ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਅੱਪਰਾ ਦੇ ਉੱਘੇ ਕਾਰੋਬਾਰੀ ਕਾਲੜਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਬੀਤੇ ਦਿਨ ਉਨਾਂ ਦੇ ਮਾਤਾ ਉਰਮਿਲਾ ਰਾਣੀ ਪਤਨੀ ਸੁਭਾਸ਼ ਕਾਲੜਾ ਪੂਰੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ | ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਹਨ | ਉਨਾਂ ਦੀ ਮੌਤ ‘ਤੇ ਇਲਾਕੇ ਭਰ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜ ਸੈਵੀ ਸੰਸਥਾਵਾਂ, ਸਵਰਨਕਾਰ ਸੰਘ ਅੱਪਰਾ ਦੇ ਸਮੂਹ ਅਹੁਦੇਦਾਰਾਂ, ਪ੍ਰੈੱਸ ਕਲੱਬ ਅੱਪਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾ ਤੇ ਇਲਾਕੇ ਭਰ ਦੇ ਪੰਚਾਂ-ਸਰਪੰਚਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



