲੀਆਂ ਸਰਕਾਰਾਂ ਸਿਰਫ਼ ਵਾਅਦੇ ਕਰਦੀਆਂ ਰਹੀਆਂ, ਪਰ ਉਹ ਵਾਅਦੇ ਕਦੇ ਪੂਰੇ ਨਹੀਂ ਹੋਏ। ਅੱਜ ਆਮ ਆਦਮੀ ਪਾਰਟੀ ਉਹੀ ਅਧੂਰੇ ਛੱਡੇ ਵਾਅਦੇ ਪੂਰੇ ਕਰ ਰਹੀ ਹੈ।” ਵਿਧਾਇਕ ਨੇ ਹੋਰ ਕਿਹਾ ਕਿ “ਜੋ ਵਾਅਦੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਨ, ਅਸੀਂ ਉਨ੍ਹਾਂ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਾਂ। ਲੋਕਾਂ ਦਾ ਵਧਦਾ ਪਿਆਰ ਅਤੇ ਭਰੋਸਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਸਰਕਾਰ ਸਹੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।” ਪਿੰਡ ਈਸਾਪੁਰ ਜੰਗੀ ਦੇ ਵਸਨੀਕਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੇ ਨਵੀਂ ਸੜਕ ਬਣਨ ’ਤੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਸ ਨਾਲ ਪਿੰਡ ਦੀ ਆਵਾਜਾਈ ਸੁਚੱਜੀ ਹੋਵੇਗੀ, ਬੱਚਿਆਂ, ਕਿਸਾਨਾਂ ਅਤੇ ਬਜ਼ੁਰਗਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਪਿੰਡ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਪ੍ਰਾਪਤ ਹੋਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਹੀਨਾਵਾਰ ਮੀਟਿੰਗ ਹੋਈ
Next articleਜ਼ਿਲ੍ਹਾ ਪ੍ਰਧਾਨ ਟ੍ਰੇਡ ਵਿੰਗ ਨਵਾਂਸ਼ਹਿਰ ਨੇ ਇੱਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ।