ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਆਮ ਆਦਮੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪਰਮਪਾਲ ਬਾਵਾ ਨੂੰ ਜ਼ਿਲ੍ਹਾ ਟਰੇਡਰਜ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪਰਮਪਾਲ ਬਾਵਾ ਨੇ ਦੱਸਿਆ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਵਾਉਣਗੇ । ਚੇਅਰਪਰਸਨ ਪਰਮਪਾਲ ਬਾਵਾ ਨੇ ਸੀਨੀਅਰ ਲੀਡਰਸ਼ਿਪ ਅਤੇ ਸਾਰੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ। ਬਾਵਾ ਨੇ ਸਮੁੱਚੀ ਟੀਮ ਨੂੰ, ਪਾਰਟੀ ਨੂੰ ਮਜ਼ਬੂਤ ਕਰਨ ਲਈ ਆਖਿਆ ਤਾਂ ਕਿ 2027 ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਆਪਾਂ ਦੁਬਾਰਾ ਸਰਕਾਰ ਬਣਾ ਸਕੀਏ। ਉਹਨਾਂ ਕਿਹਾ ਕਿ ਵਪਾਰੀ ਵਰਗ ਦੀਆਂ ਹਰ ਮੁਸ਼ਕਿਲ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਹਨਾਂ ਅੰਤ ਵਿੱਚ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਫਾਈਨੈਂਸ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਸੰਜੀਵ ਅਰੋੜਾ, ਵਾਇਸ ਚੇਅਰਪਰਸਨ ਅਨਿਲ ਠਾਕੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



