HOME *ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਨਾਗਰਿਕਾਂ ਨੂੰ ਚੋਣਾਂ ਦੌਰਾਨ ਵੋਟ ਦੇ...

*ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮੌਕੇ ਨਾਗਰਿਕਾਂ ਨੂੰ ਚੋਣਾਂ ਦੌਰਾਨ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ*

*ਡੀ.ਏ.ਐਨ ਕਾਲਜ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ* 

ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ–ਕਮ– ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ–ਨਿਰਦੇਸ਼ਾਂ ਤਹਿਤ 16ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੇ ਉਤਸ਼ਾਹ ਨਾਲ ਡੀ.ਏ.ਐਨ ਕਾਲਜ ਵਿਖੇ ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਅਨਮਜਯੋਤ ਕੌਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਅਤੇ ਨਵੇਂ ਵੋਟਰਾਂ ਨੂੰ ਵੋਟਰ ਫੋਟੋ ਪਹਿਚਾਣ ਪੱਛਰ (EPIC) ਵੰਡੇ ਗਏ। ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਅਨਮਜਯੋਤ ਕੌਰ ਨੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਦਿਆਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਅਜੇ ਤੱਕ ਆਪਣੀ ਵੋਟ ਲਈ ਰਜਿਸਟ੍ਰੇਸ਼ਨ ਨਹੀ ਕਰਵਾਈ, ਉਹ ਵੀ ਆਪਣੀ ਵੋਟ ਬਣਾਉਣ ਲਈ ਆਪਣਾ ਫਾਰਮ ਆਨ ਲਾਈਨ (https://voters.eci.gov.in or Voter Helpline Mobile App) ਤੇ ਭਰ ਸਕਦੇ ਹਨ ਜਾਂ ਸਬੰਧ ਬੀ.ਐਲ.ਓਜ਼ ਜਾਂ ਈ.ਆਰ.ਓ ਦਫ਼ਤਰ ਵਿੱਚ ਵੀ ਆਪਣਾ ਫਾਰਮ ਭਰਕੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਦਾ 16ਵਾਂ ਰਾਸ਼ਟਰੀ ਵੋਟਰ ਦਿਵਸ ‘My India My Vote’ ਥੀਮ ’ਤੇ ਆਧਾਰਿਤ ਸੀ।  ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਵੋਟ ਅਹਿਮ ਹੁੰਦੀ ਹੈ ਤੇ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿੱਚ ਹਰ ਸ਼੍ਰੇਣੀ ਦੇ ਹਰੇਕ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਮੇਸ਼ਾ ਸੋਚ—ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ, ਕਿ ਵੋਟ ਪਾਉਣਾ ਸਾਡਾ ਅਧਿਕਾਰ ਹੀ ਨਹੀਂ, ਬਲਕਿ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ। ਐਸ.ਡੀ.ਐਮ. ਅਨਮਜਯੋਤ ਕੌਰ ਨੇ ਦੱਸਿਆ ਕਿ ਇਸ ਮੌਕੇ ‘ਤੇ ਮੌਜੂਦ ਸਾਰੇ ਲੋਕਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਭਾਸ਼ਣ, ਲਘੂ ਨਾਟਕ, ਰੰਗੋਲੀ, ਗਿੱਧਾ, ਗੀਤ ਆਦਿ ਦੀ ਪੇਸ਼ਕਾਰੀ ਕੀਤੀ ਗਈ। ਸਮਾਰੋਹ ਦੌਰਾਨ ਐਸ.ਡੀ.ਐਮ. ਵੱਲੋਂ ਵੋਟਰ ਸੂਚੀ ਦੀ ਸੁਧਾਈ ਦੌਰਾਨ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੀ.ਐਲ.ਓ. ਬੂਥ ਨੰ:151 ਬਲਾਚੌਰ ਅਨਿਲ ਕੁਮਾਰ, ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਅਤੇ ਚੋਣ ਕਾਨੂੰਗੋ ਅਮਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਗਿਆ।  ਸਮਾਰੋਹ ਵਿੱਚ ਮੰਚ ਸੰਚਾਲਣ ਦੀ ਭੂਮਿਕਾ ਹਰਦੀਪ ਕੌਰ ਨੇ ਨਿਭਾਈ। ਇਸ ਮੌਕੇ ਪਰਮਜੀਤ ਕੌਰ, ਮੁਸਕਾਨ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleगंगा जमुनी तहजीब : मिथक या हकीकत
Next articleਬੇਮਿਸਾਲ ਸਿਦਕ  ਦੀ ਰੋਸ਼ਨ ਮਸ਼ਾਲ ਬਾਬਾ ਦੀਪ ਸਿੰਘ ਜੀ