ਵੱਖ ਵੱਖ ਸਕੂਲਾਂ ਤੋਂ ਆਏ ਸਕੂਲ ਮੁੱਖੀਆਂ ਤੇ ਬੱਚਿਆਂ ਦੇ ਮਾਪਿਆਂ ਨੇ ਲਿਆ ਭਾਗ
ਜ਼ਿਲ੍ਹੇ ਤੋਂ ਆਈ ਮੋਬਾਇਲ ਦਾਖਲਾ ਵੈਨ ਨੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਤੋਂ ਕਰਵਾਇਆ ਜਾਣੂ
ਕਪੂਰਥਲਾ, (ਸਮਾਜ ਵੀਕਲੀ) ( ਵਿਸ਼ੇਸ਼ ਪ੍ਰਤੀਨਿਧ)– ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਭਰ ਵਿੱਚ ਸ਼ੈਸਨ 2026-27 ਲਈ ਦਾਖਲਿਆਂ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀਮਤੀ ਮਮਤਾ ਬਜਾਜ ਤੇ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਡਾਕਟਰ ਬਲਵਿੰਦਰ ਸਿੰਘ ਬੱਟੂ ,ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਦੀ ਯੋਗ ਅਗਵਾਈ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਸਿੰਘ ਸੈਂਟਰ ਹੈੱਡ ਟੀਚਰ ਮੀਨਾਕਸ਼ੀ ਸ਼ਰਮਾ ਤੇ ਬੀ ਆਰ ਸੀ ਗੁਰਪ੍ਰੀਤ ਸਿੰਘ ਵੀ ਦੇਖ ਰੇਖ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਸਕੂਲ ਡਡਵਿੰਡੀ ਵਿਖੇ 2026-27 ਲਈ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਸੈਂਟਰ ਹੈੱਡ ਟੀਚਰ ਰਾਮ ਸਿੰਘ ਨੇ ਅਧਿਆਪਕਾਂ ਨੂੰ ਵਿਭਾਗ ਦੇ ਆਦੇਸ਼ਾਂ ਤਹਿਤ 10 ਫੀਸਦੀ ਦਾਖਲਾ ਵਧਾਉਣ ਲਈ ਪ੍ਰੇਰਿਤ ਕਰਦਿਆਂ ਸਰਕਾਰੀ ਸਕੂਲ ਵਿੱਚ ਮਿਲ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ । ਇਸ ਦੌਰਾਨ ਜਸਪਾਲ ਸਿੰਘ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਤੋਤੀ, ਹੈੱਡ ਟੀਚਰ ਸਪਨਾ ਦੇਵੀ ਨੇ ਸਿੱਖਿਆ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਤੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਤੇ ਰੌਸ਼ਨੀ ਪਾਉਂਦੇ ਹੋਏ ਵੱਖ-ਵੱਖ ਸਕੂਲਾਂ ਤੋਂ ਆਏ ਸਕੂਲ ਮੈਨੇਜਮੈਂਟ ਕਮੇਟੀਆਂ ਤੇ ਮਾਪਿਆਂ ਨੂੰ ਜਾਣੂ ਕਰਵਾਇਆ। ਪ੍ਰਿੰਸੀਪਲ ਆਸ਼ਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਨੇ ਮਿਡਲ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਦੇ ਨਾਲ ਨਾਲ ਉਹਨਾਂ ਦੀ ਪੜ੍ਹਾਈ ਵੱਲ ਵਿਸ਼ੇਸ਼ ਤਵੱਜੋ ਦੇ ਰਹੇ ਮਿਹਨਤੀ ਅਧਿਆਪਕਾ ਦੀ ਭਰਪੂਰ ਸ਼ਲਾਘਾ ਕੀਤੀ ਤੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਇਸ ਸਾਲ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਕਪੂਰਥਲਾ ਤੋਂ ਆਈ ਦਾਖਲਾ ਮੋਬਾਇਲ ਵੈਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਇਸ ਵੈਨ ਦੇ ਨਾਲ ਜ਼ਿਲ੍ਹਾ ਕੋਆਰਡੀਨੇਟਰ ਸਮੱਰਥ ਹਰਮਿੰਦਰ ਸਿੰਘ ਜੋਸਨ,ਬਲਾਕ ਸਿੱਖਿਆ ਅਧਿਕਾਰੀ ਰਜੇਸ਼ ਕੁਮਾਰ,ਜੈਮਲ ਸਿੰਘ ਸੈਂਟਰ ਹੈੱਡ ਟੀਚਰ , ਸੰਤੋਖ ਸਿੰਘ ਮੱਲ੍ਹੀ ਸੈਂਟਰ ਹੈੱਡ ਟੀਚਰ, ਅਜੀਤ ਸਿੰਘ ਸੈਂਟਰ ਹੈੱਡ ਟੀਚਰ, ਡਾਕਟਰ ਪਰਮਜੀਤ ਕੌਰ ਬੀ ਆਰ ਸੀ ਕ- 1, ਬੀ ਆਰ ਸੀ ਹਰਵਿੰਦਰ ਸਿੰਘ, ਹੈੱਡ ਟੀਚਰ ਹਰਜਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ। ਇਸ ਮੌਕੇ ਤੇ ਚੇਅਰਮੈਨ ਹਰਵਿੰਦਰ ਲਾਲ, ਚੇਅਰਪਰਸਨ ਸਪਨਾ, ਸਤਨਾਮ ਸਿੰਘ, ਸੈਂਟਰ ਹੈੱਡ ਟੀਚਰ ਹਰਵਿੰਦਰਜੀਤ ਕੌਰ,ਬਲਵਿੰਦਰ ਸਿੰਘ ਸੈਂਟਰ ਹੈੱਡ ਟੀਚਰ, ਬਲਜੀਤ ਕੌਰ ਸੈਂਟਰ ਹੈੱਡ ਟੀਚਰ, ਕੁਲਦੀਪ ਸਿੰਘ ਸੈਂਟਰ ਹੈੱਡ ਟੀਚਰ,ਮਨਜੀਤ ਕੌਰ ਹੈੱਡ ਟੀਚਰ, ਸੁਰਜੀਤ ਕੌਰ ਹੈੱਡ ਟੀਚਰ, ਕੁਲਦੀਪ ਠਾਕੁਰ ਹੈੱਡ ਟੀਚਰ,ਭੁਪਿੰਦਰ ਸਿੰਘ ਸੇਚਾਂ, ਕੰਵਲਪ੍ਰੀਤ ਸਿੰਘ, ਰਾਜੂ ਜੈਨਪੁਰੀ, ਕਮਲਪ੍ਰੀਤ ਕੌਰ, ਨਵਦੀਪ ਕੌਰ, ਕੰਵਲਜੀਤ ਕੌਰ, ਪਰਮਿੰਦਰ ਕੌਰ, ਰਮਨਦੀਪ ਕੌਰ , ਹਰਵਿੰਦਰ ਸਿੰਘ, ਮੇਜਰ ਸਿੰਘ, ਬਲਜੀਤ ਕੌਰ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ, ਐੱਸ ਐੱਮ ਸੀ ਕਮੇਟੀਆਂ ਦੇ ਮੈਂਬਰ, ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



