HOME ਇਫਟੂ ਵਰਕਰਾਂ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

ਇਫਟੂ ਵਰਕਰਾਂ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

4

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਇਫਟੂ ਦੇ ਪੰਜਾਬ ਕਮੇਟੀ ਦੇ ‘ਸ਼ਨੀਵਾਰ ਅੰਦੋਲਨ’ ਦੇ ਨਾਂਅ ਤਹਿਤ ਦਿੱਤੇ ਗਏ ਸੱਦੇ ਉੱਤੇ ਭੱਠਾ ਵਰਕਰ ਯੂਨੀਅਨ (ਇਫਟੂ) ਵਲੋਂ ਪਿੰਡ ਪੱਲੀ ਝਿੱਕੀ ਦੇ ਇੱਟਾਂ ਦੇ ਭੱਠੇ ਉੱਤੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਇਫਟੂ ਵਰਕਰਾਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ,ਜਿਲਾ ਪ੍ਰਧਾਨ ਗੁਰਦਿਆਲ ਰੱਕੜਅਤੇ ਜਗੀਰਾ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ ਉੱਤੇ ਬਹੁਤ ਹੀ ਮਾਰੂ ਹਮਲਾ ਹੈ।ਇਹ ਮਜ਼ਦੂਰ ਜਮਾਤ ਕੋਲੋਂ ਉਸਦੇ ਬੁਨਿਆਦੀ ਅਧਿਕਾਰ ਖੋ ਲੈਂਦੇ ਹਨ। ਜੀ ਅਧਿਕਾਰ ਮਜ਼ਦੂਰਾਂ ਨੇ ਅਣਗਿਣਤ ਕੁਰਬਾਨੀਆਂ ਕਰਕੇ ਪ੍ਰਾਪਤ ਕੀਤੇ ਸਨ। ਇਹ ਮਜ਼ਦੂਰ ਜਮਾਤ ਕੋਲੋਂ ਉਸਦਾ ਯੂਨੀਅਨ ਬਣਾਉਣ ਦਾ ਅਧਿਕਾਰ, ਹੜਤਾਲ ਕਾਰਨ ਦਾ ਅਧਿਕਾਰ ਖੋਹਦੇਂ ਹਨ, ਰੁਜ਼ਗਾਰ ਸੁਰੱਖਿਆ ਨੂੰ ਖਤਮ ਕਰਦੇ ਹਨ,ਪੱਕੀਆਂ ਨੌਕਰੀਆਂ ਨੂੰ ਖ਼ਤਮ ਕਰਦੇ ਹਨ, ਮਜ਼ਦੂਰਾਂ ਦੀ ਸੁੱਰਖਿਆ ਪ੍ਰਤੀ ਮਾਲਕਾਂ ਦੀ ਜਵਾਬਦੇਹੀ ਨੂੰ ਖ਼ਤਮ ਕਰਦੇ ਹਨ। ਉਹਨਾਂ ਕਿਹਾ ਕਿ ਇਹ ਕੋਡ ਸਕੀਮ ਵਰਕਰਾਂ, ਗ਼ਿਗ ਵਰਕਰਾਂ,ਕੱਚੇ ਵਰਕਰਾਂ, ਆਉਟਸੋਰਸ ਵਰਕਰਾਂ ਦੇ ਹਿੱਤਾਂ ਉੱਤੇ ਵੀ ਘਾਤਕ ਹਮਲਾ ਹਨ ਜਿਹਨਾਂ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ।ਆਗੂਆਂ ਨੇ ਕਿਹਾ ਕਿ ਸਰਕਾਰ ਇਹ ਕੂੜ ਪ੍ਰਚਾਰ ਕਰ ਰਹੀ ਹੈ ਕਿ ਇਹ ਲੇਬਰ ਕੋਡ ਮਜ਼ਦੂਰ ਪੱਖੀ ਹਨ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਰੇ ਪੁਜਾਬ ਵਿੱਚ ਇਸ ‘ਸ਼ਨੀਵਾਰ ਅੰਦੋਲਨ’ ਨੂੰ ਸ਼ੁਰੂ ਕਰਨ।ਇਸ ਮੌਕੇ ਧੀਰ ਸਿੰਘ, ਹਿੰਮਤ ਸਿੰਘ, ਬਿੱਟੂ, ਅਰਵਿੰਦ ਕੁਮਾਰ, ਜੈ ਭਗਵਾਨ, ਨਿੱਕੂ, ਸ਼ਿਵਾਨੀ,ਮਧੂ, ਸੋਮੀ, ਰਾਣੀ ਵੀ ਮੌਜੂਦ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਭਾਰਤ ਦੇਸ਼ ਵਿੱਚ ਬਹੁਜਨ ਸਮਾਜ ਨੂੰ ਵੱਖ ਵੱਖ ਸਜ਼ਾਵਾਂ ਰਾਹੀਂ ਮੌਤ ਦਾ ਦੁਖਾਂਤ -ਕਮਲੇਸ਼ ਕੁਮਾਰੀ ਕਨੇਡਾ
Next articleਪੰਜਾਬ ਨੈਸ਼ਨਲ ਬੈਂਕ ਮੱਖੂਪੁਰ ਵਿਖੇ ਪ੍ਰਧਾਨ ਮੰਤਰੀ ਸਕੀਮ ਤਹਿਤ ਕਰਵਾਏ ਬੀਮੇ ਦੇ ਨਾਲ ਮ੍ਰਿਤਕ ਦੇ ਪਰਿਵਾਰ ਨੂੰ ਮਿਲੇ 2 ਲੱਖ ਰੁਪਏ