HOME ਸੜਕ ਸੁਰੱਖਿਆ ਮਹੀਨਾ 2026 *ਡਰਾਈਵਰਾਂ ਲਈ ਲਾਇਆ ਅੱਖਾਂ ਦਾ ਚੈੱਕਅਪ ਕੈਂਪ

ਸੜਕ ਸੁਰੱਖਿਆ ਮਹੀਨਾ 2026 *ਡਰਾਈਵਰਾਂ ਲਈ ਲਾਇਆ ਅੱਖਾਂ ਦਾ ਚੈੱਕਅਪ ਕੈਂਪ

2

*ਖੇਤਰੀ ਟਰਾਂਸਪੋਰਟ ਅਧਿਕਾਰੀ ਨੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂੰ* 

ਨਵਾਂਸ਼ਹਿਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਜਨਵਰੀ ਮਹੀਨਾ ਰਾਸ਼ਟਰੀ ਸੜਕ ਸੁਰਖਿਆ ਮਹੀਨੇ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ, ਹੈੱਲਥ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਸੜਕ ਸੁਰਖਿਆ ਮਹੀਨੇ ਅਧੀਨ ਵੱਖ-ਵੱਖ ਗਤੀਵਿਧਿਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਪੰਜਾਬ ਰੋਡਵੇਜ਼ ਅਤੇ ਟੈਕਸੀ ਡਰਾਈਵਰਾਂ ਦੀ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਵੱਲੋਂ ਕੀਤਾ ਗਿਆ।ਇਸ ਮੌਕੇ ਸਿਹਤ ਵਿਭਾਗ ਤੋਂ ਆਫਥੈਲਮਿਕ ਅਫ਼ਸਰ ਡਾ. ਹਰਜਿੰਦਰ ਵੱਲੋਂ ਰੋਡਵੇਜ਼ ਅਤੇ ਟੈਕਸੀ ਦੇ ਲਗਭਗ 65 ਡਰਾਈਵਰਾਂ ਦੀ ਅੱਖਾਂ ਦਾ ਚੈੱਕਅੱਪ ਕੀਤਾ ਗਿਆ ਜਿਸ ਵਿੱਚੋਂ 8 ਡਰਾਈਵਰਾਂ ਦੇ ਐਨਕ ਲਈ ਨਜ਼ਰ ਦੇ ਨੰਬਰ ਮੌਕੇ ‘ਤੇ ਕੱਢ ਗਏ ਅਤੇ 5 ਡਰਾਈਵਰਾਂ ਨੂੰ ਮਸ਼ੀਨ ਰਾਹੀਂ ਨਜ਼ਰ ਦਾ ਨੰਬਰ ਕੱਢਣ ਲਈ ਜ਼ਿਲ੍ਹਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ।
ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਨੇ ਦੱਸਿਆ ਕਿ 1 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੌਰਾਨ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ–ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਧੁੰਦ ਤੋਂ ਬਚਨ ਲਈ ਵੱਖ ਵੱਖ ਥਾਵਾਂ ’ਤੇ ਟਰੈਕਟਰ ਟਰਾਲੀਆਂ ਅਤੇ ਹੋਰ ਵਹੀਕਲਾਂ ’ਤੇ ਰਿਫਲੈਕਟਰ ਲਗਾਏ ਗਏ, ਜਾਗਰੂਕਤਾ ਮੁਹਿੰਮ ਅਧੀਨ ਹਸਤਾਖਰ ਮੁਹਿੰਮ ਚਲਾਈ ਗਈ, ਲਾਈਸੰਸ ਬਣਾਉਣ ਲਈ ਆਏ ਬਿਨੈਕਾਰਾਂ ਲਈ ਅੱਖਾਂ ਦਾ ਚੈਕਅਪ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਦੋਪਹੀਆ ਵਾਹਨਾਂ ‘ਤੇ ਸਫਰ ਕਰਨ ਵਾਲਿਆਂ ਨੂੰ ਮੁਫ਼ਤ ਹੈਲਮਟ ਵੰਡ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਤੇ ਹੈਲਮਟ ਦੀ ਮਹੱਤਤਾ ਬਾਰੇ ਦੱਸਿਆ ਗਿਆ।  ਸਕੂਲਾਂ ਤੇ ਕਾਲਜਾਂ ਵਿੱਚ ਸੈਮੀਨਾਰ ਕਰਵਾ ਕੇ ਜਿਥੇ ਵਿਦਿਆਰਥੀਆਂ, ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ, ਉੱਥੇ ਹੀ ਸਕੂਲਾਂ/ਕਾਲਜਾਂ ਦੇ ਡਰਾਈਵਰਾਂ ਨੂੰ ਵੀ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਅੱਜ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਟੈਕਸੀ ਡਰਾਈਵਰਾਂ ਤੇ ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਦੀ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ਹੈ, ਜਿਥੇ ਮਾਹਿਰ ਡਾਕਟਰ ਵੱਲੋਂ ਡਰਾਈਵਰਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਅੱਖਾਂ ਦੀ ਨਜ਼ਰ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਰਸੀ ਤੋਂ ਪਹਿਲਾਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਤੇ ਚੌਂਕ ਦੀ ਸਾਫ਼ ਸਫ਼ਾਈ ਕੀਤੀ
Next articleਮਾਲੇਰਕੋਟਲਾ ਵਿਖ਼ੇ ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ‘ਚ ਰਾਜ ਪੱਧਰੀ ਸ਼ਹੀਦੀ ਸਮਾਗਮ ਹੋਇਆ