• ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਮੰਨਣ ਨੇ ਬਾਬਾ ਬਘੇਲ ਸਿੰਘ ਸੁਸਾਇਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
• ਇਲਾਕਾ ਵਾਸੀਆਂ ਦੀ ਮੰਗ ਨਾਲ ਸਹਿਮਤ ਹੁੰਦਿਆਂ ਦੁਕਾਨਾਂ ਨਾ ਬਣਾਉਣ ਦਾ ਦਿੱਤਾ ਭਰੋਸਾ
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ ) – ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਸਕੂਲ ਵਿੱਚ ਬਣਾਈਆਂ ਜਾ ਰਹੀਆਂ ਦੁਕਾਨਾਂ ਦੇ ਪੈਦਾ ਹੋਏ ਵਿਵਾਦ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਵਿੱਚ ਵਾਰਿਸ ਬਾਬਾ ਬਘੇਲ ਸਿੰਘ ਵੈਲਫੇਅਰ ਸੋਸਾਇਟੀ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਿੱਸਾ ਲਿਆ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਭਰੋਸਾ ਦਵਾਇਆ ਕਿ ਇਸ ਗਰਾਊਂਡ ਸਬੰਧੀ ਇਲਾਕੇ ਦੀ ਮੁੱਖ ਮੰਗ ਨੂੰ ਮੱਦੇ ਨਜ਼ਰ ਰੱਖਦੇ ਹੋਏ ਉਹ ਛੇਤੀ ਹੀ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨਾਲ ਗੱਲਬਾਤ ਕਰਨਗੇ ਅਤੇ ਇਸ ਦਾ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ ਇਸ ਮੌਕੇ ਕਮੇਟੀ ਪ੍ਰਧਾਨ ਰੇਸ਼ਮ ਸਿੰਘ ਅਤੇ ਵਾਰਿਸ ਬਾਬਾ ਬਘੇਲ ਸਿੰਘ ਕਮੇਟੀ ਦੇ ਮੈਂਬਰਾਂ ਵੱਲੋਂ ਉਹਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਮੀਟਿੰਗ ਦੌਰਾਨ ਪ੍ਰਧਾਨ ਰੇਸ਼ਮ ਸਿੰਘ ,ਜਸਵੀਰ ਸਿੰਘ ਚੇਅਰਮੈਨ, ਤੇਜਪਾਲ ਸਿੰਘ ਪ੍ਰਧਾਨ, ਸਰਬਜੋਤ ਸਿੰਘ ਉਪ ਪ੍ਰਧਾਨ, ਮਨਜੀਤ ਸਿੰਘ ਮੱਖਣ ਖਜਾਨਚੀ, ਅਵਤਾਰ ਸਿੰਘ ਸਕੱਤਰ, ਸ਼ੰਕਰ ਸਿੰਘ, ਇੰਦਰਪਾਲ ਸਿੰਘ, ਰਤਨ ਸਿੰਘ, ਬਿਕਰ ਸਿੰਘ, ਇਕਬਾਲ ਸਿੰਘ ਸਾਬਕਾ ਪ੍ਰਧਾਨ, ਰਣਵੀਰ ਸਿੰਘ ਬੈਂਸਤਾਨੀ, ਗੁਰਜੀਤ ਸਿੰਘ ਨੀਲਾ ਨਲੋਆ ਆਦਿ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


