HOME 38ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 13-14-15 ਫ਼ਰਵਰੀ ਨੂੰ

38ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 13-14-15 ਫ਼ਰਵਰੀ ਨੂੰ

4

ਸਮਾਜ ਵੀਕਲੀ ਯੂ ਕੇ

ਲੁਧਿਆਣਾ  (ਕਰਨੈਲ ਸਿੰਘ ਐੱਮ.ਏ.)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਹਰ ਸਾਲ ਕਰਵਾਈਆਂ ਜਾਣ ਵਾਲੀਆਂ ਕੋਕਾ ਕੋਲਾ, ਏਵਨ ਸਾਈਕਲ 38ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋ 13 14 ਅਤੇ 15 ਫ਼ਰਵਰੀ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਅੱਜ ਜਰਖੜ ਖੇਡ ਸਟੇਡੀਅਮ ਵਿਖੇ ਹੋਈ ਮੀਟਿੰਗ ਬਾਅਦ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਸਾਬਕਾ ਏਆਈਜੀ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਮਹਿੰਦਰ ਪ੍ਰਤਾਪ ਸਿੰਘ ਗਰੇਵਾਲ ਹਾਕੀ ਗੋਲਡ ਕੱਪ ਅਤੇ ਨਾਇਬ ਸਿੰਘ ਗਰੇਵਾਲ ਜੋਧਾ ਕਬੱਡੀ ਕੱਪ ਖੇਡਾਂ ਦਾ ਮੁੱਖ ਆਕਰਸ਼ਨ ਹੋਵੇਗਾ। ਉਹਨਾਂ ਦੱਸਿਆ ਹਾਕੀ ਲੜਕੇ ਤੇ ਲੜਕੀਆਂ, ਹਾਕੀ ਅੰਡਰ 17 ਸਾਲ ਮੁੰਡੇ, ਕਬੱਡੀ ਓਪਨ, ਕਬੱਡੀ ਬਜ਼ੁਰਗਾਂ ਦੀ, ਕਬੱਡੀ ਲੜਕੀਆਂ ਦੀ, ਫੁੱਟਬਾਲ ਮੁੰਡੇ ਅਤੇ ਕੁੜੀਆਂ, ਪ੍ਰਾਇਮਰੀ ਸਕੂਲ ਦੇ ਬੱਚਿਆਂ ਦੀਆਂ ਵੱਖ-ਵੱਖ ਖੇਡਾਂ, ਰੱਸਾਕਸ਼ੀ, ਦੌੜਾਂ, ਕਬੱਡੀ ਪ੍ਰਾਇਮਰੀ ਸਕੂਲ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਸਿਰਫ ਸੱਦਾ ਪੱਤਰ ਵਾਲੀਆਂ ਹੀ ਟੀਮਾਂ ਨੂੰ ਐਂਟਰੀ ਹੋਵੇਗੀ ।

ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਅਤੇ ਮਨਮੋਹਨ ਗਰੇਵਾਲ, ਮੋਹਣਾ ਜੋਧਾ ਸਿਆਟਲ ਨੇ ਦੱਸਿਆ ਕਿ ਜਰਖੜ ਖੇਡਾਂ ਦਾ ਮੁੱਖ ਮਕਸਦ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋਵੇਗਾ । ਉਹਨਾਂ ਦੱਸਿਆ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ ਬੇਹੱਦ ਲਾਜਵਾਬ ਹੋਵੇਗਾ ਇਸ ਮੌਕੇ ਜਿੱਥੇ ਡਰੈਗਨ ਅਕੈਡਮੀ ਦੇ ਬੱਚਿਆਂ ਵੱਲੋਂ ਸਭਿਆਚਾਰ ਗੀਤਾ ਤੇ ਕੋਰੀਓਗਰਾਫੀ, ਲੋਕ ਗਾਇਕ ਜਸਵੰਤ ਸੰਦੀਲਾ ਵੱਲੋਂ ਜਰਖੜ ਖੇਡਾਂ ਤੇ ਤਿਆਰ ਕੀਤਾ ਗੀਤ ਆਦਿ ਹੋਰ ਸੱਭਿਆਚਾਰਕ ਵੰਨਗੀਆਂ ਮੁੱਖ ਖਿੱਚ ਦਾ ਕੇਂਦਰ ਹੋਣਗੀਆਂ। ਫਾਈਨਲ ਸਮਾਰੋਹ ਤੇ ਨਾਮੀ ਲੋਕ ਗਾਇਕਾਂ ਦਾ ਖੁੱਲਾ ਅਖਾੜਾ ਵੀ ਲੱਗੇਗਾ। ਜਰਖੜ ਖੇਡਾਂ ਦੇ ਫਾਈਨਲ ਸਮਾਰੋਹ ਤੇ ਨਾਮੀ 5 ਸ਼ਖ਼ਸੀਅਤਾਂ ਦਾ ਵੱਖ-ਵੱਖ ਐਵਾਰਡਾਂ ਨਾਲ ਸਨਮਾਨ ਹੋਵੇਗਾ। ਅੱਜ ਦੀ ਮੀਟਿੰਗ ਵਿੱਚ ਗੁਰਸਤਿੰਦਰ ਸਿੰਘ ਪ੍ਰਗਟ, ਕੁਲਦੀਪ ਸਿੰਘ ਘਵੱਦੀ, ਜੀਵਨ ਸਿੰਘ ਗਿੱਲ, ਜਸਮੇਲ ਸਿੰਘ ਨੋਕਵਾਲ, ਸ਼ਿੰਗਾਰਾ ਸਿੰਘ ਜਰਖੜ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ ਗਰੇਵਾਲ, ਕੋਚ ਹਰਮੀਤ ਸਿੰਘ, ਪਵਨਪ੍ਰੀਤ ਸਿੰਘ ਡੰਗੋਰਾ ਆਦਿ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Previous articleਸਾਇਬਰ ਗਰੂਮਿੰਗ
Next articleਮਜੀਠਾ ਰੈਲੀ ‘ਚ ਸ਼ਾਮਿਲ ਹੋਣ ਲਈ ਇੰਗਲੈਂਡ ਤੋਂ ਆਪ ਵਰਕਰਾਂ ਦਾ ਜਥਾ ਜਾਵੇਗਾ ਪੰਜਾਬ