HOME ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵੱਲੋ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ...

ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵੱਲੋ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ ਹੁਣ 14 ਜਨਵਰੀ 2026 ਨੂੰ – ਬਲਦੇਵ ਭਾਰਤੀ

ਬਲਦੇਵ ਭਾਰਤੀ

ਪੰਜਾਬ ਸਰਕਾਰ ਦੀ ਪਹਿਲ ਕਦਮੀ ਨੂੰ ਮੁੱਖ ਰੱਖਦਿਆਂ 04 ਜਨਵਰੀ 2026 ਦੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਉ ਦਾ ਐਕਸ਼ਨ ਕੀਤਾ ਗਿਆ ਸੀ ਮੁਲਤਵੀ

ਅਗਰ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋ ਗੈਂਟਾ ਰਿਪੋਰਟ ਲਾਗੂ ਨਹੀਂ ਕੀਤੀ ਜਾਂਦੀ ਤਾਂ ਮੀਟਿੰੰਗ ਦਾ ਬਾਈਕਾਟ ਕਰਕੇ ਉਸੇ ਸਮੇਂ ਹੀ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਜਾਵੇਗਾ

ਰਾਹੋਂ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੀਆਂ 27 ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਮੁਲਾਜਮ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਰਾਜ ਪੱਧਰੀ ਮੀਡੀਆ ਇੰਚਾਰਜ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ ਕਮੇਟੀ ਦੇ 25 ਮੈਬਰੀ ਵਫਦ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵੱਲੋ 12 ਜਨਵਰੀ 2026 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੇ 31 ਨੁਕਾਤੀ ਮੰਗ ਪੱਤਰ ਦੇ ਏਜੰਡੇ ਉੱਤੇ ਗੱਲਬਾਤ ਕਰਨ ਦਾ ਸੱਦਾ ਪੱਤਰ ਨੰ:- ਮੀਮੋ ਨੰ-11/16/2024-ਜੀ ਸੀ5/1430 ਮਿਤੀ 30-12-2025 ਰਾਹੀਂ ਦਿੱਤਾ ਗਿਆ ਹੈ। ਪਰ ਪੰਜਾਬ ਸਰਕਾਰ ਵੱਲੋਂ ਇਹ ਮੀਟਿੰਗ ਅੱਗੇ ਪਾ ਕੇ 14 ਜਨਵਰੀ 2026 ਨੂੰ ਕਰ ਦਿੱਤੀ ਗਈ ਹੈ। ਬਲਦੇਵ ਭਾਰਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਦਿੱਤੇ ਸੱਦੇ ਤੇ ਵਿਚਾਰ ਕਰਨ ਲਈ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਟੇਟ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਗੰਭੀਰ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਫੈਸਲਾ ਲੈਂਦਿਆਂ 4 ਜਨਵਰੀ 2026 ਨੂੰ ਸੰਗਰੂਰ ਸਥਿਤ ਮੁੱਖ ਮੰਂਤਰੀ ਦੀ ਰਿਹਾਇਸ਼ ਨੂੰ ਘੇਰਨ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਸੀ ਕਿ ਜੇਕਰ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਸਰਕਾਰ ਵੱਲੋ ਗੈਂਟਾ ਰਿਪੋਰਟ ਲਾਗੂ ਨਹੀਂ ਕੀਤੀ ਜਾਂਦੀ ਤਾਂ ਮੀਟਿੰੰਗ ਦਾ ਬਾਈਕਾਟ ਕਰਕੇ ਉਸੇ ਸਮੇਂ ਹੀ ਅਗਲੇ ਐਕਸ਼ਨ ਦਾ ਐਲਾਨ ਕਰ ਦਿੱਤਾ ਜਾਵੇਗਾ। ਬਲਦੇਵ ਭਾਰਤੀ ਨੇ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਹਰਵਿੰਦਰ ਸਿੰਘ ਮੰਡੇਰ, ਰਾਜ ਸਿੰਘ ਟੋਡਰਵਾਲ, ਹਰਜਸ ਸਿੰਘ, ਕੁਲਵਿੰਦਰ ਸਿੰਘ ਬੋਦਲ, ਕਰਨੈਲ ਸਿੰਘ ਨੀਲੋਵਾਲ, ਬਲਰਾਜ ਕੁਮਾਰ, ਅਮਰਜੀਤ ਸਿੰਘ ਖਟਕੜ, ਬਲਦੇਵ ਸਿੰਘ ਧੁੱਗਾ, ਗੁਰਪ੍ਰੀਤ ਸਿੰਘ ਸੁਨਾਮ, ਕਰਮਜੀਤ ਸਿੰਘ, ਜੱਗਾ ਸਿੰਘ, ਮਨੋਹਰ ਲਾਲ, ਲਛਮਣ ਸਿੰਘ, ਕੁਲਦੀਪ ਸਿੰਘ, ਸਤਵੰਤ ਸਿੰਘ ਟੂਰਾ, ਪਰਮਜੀਤ ਸਿੰਘ, ਸਲਵਿੰਦਰ ਜੱਸੀ, ਸੁੱਖਵਿੰਦਰ ਕਾਲੀ, ਕ੍ਰਿਸ਼ਨ ਲਾਲ, ਦਵਿੰਦਰ ਸਿੰਘ, ਸੁਭਾਸ਼ ਚੰਦਰ, ਠਾਕਰ ਦਾਸ, ਬਲਵੰਤ ਸਿੰਘ, ਭੁਪਿੰਦਰ ਸਿੰਘ,ਮਹਿੰਦਰ ਸਿੰਘ ਗੋਬਿੰਦਗੜ੍ਹ, ਬੰਟੀ ਨਾਗਲਾ, ਰਿੰਕੂ ਧੂਰੀ, ਰੋਸ਼ਨ ਲਾਲ, ਅਜਾਇਬ ਸਿੰਘ ਬਠੋਈ, ਹਰਵਿੰਦਰ ਸਿੰਘ ਭੱਠਲ, ਮੱਖਣ ਰੱਤੂ, ਅਜਾਇਬ ਸਿੰਘ ਨੀਲੋਵਾਲ, ਗੁਰਜਿੰਦਰ ਪਾਲ ਸਿੰਘ, ਮਨਿੰਦਰ ਸਿੰਘ, ਰਵਿੰਦਰ ਸਿੰਘ ਲਾਲੀ, ਰਾਮ ਲੁਭਾਇਆ ਕਲਸੀ, ਗੁਰਜੰਟ ਸਿੰਘ ਮਾਨਸਾ ਆਦਿ ਲੌੜੀਂਦੇ ਸੰਘਰਸ਼ ਦੀ ਤਿਆਰੀ ਵਿੱਚ ਜੁਟੇ ਹੋਏ ਹਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਿੰਡ ਸਰਹਾਲ ਕਾਜ਼ੀਆਂ ਵਿਖ਼ੇ ਵਾਰਿਸ਼ ਨਾਲ਼ ਪ੍ਰਭਾਵਿਤ ਪਰਿਵਾਰ ਦੀ ਬਸਪਾ ਵਲੋਂ ਮਦਦ ਕੀਤੀ ਗਈ ਸਰਕਾਰ ਆਪਣੇ ਵਾਦਿਆ ਤੋਂ ਮੁੱਕਰੀ ÷ਕਰੀਮਪੁਰੀ
Next articleਬਾਲ ਭਿੱਖਿਆ ਖਿਲਾਫ ਜ਼ਿਲ੍ਹਾ ਟਾਸਕ ਫੋਰਸ ਦੀ ਸਖ਼ਤ ਕਾਰਵਾਈ, ਦੋ ਬੱਚੇ ਕਰਵਾਏ ਗਏ ਮੁਕਤ