(ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਪੰਜਾਬ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਜਿਸ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ। ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਪੰਜਾਬ ਵਾਸੀਆਂ ਨੂੰ ਸਿਹਤ ਸਬੰਧੀ ਇੱਕ ਵਿਸ਼ੇਸ਼ ਤੋਹਫਾ ਦੇਣ ਦੀ ਚਰਚਾ ਚੱਲ ਰਹੀ ਸੀ ਇਹ ਸਿਹਤ ਸਕੀਮ ਹੈ ਮੁੱਖ ਮੰਤਰੀ ਬੀਮਾ ਯੋਜਨਾ ਜਿਸ ਦੇ ਉੱਪਰ ਲੰਮਾ ਕੰਮ ਚੱਲਿਆ ਉਸ ਤੋਂ ਬਾਅਦ ਅੱਜ ਮੋਹਾਲੀ ਦੇ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੀ ਰਕਮ ਸਕੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੋਹਾਲੀ ਵਿੱਚ ਹੋਏ ਪ੍ਰੋਗਰਾਮ ਦੀ ਦੇਖ ਰੇਖ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਦੀ ਨਿਗਰਾਨੀ ਹੇਠ ਹੋਈ ਕਿਉਂਕਿ ਇਸ ਸਕੀਮ ਦਾ ਸਿੱਧਾ ਸਬੰਧ ਡਾਕਟਰ ਬਲਵੀਰ ਸਿੰਘ ਦੇ ਸਿਹਤ ਵਿਭਾਗ ਨਾਲ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਮਨੀਸ਼ ਸਿਸੋਦੀਆ ਸਤਿੰਦਰ ਜੈਨ ਤੇ ਆਪ ਨਾਲ ਸੰਬੰਧਿਤ ਸੀਨੀਅਰ ਆਗੂ ਵਰਕਰ ਤੇ ਪੰਜਾਬ ਮੰਤਰੀ ਮੰਡਲ ਦੇ ਮੰਤਰੀ ਇਸ ਸਕੀਮ ਦੇ ਸ਼ੁਰੂਆਤ ਮੌਕੇ ਹਾਜ਼ਰ ਸਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਸਮੁੱਚੀ ਦੁਨੀਆਂ ਵਿੱਚ ਹੀ ਇਹ ਆਪਣੇ ਆਪ ਵਿੱਚ ਪਹਿਲੀ ਸਕੀਮ ਹੈ ਜਿਸ ਵਿੱਚ 10 ਲੱਖ ਦੀ ਬੀਮਾ ਰਾਸ਼ੀ ਲਈ ਪੈਸੇ ਦਾ ਪ੍ਰਬੰਧ ਪੰਜਾਬ ਸਰਕਾਰ ਕਰੇਗੀ ਉਹਨਾਂ ਕਿਹਾ ਕਿ ਬਹੁਤ ਹੀ ਬਾਰੀਕੀ ਦੇ ਨਾਲ ਸਾਰੇ ਪੰਜਾਬ ਵਾਸੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਹਤ ਬੀਮਾ ਸਬੰਧੀ ਕਾਰਡ ਆਦਿ ਜਾਰੀ ਕੀਤੇ ਜਾਣਗੇ ਤੇ ਸਾਡੇ ਕੋਲ ਪੰਜਾਬ ਤੇ ਦਿੱਲੀ ਨਾਲ ਸੰਬੰਧਿਤ ਵਿਸ਼ੇਸ਼ ਹਸਪਤਾਲਾਂ ਦੇ ਨਾਲ ਟਾਈ ਅਪ ਕਰਕੇ ਇਹ ਸਕੀਮ ਦਾ ਲਾਹਾ ਸਭ ਨੂੰ ਦਿੱਤਾ ਜਾਵੇਗਾ। ਇਸ ਮੌਕੇ ਅਰਵਿੰਦ ਕੇਜਰੀਵਾਲ ਮਨੀਸ਼ ਸਿਸੋਦੀਆ ਸਤਿੰਦਰ ਜੈਨ ਤੇ ਹੋਰ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ ਇਸ ਸਕੀਮ ਪੰਜਾਬ ਵਿੱਚ ਚਾਲੂ ਕਰਨ ਦੇ ਲਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਆਪ ਨਾਲ ਸੰਬੰਧਿਤ ਦਿੱਲੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਇਹ ਪੰਜਾਬ ਵਾਸੀਆਂ ਲਈ ਇੱਕ ਵਡਮੁੱਲੀ ਤੇ ਅਹਿਮ ਸੌਗਾਤ ਹੈ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



