ਸਮਾਜ ਵੀਕਲੀ ਯੂ ਕੇ
ਨਕੋਦਰ- 26 ਜਨਵਰੀ ਭਾਰਤ ਵਿੱਚ ਗਣਤੰਤਰ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸੇ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ, ਜਿਸ ਨਾਲ ਦੇਸ਼ ਇੱਕ ਸੰਪੂਰਨ ਗਣਤੰਤਰ ਬਣਿਆ। ਭਾਰਤੀ ਸੰਵਿਧਾਨ ਸਾਨੂੰ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਰਾਤਰੀਤਾ ਦੇ ਅਧਿਕਾਰ ਦਿੰਦਾ ਹੈ। ਇਸ ਦਿਨ ਦੇਸ਼ ਭਰ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ, ਪਰੈਡਾਂ, ਸੱਭਿਆਚਾਰਕ ਕਾਰਜਕ੍ਰਮ ਅਤੇ ਦੇਸ਼ਭਗਤੀ ਸਮਾਰੋਹ ਆਯੋਜਿਤ ਕੀਤੇ ਜਾਂਦੇ ਹਨ। 26 ਜਨਵਰੀ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਕਰਤਵਿਆਂ ਦੀ ਯਾਦ ਦਿਵਾਉਂਦਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਲਈ ਪ੍ਰੇਰਿਤ ਕਰਦਾ ਹੈ।
26 ਜਨਵਰੀ 2012 ਵਾਲੇ ਦਿਨ ਹੀ ਸਾਡੇ ਸਤਿਕਾਰਯੋਗ ਮਹਾਂਦਾਨੀ ਚੌਧਰੀ ਫਕੀਰ ਚੰਦ ਜੀ ਹੁਣੀ ਇਸ ਸੰਸਾਰ ਤੋਂ ਕੂਚ ਕਰ ਗਏ ਸਨ ਉਹਨਾਂ ਦੀਆਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਆਏ ਹੋਏ ਸਾਥੀਆਂ ਨੇ ਆਪਣੀ ਗੱਲ ਸਾਂਝੀ ਕੀਤੀ ਅਤੇ ਮਹਾਦਾਨੀ ਚੌਧਰੀ ਫਕੀਰ ਚੰਦ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਕਦੇ ਨਹੀਂ ਭਲਾਈਆਂ ਜਾ ਸਕਦੀਆਂ ਇਸ ਪ੍ਰੋਗਰਾਮ ਦੇ ਵਿੱਚ ਜੋ ਵੀ ਪ੍ਰਬੰਧ ਕੀਤਾ ਹੋਇਆ ਸੀ ਉਹ ਸਾਰਾ ਮਹਾਦਾਨੀ ਚੌਧਰੀ ਫਕੀਰ ਚੰਦ ਦੇ ਪਰਿਵਾਰ ਵੱਲੋਂ ਹੀ ਕੀਤਾ ਗਿਆ ਸੀ।
ਪ੍ਰਸ਼ੋਤਮ ਲਾਲ ਚੰਦਰ




