ਭੀਖੀ (ਸਮਾਜ ਵੀਕਲੀ) (ਕਮਲ ਜਿੰਦਲ) ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਕੋਰਸ ਬੀ ਕਾਮ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਮਨਦੀਪ ਕੌਰ ਨੇ 86% ਅੰਕਾਂ ਨਾਲ ਪਹਿਲਾ, ਤਨਪ੍ਰੀਤ ਕੌਰ ਨੇ 84% ਅੰਕਾਂ ਨਾਲ ਦੂਜਾ, ਖੁਸ਼ਪ੍ਰੀਤ ਕੌਰ ਨੇ 82% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਐਮ .ਕੇ ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਕਾਲਜ ਦਾ ਨਾਮ ਇਲਾਕੇ ਦੀਆਂ ਨਾਮਵਰ ਸੰਸਥਾਵਾਂ ਵਿੱਚ ਆਉਂਦਾ ਹੈ। ਕਾਲਜ ਦੇ ਸਾਰੇ ਕੋਰਸਾਂ ਦੇ ਨਤੀਜੇ ਕਾਲਜ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ। ਕਾਲਜ ਦਾ ਨਤੀਜਾ ਹਰ ਸਾਲ ਸੌ ਫ਼ੀਸਦੀ ਆਉਂਦਾ ਹੈ ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪ੍ਰੋ ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋ ਨੀਤੂ,ਪ੍ਰੋ ਸ਼ਾਮੀਨਾ ਰਾਣੀ,ਪ੍ਰੋ ਕਰਮਜੀਤ ਕੌਰ,ਪ੍ਰੋ ਸੁਖਪਾਲ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



