HOME ਤਿੰਨ ਪਿੰਡਾਂ ਦੀਆਂ ਪੰਚਾਇਤਾਂ , ਅਧਿਆਪਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ...

ਤਿੰਨ ਪਿੰਡਾਂ ਦੀਆਂ ਪੰਚਾਇਤਾਂ , ਅਧਿਆਪਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਅੱਗੇ ਵਿਸ਼ਾਲ ਰੋਸ ਧਰਨਾ

6

ਮਾਮਲਾ ਅਧਿਆਪਕ ਸੁਰਿੰਦਰ ਸਿੰਘ ਨੂੰ ਇਨਸਾਫ ਦਿਵਾਉਣ ਦਾ ਸਕੂਲ ਮੁੱਖੀ ਨੇ ਸਾਰੇ ਦੋਸ਼ਾਂ ਨੂੰ ਨਕਾਰਿਆ

ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)– ਸਰਕਾਰੀ ਹਾਈ ਸਕੂਲ ਅੰਮ੍ਰਿਤਪੁਰ ਰਾਜੇਵਾਲ ਦੇ ਅਧਿਆਪਕ ਸੁਰਿੰਦਰ ਸਿੰਘ ਨੂੰ ਇਨਸਾਫ ਦਿਵਾਉਣ ਨੂੰ ਲੈ ਕੇ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਐਸ ਐਮ ਸੀ ਕਮੇਟੀ ਡੀ ਟੀ ਐਫ ਕਿਰਤੀ ਕਿਸਾਨ ਯੂਨੀਅਨ ਪੇਂਡੂ ਮਜ਼ਦੂਰ ਯੂਨੀਅਨ ਅਤੇ ਭਰਾਤਰੀ ਅਧਿਆਪਕ ਜਥੇਬੰਦੀਆਂ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ  ਕਪੂਰਥਲਾ ਦੇ ਦਫਤਰ ਮੂਹਰੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਡੀ ਟੀ। ਐਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਬਲਵੰਤ ਸਿੰਘ ਸਰਪੰਚ ਰਾਜੇਵਾਲ, ਸ਼ਿੰਗਾਰਾ ਸਿੰਘ ਸਰਪੰਚ ਅੰਮ੍ਰਿਤਪੁਰ, ਪਰਮਜੀਤ ਕੌਰ ਸਰਪੰਚ ਮੁੰਡੀ ਛੰਨਾ , ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ ਅਤੇ ਅਮਰਜੀਤ ਸਿੰਘ ਜਵਾਲਾਪੁਰ ਜ਼ਿਲ੍ਹਾ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅੰਮ੍ਰਿਤਪੁਰ ਰਾਜੇਵਾਲ ਸਕੂਲ ਦੇ ਅਧਿਆਪਕ ਸੁਰਿੰਦਰ ਸਿੰਘ ਨੂੰ ਸਕੂਲ ਮੁਖੀ ਵੱਲੋਂ ਕਥਿਤ ਤੌਰ ਤੇ ਸਕੂਲ ਵਿੱਚ ਹਾਜ਼ਰ ਹੋਣ ਦੇ ਬਾਵਜੂਦ ਗੈਰ ਹਾਜ਼ਰ ਕਰਾਰ ਦੇ ਕੇ ਉਸ ਦੇ ਖਿਲਾਫ ਕਥਿਤ ਸਾਜਿਸ਼ ਤਹਿਤ ਜ਼ਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਕਪੂਰਥਲਾ ਲਿਖਤੀ ਰੂਪ ਵਿੱਚ ਸ਼ਿਕਾਇਤ ਭੇਜੀ ਗਈ ।ਤਿੰਨਾਂ ਪਿੰਡਾਂ ਦੀਆਂ ਪੰਚਾਇਤਾਂ ਡੈਮੋਕਰੇਟਿਕ ਟੀਚਰ ਫਰੰਟ ਨੇ ਇਸ ਮਸਲੇ ਬਾਰੇ ਸਕੂਲ ਮੁਖੀ ਨਾਲ ਮਿਲ ਕੇ ਪੁੱਛਿਆ ਤਾਂ ਪੀੜਿਤ ਅਧਿਆਪਕ ਰੋਜਾਨਾ ਸਕੂਲ ਵਿੱਚ ਹਾਜ਼ਰ ਹੋਣ ਦੇ ਬਾਵਜੂਦ ਇਸ ਨੂੰ ਗੈਰ ਹਾਜ਼ਰ ਕਰਾਰ ਕਿਉਂ ਦਿੱਤਾ ਜਾ ਰਿਹਾ ਤਾਂ ਸਕੂਲ ਮੁਖੀ ਵੱਲੋਂ ਕੋਈ ਤਸੱਲੀ ਬਖਸ਼ ਜਵਾਬ ਨਹੀਂ ਦਿੱਤਾ ਗਿਆ। ਉਧਰ ਪਿੰਡ ਦੇ ਲੋਕਾਂ ਨੇ ਕਥਿਤ ਤੌਰ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹਨਾਂ ਨੇ ਬਿਨਾਂ ਪੜਤਾਲ ਕੀਤੇ ਹੀ ਇਹ ਸਾਰਾ ਮਾਮਲੇ ਦਾ ਕੇਸ ਚੰਡੀਗੜ੍ਹ ਨੂੰ ਭੇਜ ਦਿੱਤਾ ਹੈ। ਸੰਬੰਧਤ ਅਧਿਆਪਕ ਨੂੰ ਇਨਸਾਫ ਨਾ ਮਿਲਦਾ ਵੇਖ ਕੇ ਅੱਜ ਤਿੰਨਾਂ ਪਿੰਡਾਂ ਦੀਆਂ ਪੰਚਾਇਤਾਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਡੈਮੋਕਰੇਟਿਕ ਟੀਚਰ ਵੱਲੋਂ ਸਾਂਝੇ ਰੂਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਕਪੂਰਥਲਾ ਦਾ ਘੇਰਾਓ ਕੀਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ ਗਈ। ਆਗੂਆਂ ਮੰਗ ਕੀਤੀ ਕਿ ਪੀੜਿਤ ਅਧਿਆਪਕ ਸੁਰਿੰਦਰ ਸਿੰਘ ਨੂੰ ਸਕੂਲ ਵਿੱਚ ਤੁਰੰਤ ਹਾਜ਼ਰ ਕਰਵਾ ਕੇ ਇਨਸਾਫ ਦਿਵਾਇਆ ਜਾਵੇ । ਇਸ ਮੌਕੇ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਐਸ ਐਚ ਓ ਸਦਰ ਅਤੇ ਉਪ ਜਿਲ੍ਹਾ ਸਿੱਖਿਆ ਸੈਕੰਡਰੀ ਕਪੂਰਥਲਾ ਵੱਲੋਂ ਧਰਨੇ ਵਿੱਚ ਆ ਕੇ ਇਹ ਵਿਸ਼ਵਾਸ ਦਿਵਾਇਆ ਗਿਆ ਕਿ 2 ਫਰਵਰੀ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਕਪੂਰਥਲਾ ਤੇ ਪ੍ਰਸ਼ਾਸਨ ਸਰਕਾਰੀ ਹਾਈ ਸਕੂਲ ਅੰਮ੍ਰਿਤਪੁਰ ਰਾਜੇਵਾਲ ਪਹੁੰਚ ਕੇ ਸਕੂਲ ਮੁਖੀ, ਪੀੜਿਤ ਅਧਿਆਪਕ ਅਤੇ ਤਿੰਨਾਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਗੱਲਬਾਤ ਕਰਕੇ ਸਾਰੇ ਮਸਲੇ ਦਾ ਹੱਲ ਕਰੇਗਾ। ਜਿਸ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ ਇਸ ਮੌਕੇ ਤੇ ਰਸ਼ਪਾਲ ਸਿੰਘ ਵੜੈਚ ਸੂਬਾਈ ਆਗੂ ਗੋਰਮਿੰਟ ਟੀਚਰ ਯੂਨੀਅਨ, ਨਰੇਸ਼ ਕੋਹਲੀ ਜ਼ਿਲ੍ਹਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ, ਸੰਦੀਪ ਸਿੰਘ ਗਿੱਲ ਸੂਬਾ ਪ੍ਰਧਾਨ ,ਜਸਪਾਲ ਸਿੰਘ ਬਾਠ ਆਗੂ ਐਲੀਮੈਂਟਰੀ ਟੀਚਰ ਯੂਨੀਅਨ ,ਕਰਮ ਸਿੰਘ ਕਿਰਤੀ ਕਿਸਾਨ ਯੂਨੀਅਨ ਤੋਂ ਇਲਾਵਾ ਤਜਿੰਦਰ ਸਿੰਘ ਅਲੌਦੀਪੁਰ ਜੈਮਲ ਸਿੰਘ, ਗੁਰਮੁਖ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ ,ਜਸਵਿੰਦਰ ਸਿੰਘ, ਸੁਖਪਾਲ ਸਿੰਘ, ਪਵਨ ਕੁਮਾਰ ਜੋਸ਼ੀ ,ਨਰਿੰਦਰ ਸਿੰਘ ਔਜਲਾ, ਬਲਵਿੰਦਰ ਸਿੰਘ ਭੰਡਾਲ ,ਬਲਵੀਰ ਸਿੰਘ, ਗੁਰਦੀਪ ਸਿੰਘ ਧੰਮ, ਨਰਿੰਦਰ ਕੁਮਾਰ ਭੰਡਾਰੀ, ਗੌਰਵ ਗਿੱਲ, ਵੀਨੂੰ ਸੇਖੜੀ, ਅਮਨਪ੍ਰੀਤ ਕੌਰ, ਹਰਵਿੰਦਰ ਸਿੰਘ ਵਿਰਦੀ, ਸੁਰਿੰਦਰ ਪਾਲ ਸਿੰਘ, ਸੁਖਦਰਸ਼ਨ ਸਿੰਘ ,ਗੁਰਮੀਤ ਸਿੰਘ ਐਸ ਐਮ ਸੀ ਚੇਅਰਮੈਨ ਨੱਥਾ ਸਿੰਘ , ਸਤਪਾਲ ਸਿੰਘ, ਗੁਰਮੇਲ ਸਿੰਘ, ਮਹਿੰਦਰ ਸਿੰਘ, ਬੱਗਾ ਸਿੰਘ ਆਦਿ ਅਧਿਆਪਕ ਆਗੂ ਅਤੇ ਸਕੂਲ ਦੇ ਬੱਚੇ ਅਤੇ ਮਾਪੇ ਸ਼ਾਮਿਲ ਸਨ।

ਕੀ ਕਹਿੰਦੇ ਹਨ ਸਕੂਲ ਮੁਖੀ ?
ਦੂਜੇ ਪਾਸੇ ਜਦੋਂ ਇਸ ਸਾਰੇ ਮਾਮਲੇ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਕਥਿਤ ਦੋਸ਼ਾਂ ਸਬੰਧੀ ਸਕੂਲ ਮੁਖੀ ਡਿੰਪਲ ਪੰਨੂ  ਨਾਲ ਸੰਪਰਕ ਕੀਤਾ ਗਿਆ ਤਾਂ, ਉਹਨਾਂ ਕਿਹਾ  ਕਿ ਇਹ ਸਾਰਾ ਮਾਮਲਾ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਧਿਆਨ ਹਿੱਤ  ਹੈ। ਉਹ ਜੋ ਵੀ ਆਦੇਸ਼ ਮੈਨੂੰ ਕਰਨਗੇ ਮੈਂ ਉਹਨਾਂ ਨੂੰ ਮੰਨਣ ਲਈ ਪਬੰਧ ਹੋਵਾਂਗੀ । ਇਸ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ,ਪਿੰਡ ਵਾਸੀਆਂ ਜਾਂ ਅਧਿਆਪਕ ਜਥੇਬੰਦੀਆਂ ਵੱਲੋਂ ਮੇਰੇ ਤੇ ਲਗਾਏ ਜਾ ਰਹੇ ਸਾਰੇ ਦੋਸ਼ ਪੂਰੀ ਤਰ੍ਹਾਂ ਨਾਲ ਝੂਠੇ ਤੇ ਬੇਬੁਨਿਆਦ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਇੰਗਲੈਂਡ ‘ਚ ਸ਼ਰਧਾ ਨਾਲ ਮਨਾਇਆ
Next articleਦੇਸ਼ ਦਾ 77ਵਾਂ ਗਣਤੰਤਰ ਦਿਵਸ ਸਥਾਨਕ ਨਗਰ ਕੌਂਸਲ ਦਫਤਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਗਿਆ