HOME *ਜ਼ਿਲ੍ਹੇ ਅੰਦਰ ਆਤਿਸ਼ਬਾਜੀ/ਪਟਾਖੇ ਚਲਾਉਣ ’ਤੇ ਪਾਬੰਦੀ*

*ਜ਼ਿਲ੍ਹੇ ਅੰਦਰ ਆਤਿਸ਼ਬਾਜੀ/ਪਟਾਖੇ ਚਲਾਉਣ ’ਤੇ ਪਾਬੰਦੀ*

ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ
ਨਵਾਂਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਅਧੀਨ ਧਾਰਾ 163 ਵਿੱਚ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਤਿਸ਼ਬਾਜੀ/ਪਟਾਖੇ (ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ) ਦੇ ਚਲਾਉਣ ’ਤੇ ਪੂਰਨ ਪਾਬੰਦੀ ਲਾਈ ਹੈ।ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਅਤੇ ਸਿਵਲ ਰਿੱਟ ਪਟੀਸ਼ਨ ਨੰਬਰ 23905 ਆਫ 2017 ਵਿੱਚ ਪਾਸ ਕੀਤੇ ਹੁਕਮਾਂ ਰਾਹੀਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਪਟਾਖੇ ਚਲਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।ਇਹ ਹੁਕਮ ਪਿੱਠ ਅੰਕਣ ਨੰਬਰ 3293–3332/ਐਮ.ਏ. ਮਿਤੀ 26.09.2025 ਰਾਹੀਂ ਵੱਖ–ਵੱਖ ਮੌਕਿਆ ’ਤੇ ਪਟਾਕੇ ਚਲਾਉਣ ਦੇ ਨਿਰਧਾਰਿਤ ਕੀਤੇ ਸਮੇਂ ਸਬੰਧੀ ਜਾਰੀ ਹੁਕਮ ’ਤੇ ਲਾਗੂ ਨਹੀਂ ਹੋਣਗੇ।ਇਹ ਹੁਕਮ 10 ਮਾਰਚ 2026 ਤੱਕ ਲਾਗੂ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਰਸ਼ਦੀਪ ਬਾਂਠ ਜੰਡੀ ਦੀ ਜਿੱਤ ਤੇ ਕਾਠਗੜ੍ਹ ਜਿੰਮ ਵਿਚ ਕੇਕ ਕੱਟ ਕੇ ਮਨਾਈ ਖੁਸ਼ੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ
Next articleਵਧੀਕ ਡਿਪਟੀ ਕਮਿਸ਼ਨਰ ਨੇ ਹਸਤਾਖਰ ਮੁਹਿੰਮ ਰਾਹੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਲਈ ਸਪਤ