
ਖੂਨ ਦਾ ਇੱਕ-ਇੱਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ- ਜੱਥੇ: ਨਿਮਾਣਾ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਸਰਪ੍ਰਸਤ ਜਸਵੰਤ ਸਿੰਘ ਡੇਹਲੋਂ ਅਤੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦਮਦਮਾ ਸਾਹਿਬ,ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਹੋਈ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਸਮੇਂ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੋਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਦੇ ਨਾਲ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵੱਲੋਂ ਦੂਜਾ ਮਹਾਨ ਖ਼ੂਨਦਾਨ ਕੈਂਪ ਮਿਤੀ 1 ਫ਼ਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ, ਡੇਹਲੋਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਉਨ੍ਹਾਂ ਦੀ ਸੁਸਾਇਟੀ ਵੱਲੋਂ ਖੂਨਦਾਨ ਕੈਂਪਾਂ ਰਾਹੀਂ ਇਕੱਤਰ ਕੀਤਾ ਜਾਂਦਾ ਖੂਨ ਦਾ ਇੱਕ-ਇੱਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਂਦਾ ਹੈ । ਇਸ ਮੌਕੇ ਤੇ ਜਸਵਿੰਦਰ ਸਿੰਘ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਨੇ ਸਮੂਹ ਨਗਰ ਨਿਵਾਸੀਆਂ, ਸਮਾਜ ਸੇਵੀਆਂ,ਅਤੇ ਨੌਜਵਾਨਾਂ ਅਪੀਲ ਕੀਤੀ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਖੂਨਦਾਨ ਕਰਕੇ ਸਹਿਯੋਗ ਕਰੋ ਅਤੇ ਗੁਰੂ ਸਾਹਿਬ ਦੀਆਂ ਅਸੀਸਾਂ ਦੇ ਪਾਤਰ ਬਣੋ। ਇਸ ਮੌਕੇ ਤੇ ਸਰਬਜੀਤ ਸਿੰਘ ਕੰਬੋਜ, ਜਗਦੀਪ ਸਿੰਘ ਲਾਡੀ, ਰਜਿੰਦਰ ਸਿੰਘ ਮੀਤ ਪ੍ਰਧਾਨ, ਓਮ ਪ੍ਰਕਾਸ਼, ਪੁਸਪਿੰਦਰ ਚੀਮਾ, ਜਗਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਹਰਵਿੰਦਰ ਸਿੰਘ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


