HOME *ਤਨਖ਼ਾਹ ਨਾ ਮਿਲਣ ਕਾਰਨ ਜੰਗਲਾਤ ਵਿਭਾਗ ਦੇ ਫੀਲਡ ਕਾਮਿਆਂ ਨੇ ਨਹੀਂ ਮਨਾਇਆ...

*ਤਨਖ਼ਾਹ ਨਾ ਮਿਲਣ ਕਾਰਨ ਜੰਗਲਾਤ ਵਿਭਾਗ ਦੇ ਫੀਲਡ ਕਾਮਿਆਂ ਨੇ ਨਹੀਂ ਮਨਾਇਆ ਲੋਹੜੀ ਦਾ ਪਵਿੱਤਰ ਤਿਉਹਾਰ*

3

16ਜਨਵਰੀ ਤੋਂ 22 ਜਨਵਰੀ ਤੱਕ ਜ਼ਿਲ੍ਹਾਂ ਪੱਧਰ ਤੇ ਰੋਸ ਪ੍ਰਦਰਸ਼ਨ ਕਰਕੇ ਦਿੱਤੇ ਜਾਣਗੇ ਮੰਗ ਪੱਤਰ

ਨਵਾਂਸ਼ਹਿਰ  (ਸਮਾਜ ਵੀਕਲੀ)  ( ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22ਬੀ ਚੰਡੀਗੜ੍ਹ ਨਾਲ ਸੰਬਧਤ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਕਾਮਿਆਂ ਦੀ ਇਕੋ-ਇਕ ਸਿਰਮੌੌਰ ਸੰਘਰਸ਼ੀਲ  ਜੰਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਪ੍ਰਧਾਨ ਅਮਰੀਕ ਸਿੰਘ ਅਤੇ ਕੇਵਲ ਕ੍ਰਿਸ਼ਨ ਪ੍ਰਧਾਨ  ਦੀ ਪ੍ਰਧਾਨਗੀ ਵਿਚ ਪਿਛਲੇ ਦਿਨੀਂ ਕਾਠਗੜ੍ਹ ਵਿਖੇ ਆਨਲਾਈਨ ਮੀਟਿੰਗ ਹੋਈ। ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਚਲਾਈ। ਮੀਟਿੰਗ ਵਿੱਚ ਹਾਜ਼ਰ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿਤ ਸੱਕਤਰ ਅਮਨਦੀਪ ਸਿੰਘ ਛੱਤ, ਵਿਰਸਾ ਸਿੰਘ ਚਹਿਲ, ਰਣਜੀਤ ਗੁਰਦਾਸਪੁਰ ਅਤੇ ਸਤਨਾਮ ਸਿੰਘ ਸੰਗਤੀਵਾਲਾ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 25/25 ਸਾਲਾਂ ਤੋਂ ਕੰਮ ਕਰਦੇ ਡੇਲੀਵੇਜ਼ ਸੀਨੀਅਰ ਅਨਪੜ੍ਹ ਕਾਮਿਆਂ ਨੂੰ ਪੰਜਾਬ ਸਰਕਾਰ ਨੂੰ ਪੱਕਿਆਂ ਵੀ ਨਹੀ ਕੀਤਾ ਅਤੇ ਜੋ ਪੰਜਾਬ ਸਰਕਾਰ ਨੇ ਡੇਲੀਵੇਜ਼ ਕਾਮਿਆਂ ਨੂੰ 30 ਜੁਲਾਈ 2025 ਨੂੰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦੇਕੇ ਪੱਕਾ ਕੀਤਾ ਗਿਆ ਸੀ, ਪ੍ਰੰਤੂ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਹੋਇਆਂ ਨੂੰ ਤਕਰੀਬਨ 6 ਮਹੀਨੇ ਹੋ ਗਏ ਹਨ, ਪਰ ਇਨ੍ਹਾਂ ਮੁਲਾਜ਼ਮਾਂ ਨੂੰ ਹੁਣ ਤੱਕ ਪੱਕਿਆ ਵਾਲੀ ਤਨਖ਼ਾਹ ਵੀ ਨਸੀਬ ਨਹੀਂ ਹੋਈ। ਅਤੇ ਇਹ ਮੁਲਾਜ਼ਮ ਨਾ ਹੁਣ ਕੱਚਿਆਂ ਚ ਆ ਰਹੇ ਹਨ ਅਤੇ ਨਾ ਹੀ ਪੱਕਿਆਂ ਚ। ਮਾਨਯੋਗ ਹਾਈਕੋਰਟ ਦੇ 26.02.2024 ਦੇ ਫੈਸਲੇ ਵਿੱਚ ਜਿਨ੍ਹਾਂ ਸਾਥੀਆਂ ਦਾ ਏਰੀਅਲ ਬਕਾਇਆ ਬਣਾਇਆ ਗਿਆ ਹੈ  ਪਰ ਸਰਕਾਰ ਨੇ ਖਜ਼ਾਨੇ ਤੇ ਲਾਈ ਪਾਬੰਦੀ ਕਾਰਨ ਤਨਖਾਹਾਂ ਅਤੇ ਏਰੀਅਲ ਬਕਾਇਆ ਵੀ ਇਨ੍ਹਾਂ ਵਰਕਰਾਂ ਦੇ ਖਾਤਿਆਂ ਵਿੱਚ ਨਹੀ ਪਾਇਆ ਗਿਆ ਅਤੇ ਪਹਿਲੀ ਬਾਰ ਹੋਇਆ ਕੀ ਲੋਹੜੀ ਦਾ ਪਵਿੱਤਰ ਤਿਉਹਾਰ ਵੀ ਇਹਨਾ ਵਰਕਰਾਂ ਵਲੋਂ ਨਹੀ ਮਨਾਇਆ ਗਿਆ ਤੇ ਮਾਨਯੋਗ ਅਦਾਲਤਾਂ ਦੇ ਫੈਸਲਿਆਂ ਦੀਆਂ ਸਰਕਾਰ ਵੱਲੋ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ, ਬਲਰਾਜ ਪਠਾਨਕੋਟ, ਰਵੀਕਾਂਤ ਰੋਪੜ੍ਹ ਅਤੇ ਸੁਖਦੇਵ ਜਲੰਧਰ ਦੱਸਿਆ ਕੀ ਅੰਤਾਂ ਦੀ ਮਹਿੰਗਾਈ ਵਿਚ ਆਪਣੇ ਪਰਿਵਾਰਾਂ ਦਾ ਗੁਜਾਰਾਂ ਕਰਨਾ ਮੁਸ਼ਕਿਲ ਹੋ ਗਿਆ ਹੈ। ਜਿਸ ਕਾਰਨ ਜਥੇਬੰਦੀ ਵਲੋਂ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮਿਤੀ 16 ਜਨਵਰੀ ਤੋ 22 ਜਨਵਰੀ ਤੱਕ ਪੰਜਾਬ ਦੇ ਸਮੂਹ ਜਿਲਾ ਕੇਂਦਰਾਂ ਤੇ ਧਰਨੇ-ਪ੍ਰਦਰਸ਼ਨ ਕਰਕੇ ਮਾਨਯੋਗ ਡਿਪਟੀ ਕਮਿਸ਼ਨਰਾਂ ਅਤੇ ਵਣ ਵਿਭਾਗ ਦੇ ਆਧਿਕਾਰੀਆਂ ਰਾਹੀਂ ਮਾਣਯੋਗ ਹਰਪਾਲ ਸਿੰਘ ਚੀਮਾ ਵਿੱਤ  ਮੰਤਰੀ ਪੰਜਾਬ ਜੀ ਨੂੰ ਮੰਗ ਪੱਤਰ ਭੇਜੇ ਜਾਣਗੇ। ਮੰਗ ਪੱਤਰ ਵਿਚ ਦਰਜ ਇਹਨਾਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਇਸ ਦੇ ਨਾਲ ਹੀ ਜਿਹੜੇ ਸੀਨੀਅਰ ਅਨਪੜ੍ਹ ਕਾਮੇ ਪੱਕੇ ਹੋਣ ਤੋਂ ਰਹਿ ਗਏ ਹਨ, ਉਹਨਾ ਸਾਰੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਿਆ ਕਰਵਾਉਣ ਲਈ ਆਉਣ ਵਾਲੀ 14 ਫਰਵਰੀ ਨੂੰ ਮਾਨਯੋਗ ਵਿੱਤ ਮੰਤਰੀ ਜੀ ਦੇ ਵਿਧਾਨ ਸਭਾ ਹਲਕਾ ਦਿੜਬਾਂ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸ਼ਿਸ ਫੈਡਰੇਸਨ ਦੇ ਸਹਿਯੋਗ ਨਾਲ ਸੂਬਾ ਪੱਧਰੀ ਰੋਸ, ਧਰਨਾ ਦਿਤਾ ਜਾਵੇਗਾ ।ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਸੁਲੱਖਣ ਮੌਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫਿਰੋਜ਼ਪੁਰ, ਭੁਪਿੰਦਰ ਦਸੂਹਾ, ਕਰਮ ਸਿੰਘ ਹਰੀਕੇ ਪੱਤਣ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੇਸਹਾਰਾ ਸਾਨ੍ਹ ਅਤੇ ਕਾਰ ਦੀ ਟੱਕਰ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ
Next articleਇੰਟੈਕਸਟ ਐਕਸਪੋ 2026 ਨੂੰ ਪਹਿਲੇ ਦਿਨ ਭਾਰੀ ਜਨਤਕ ਹੁੰਗਾਰਾ ਮਿਲਿਆ