HOME ਸਮਾਜ ਸੇਵਿਕਾ ਰਿਤੂ ਜੌਹਰ ਭਾਜਪਾ ਪਰਿਵਾਰ ‘ਚ ਹੋਈ ਸ਼ਾਮਲ, ਗੁਰਦੇਵ ਦੇਬੀ ਨੇ...

ਸਮਾਜ ਸੇਵਿਕਾ ਰਿਤੂ ਜੌਹਰ ਭਾਜਪਾ ਪਰਿਵਾਰ ‘ਚ ਹੋਈ ਸ਼ਾਮਲ, ਗੁਰਦੇਵ ਦੇਬੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੀਤਾ ਸਵਾਗਤ

2

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਸੇਵਿਕਾ ਰਿਤੂ ਜੌਹਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਨੇ ਰਿਤੂ ਜੌਹਰ ਦਾ ਸਥਾਨਕ ਈਸਾ ਨਗਰੀ ਸਥਿਤ ਵਿਧਾਨ ਸਭਾ ਕੇਂਦਰੀ ਦਫ਼ਤਰ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਿਲ ਕਰਵਾਇਆ।  ਗੁਰਦੇਵ ਸ਼ਰਮਾ ਦੇਬੀ ਨੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਰਿਤੂ ਜੌਹਰ ਦਾ ਸਵਾਗਤ ਕਰਦਿਆਂ ਕਿਹਾ ਕਿ ਰਿਤੂ ਜੌਹਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ ’ਤੇ ਪਾਰਟੀ ਦਾ ਆਧਾਰ ਵਧੇਗਾ। ਸਮਾਜ ਸੇਵਕਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਰੋਜ਼ਾਨਾਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਵਧਦੀਆਂ ਕਤਾਰਾਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵੱਲ ਲੋਕਾਂ ਦਾ ਵੱਧ ਰਿਹਾ ਝੁਕਾਅ 2027 ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਦਾ ਸਪੱਸ਼ਟ ਸੰਕੇਤ ਹੈ। ਰਿਤੂ ਜੌਹਰ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰ ਹਿੱਤ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਵਿੱਚ ਸ਼ਾਮਲ ਹੋ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਨੂੰ ਪਹਿਲ ਦਿੱਤੀ ਹੈ। ਇਸ ਮੌਕੇ ਜ਼ਿਲ੍ਹਾ ਭਾਜਪਾ ਮੀਤ ਪ੍ਰਧਾਨ ਮਹੇਸ਼ ਦੱਤ ਸ਼ਰਮਾ, ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ, ਸਾਬਕਾ ਕੌਂਸਲਰ ਚੌਧਰੀ ਯਸ਼ਪਾਲ ਅਤੇ ਭਾਜਪਾ ਨੇਤਰੀ ਰੀਨਾ ਜੈਨ ਆਦਿ ਵੀ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article*ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਨੂੰ ਕਮਜ਼ੋਰ ਕਰਕੇ ਖੁਦ ਪ੍ਰਧਾਨ ਬਣਨ ਦੀ ਸ਼ਰਮਨਾਕ ਸਾਜਿਸ਼ ਕਬੂਲੀ-ਭੁਪਿੰਦਰ ਭਿੰਦਾ*
Next articleਇਨਟੈਕਸਟ ਐਕਸਪੋ 55,000 ਤੋਂ ਵੱਧ ਦਰਸ਼ਕਾਂ ਦੀ ਭਾਰੀ ਭੀੜ ਅਤੇ ਮਜ਼ਬੂਤ ​​ਵਪਾਰਕ ਨਤੀਜਿਆਂ ਨਾਲ ਸਮਾਪਤ ਹੋਇਆ