HOME ਮੋਰਿੰਡਾ ਵਿਖੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਨਗਰ ਵਿਸ਼ਾਲ ਕੀਰਤਨ ਸਜਾਇਆ

ਮੋਰਿੰਡਾ ਵਿਖੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਨਗਰ ਵਿਸ਼ਾਲ ਕੀਰਤਨ ਸਜਾਇਆ

ਮੋਰਿੰਡਾ,  (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਹੈਪੀ):ਸ੍ਰੀ ਗੁਰੂ ਰਵਿਦਾਸ ਸਭਾ ਮੋਰਿੰਡਾ ਵਲੋਂ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਸੁੰਦਰ ਪਾਲਕੀ ਸਾਹਿਬ ਵਿੱਚ ਸਜਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ੍ਰਪਰਸਤੀ ਅਤੇ ਖਾਲਸਾਈ ਬਾਣੇ ਵਿੱਚ ਸਜੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਣਧੀਰ ਸਿੰਘ ਨੇ ਦੱਸਿਆ ਕਿ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਨਗਰ ਕੀਰਤਨ ਦੋਰਾਨ ਸੈਂਕੜੇ ਮਹਿਲਾਵਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਾਲਕੀ ਸਾਹਿਬ ਜੀ ਦੇ ਨਾਲ ਨਾਲ ਚਲ ਰਹੀਆਂ ਸਨ।ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਾਰਡ ਨੰਬਰ 8 ਤੋਂ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਮੁੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ। ਸ਼ਹਿਰ ਅੰਦਰ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਵੱਖ ਵੱਖ ਥਾਵਾਂ ਤੇ ਸਵਾਗਤੀ ਗੇਟ ਲਗਾਏ ਹੋਏ ਸਨ ਅਤੇ ਸੰਗਤਾਂ ਦੀ ਸਹੂਲਤ ਲਈ ਚਾਹ ਪਕੌੜਿਆਂ, ਫਲਾਂ, ਬਿਸਕੁਟਾਂ ਅਤੇ ਲੱਡੂਆਂ ਦੇ ਲੰਗਰ ਲਗਾਏ ਹੋਏ ਸਨ। ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਢੀ ਜਥੇ ਵੀਰ ਰਸ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ। ਇਸ ਦੌਰਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ, ਗੁਰਦੁਆਰਾ ਸਾਹਿਬ ਵਾਰਡ ਨੰਬਰ 2 ਅਤੇ ਬਾਬਾ ਬਾਲਕ ਨਾਥ ਮੰਦਰ ਮੋਰਿੰਡਾ ਦੀਆਂ ਕਮੇਟੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਂਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅਤੇ ਫੁਲਾਂ ਦੀ ਬਰਖਾ ਕੀਤੀ ਗਈ। ਇਸ ਨਗਰ ਕੀਰਤਨ ਵਿੱਚ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਸਾਬਕਾ ਪ੍ਰਧਾਨ ਹਰੀਪਾਲ, ਪੀ ਏ ਡੀ ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਦਵਿੰਦਰ ਸਿੰਘ ਮੈਨੇਜਰ,ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਸੁਰਜੀਤ ਕੁਮਾਰ, ਸੰਦੀਪ ਕੁਮਾਰ ਸੋਨੂੰ, ਸਾਬਕਾ ਕੌਂਸਲਰ ਮਹਿੰਦਰ ਸਿੰਘ ਢਿੱਲੋਂ ਆਗੂ ਰਾਮਦਾਸੀਆ ਵੈਲਫੇਅਰ ਸੁਸਾਇਟੀ ਮੋਰਿੰਡਾ, ਸਾਬਕਾ ਕੌਂਸਲਰ ਮੋਹਨ ਲਾਲ ਕਾਲਾ, ਤਰਸੇਮ ਸਿੰਘ, ਦਵਿੰਦਰ ਸਿੰਘ ਸੁਪਰਡੈਂਟ, ਸਤਵਿੰਦਰ ਸੱਤੀ, ਗੁਰਨਾਮ ਸਿੰਘ, ਜਗਤਾਰ ਸਿੰਘ ਘੋਲਾ ਸਮੇਤ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ (ਰਜਿ) ਫ਼ਰੀਦਕੋਟ ਨੇ ਬੁਲਾਈ ਵੱਖ ਵੱਖ ਪਿੰਡਾਂ ਦੇ ਮੇਟਾਂ ਦੀ ਮੀਟਿੰਗ ।
Next articleਨਿਰਪੱਖ ਏਡ ਨੇ ਗੁਰੂ ਹਰਿ ਰਾਇ ਸਾਹਿਬ ਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਬੱਚਿਆਂ ਦੇ ਮੁਕਾਬਲੇ