HOME ਨਧੀਮ ਜਹਾਵੀ ਨੇ ਕਨਜ਼ਰਵੇਟਿਵ ਪਾਰਟੀ ਛੱਡੀ, ਰੀਫਾਰਮ ਯੂਕੇ ਵਿੱਚ ਸ਼ਾਮਲ

ਨਧੀਮ ਜਹਾਵੀ ਨੇ ਕਨਜ਼ਰਵੇਟਿਵ ਪਾਰਟੀ ਛੱਡੀ, ਰੀਫਾਰਮ ਯੂਕੇ ਵਿੱਚ ਸ਼ਾਮਲ

ਲੈਸਟਰ (ਇੰਗਲੈਂਡ),  (ਸਮਾਜ ਵੀਕਲੀ)  (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਹਲਚਲ ਮਚ ਗਈ, ਜਦੋਂ ਦੇਸ਼ ਦੇ ਸਾਬਕਾ ਖ਼ਜ਼ਾਨਾ ਮੰਤਰੀ ਨਧੀਮ ਜਹਾਵੀ ਨੇ ਕਨਜ਼ਰਵੇਟਿਵ ਪਾਰਟੀ ਨਾਲ ਆਪਣੇ ਲੰਮੇ ਸਮੇਂ ਤੋਂ ਚੱਲਦੇ ਆ ਰਹੇ ਸਬੰਧ ਤੋੜ ਕੇ ਰੀਫਾਰਮ ਯੂਕੇ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੇ ਇਸ ਕਦਮ ਨੂੰ ਬਰਤਾਨਵੀ ਸਿਆਸਤ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ। ਨਧੀਮ ਜਹਾਵੀ ਨੇ ਕਿਹਾ ਕਿ ਬਰਤਾਨੀਆ ਇਸ ਵੇਲੇ ਬਹੁਤ ਹੀ ਗੰਭੀਰ ਅਤੇ ਸੰਵੇਦਨਸ਼ੀਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਮੌਜੂਦਾ ਸਿਆਸੀ ਪ੍ਰਬੰਧ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰ ਰਿਹਾ ਅਤੇ ਦੇਸ਼ ਨੂੰ ਸਹੀ ਦਿਸ਼ਾ ਵੱਲ ਲਿਜਾਣ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਆਮ ਲੋਕ ਮਹਿੰਗਾਈ, ਰੋਜ਼ਗਾਰ ਅਤੇ ਸੁਰੱਖਿਆ ਵਰਗੇ ਮੁੱਦਿਆਂ ਨਾਲ ਜੂਝ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਢੁਕਵਾਂ ਹੱਲ ਨਹੀਂ ਮਿਲ ਰਿਹਾ। ਸਾਬਕਾ ਖ਼ਜ਼ਾਨਾ ਮੰਤਰੀ ਨੇ ਦੋਸ਼ ਲਗਾਇਆ ਕਿ ਕਨਜ਼ਰਵੇਟਿਵ ਪਾਰਟੀ ਹੁਣ ਉਸ ਸੋਚ ਤੋਂ ਦੂਰ ਹੋ ਚੁੱਕੀ ਹੈ, ਜਿਸ ਦੇ ਆਧਾਰ ‘ਤੇ ਲੋਕਾਂ ਨੇ ਉਸ ‘ਤੇ ਭਰੋਸਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰਲੇ ਫ਼ੈਸਲੇ ਜਨਤਾ ਦੀ ਭਲਾਈ ਦੀ ਬਜਾਏ ਸਿਆਸੀ ਲਾਭ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ ਰਹੇ ਹਨ, ਜਿਸ ਕਾਰਨ ਦੇਸ਼ ਦੀ ਹਾਲਤ ਦਿਨੋਂਦਿਨ ਕਮਜ਼ੋਰ ਹੋ ਰਹੀ ਹੈ। ਦੂਜੇ ਪਾਸੇ, ਰੀਫਾਰਮ ਯੂਕੇ ਵੱਲੋਂ ਨਧੀਮ ਜਹਾਵੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਵੱਡੀ ਕਾਮਯਾਬੀ ਕਰਾਰ ਦਿੱਤਾ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਜਹਾਵੀ ਦਾ ਤਜਰਬਾ ਅਤੇ ਸਰਕਾਰੀ ਕੰਮਕਾਜ ਦੀ ਡੂੰਘੀ ਸਮਝ ਪਾਰਟੀ ਨੂੰ ਨਵੀਂ ਮਜ਼ਬੂਤੀ ਦੇਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉਭਰੇਗੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਨਧੀਮ ਜਹਾਵੀ ਦਾ ਇਹ ਕਦਮ ਕਨਜ਼ਰਵੇਟਿਵ ਪਾਰਟੀ ਲਈ ਵੱਡਾ ਝਟਕਾ ਹੈ ਅਤੇ ਇਸ ਨਾਲ ਦੇਸ਼ ਦੀ ਸਿਆਸਤ ਵਿੱਚ ਨਵੀਂ ਧੜਾਬੰਦੀ ਅਤੇ ਚਰਚਾ ਸ਼ੁਰੂ ਹੋ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਸਪਸ਼ਟ ਹੋ ਜਾਵੇਗਾ ਕਿ ਇਸ ਫ਼ੈਸਲੇ ਦਾ ਬਰਤਾਨੀਆ ਦੀ ਸਿਆਸੀ ਤਸਵੀਰ ‘ਤੇ ਕਿੰਨਾ ਡੂੰਘਾ ਅਸਰ ਪੈਂਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਾਰਕ ਹੇਠਾਂ ਦੱਬੀ ਮਿਲੀ ਰੋਮਨ ਰਾਜ ਦੀ ਵੱਡੀ ਕੋਠੀ, ਇਲਾਕਾ ਪੋਮਪੀਈ ਵਰਗਾ ਕਰਾਰ
Next articleਭਲੇ ਲੋਕ