ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਬਰਬਾਦ ਕਰਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰ ਰਹੀ ਹੈ -ਟਿੱਬਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਦੇ 22 ਪਿੰਡਾਂ ਦੇ ਕਿਸਾਨਾਂ ਦੀਆਂ ਉਪਜਾਊ ਜਮੀਨਾਂ ਉੱਪਰ ਸਾਰੇ ਜਾ ਰਹੇ ਚਾਮ ਨਗਰ ਬਠਿੰਡਾ ਅਤੇ ਦਿੱਲੀ ਕਟੜਾ ਐਕਸਪ੍ਰੈਸ ਵੇ ਦੇ ਵਿਰੋਧ ਵਿੱਚ ਰੋਡ ਸੰਘਰਸ਼ ਕਮੇਟੀ ਕਪੂਰਥਲਾ ਦੀ ਅਗਵਾਈ ਹੇਠ ਪ੍ਰਭਾਵਿਤ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਲਈ ਨਿਰਮਾਣ ਕਾਰਜ ਰੋਕ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਸੱਤਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਅੱਜ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਕਿਸਾਨਾਂ ਨਾਲ ਚੱਲ ਰਹੀ ਗੱਲਬਾਤ ਨੂੰ ਅੱਗੇ ਨਹੀਂ ਵਧਾਇਆ ਗਿਆ। ਧਰਨੇ ਵਿੱਚ ਪੁੱਜੇ ਕਿਸਾਨਾਂ ਨੇ ਅੱਜ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਥਾਰਟੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਅਤੇ ਜਮੀਨਾਂ ਦਾ ਮੁਆਵਜ਼ਾ ਯੋਗ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਇਸ ਐਕਸਪ੍ਰੈਸ ਵੇ ਤੇ ਕਿਸੇ ਤਰ੍ਹਾਂ ਦਾ ਵੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਅਮਰਜੀਤ ਸਿੰਘ ਟਿੱਬਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੀਆਂ ਉਪਜਾਓ ਜਮੀਨਾਂ ਉਜਾੜ ਕੇ ਇਹ ਨੈਸ਼ਨਲ ਹਾਈਵੇ ਉਸਾਰੇ ਜਾ ਰਹੇ ਹਨ ਉਹਨਾਂ ਨੇ ਕਿਹਾ ਕਿ ਇਹਨਾਂ ਸੜਕਾਂ ਦਾ ਹਲਕਾ ਸੁਲਤਾਨਪੁਰ ਲੋਧੀ ਦੇ ਕਿਸਾਨਾਂ ਨੂੰ ਕੋਈ ਵੀ ਫਾਇਦਾ ਨਹੀਂ ਹੈ ਇਹ ਤਾਂ ਸਿਰਫ ਕਾਰਪੋਰੇਟ ਘਰਾਣਿਆਂ ਦੇ ਵਪਾਰ ਲਈ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੇ ਅੱਜ ਕਿਸਾਨ ਲਾਮਬੰਦ ਹੋਣਗੇ ਤਾਂ ਇਹ ਲੋਟੂ ਸਰਕਾਰਾਂ ਤੋਂ ਆਪਣੇ ਆਪ ਨੂੰ ਬਚਾ ਸਕਦੇ ਹਨ ਉਹਨਾਂ ਨੇ ਕਿਹਾ ਕਿ ਅੱਜ ਕਿਸਾਨਾਂ ਨੂੰ ਜਾਗਣ ਦੀ ਲੋੜ ਹੈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਐਸਡੀਓ ਸੁਖਦੇਵ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਭਰੋਸੇ ਵਿੱਚ ਲੈਣ ਤੋਂ ਬਗੈਰ ਹੀ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੇ ਜ਼ਮੀਨਾਂ ਐਕਵਾਇਰ ਕਰ ਲਈਆਂ। ਉਨ੍ਹਾਂ ਨੇ ਕਿਹਾ ਕਿ ਜੇ ਦੂਜੇ ਸੂਬਿਆਂ ਵਿੱਚ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ 1 ਕਰੋੜ ਤੋਂ ਵੱਧ ਦਿੱਤਾ ਗਿਆ ਹੈ ਤਾਂ ਪੰਜਾਬ ਨਾਲ ਕਿਉਂ ਵਿਤਕਰਾ ਕੀਤਾ ਗਿਆ।ਇਸ ਮੌਕੇ ਬੋਲਦਿਆਂ ਤਰਕਸ਼ੀਲ ਆਗੂ ਕਾਮਰੇਡ ਸੁਰਜੀਤ ਸਿੰਘ ਟਿੱਬਾ ਨੇ ਕਿਹਾ ਮੋਦੀ ਸਰਕਾਰ ਕਿਸਾਨ ਵਿਰੋਧੀ ਸਾਬਿਤ ਹੋਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਇਹ ਕਾਰਪੋਰੇਟ ਘਰਾਣੇ ਦੇਸ਼ ਦੇ ਅਨਾਜ ਭੰਡਾਰ ਤੇ ਕਬਜ਼ਾ ਕਰਨ ਦੇ ਨਾਲ ਨਾਲ ਸਾਡੀਆਂ ਜ਼ਮੀਨਾਂ ਵੀ ਹੜੱਪ ਕਰ ਲੈਣਗੇ।ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਨੇ ਐਲਾਨ ਕੀਤਾ ਕਿ ਜਦੋਂ ਤੱਕ ਨੈਸ਼ਨਲ ਹਾਈਵੇ ਅਥਾਰਟੀ ਸੈਕਸ਼ਨ 34 ਤਹਿਤ ਆਰਬੀਟਰੇਸਨ ਟ੍ਰਿਬਿਊਨਲ ਦੇ ਫੈਸਲੇ ਨੂੰ ਚੈਲੰਜ ਕਰਨ ਵਾਲਾ ਕੇਸ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸੇ ਤਰ੍ਹਾਂ ਦੇ ਨਿਰਮਾਣ ਕਾਰਜ ਨਹੀਂ ਹੋਣ ਦਿੱਤੇ ਜਾਣਗੇ। ਇਸ ਮੌਕੇ ਰਣਜੀਤ ਸਿੰਘ ਰਾਣਾ, ਜਸਵਿੰਦਰ ਸਿੰਘ ਟਿੱਬਾ, ਜਸਵਿੰਦਰ ਸਿੰਘ ਬਈ, ਮਾਸਟਰ ਸ਼ਿੰਗਾਰਾ ਸਿੰਘ, ਮਾਸਟਰ ਮਨਪ੍ਰੀਤ ਸਿੰਘ,ਆਪ ਆਗੂ ਅਮਰੀਕ ਸਿੰਘ ਜੱਫਾ,ਸੀਤਲ ਸਿੰਘ ਮੌਲੂ, ਮਲਕੀਤ ਸਿੰਘ ਕਾਲਰੂ, ਬਲਜਿੰਦਰ ਸਿੰਘ ਮਿੰਟੂ,ਭਜਨ ਸਿੰਘ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਨੰਬਰਦਾਰ ਮਲਕੀਤ ਸਿੰਘ ਮੈਰੀਪੁਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



