
ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ l ਇਸ ਦੌਰਾਨ ਵਿਦਿਆਰਥੀਆਂ ਦੀ ਸਾਲ ਭਰ ਦੀ ਸਿੱਖਿਆ ਨੂੰ ਦਰਸਾਉਂਦੀਆਂ ਬਹੁਤ ਸਾਰੀਆਂ ਸਟੇਜ ਗਤੀਵਿਧੀਆਂ ਕਾਰਵਾਈਆਂ ਗਈਆਂ । ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਅਤੇ ਉਨ੍ਹਾਂ ਨੂੰ ਵਧੀਆ ਸਿਖਿਆਰਥੀ ਬਣਨ ਲਈ ਉਤਸ਼ਾਹਿਤ ਕਰਨ ਲਈ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੂਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, ਪ੍ਰੰਬਧਕ ਸਕੂਲ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂ ਅਰੋੜਾ ਨੇ ਆਪਣੀ ਹਾਜ਼ਰੀ ਨਾਲ ਇਸ ਮੌਕੇ ਨੂੰ ਮਹੱਤਵਪੂਰਨ ਬਣਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਉਪਰੰਤ, ਕਿੰਡਰਗਾਰਟਨ ਦੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸ਼ਬਦ ਗਾਇਨ ਨਾਲ ਹੋਈ l ਵਿਦਿਆਰਥੀਆਂ ਗੀਤ ਰਾਹੀਂ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ । ਨਰਸਰੀ ਅਤੇ ਐਲ. ਕੇ. ਜੀ. ਦੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਕੰਪਟੀਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਆਪਣੇ ਬਾਰੇ ਅਤੇ ਆਪਣੇ ਸੁਪਨਿਆਂ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਨੇ ਆਪਣੀਆਂ ਭਾਵਨਾਵਾਂ ਦਾ ਵਰਨਣ ਇੰਨੇ ਵਧੀਆਂ ਤੇ ਮਨਮੋਹਕ ਅੰਦਾਜ਼ ਵਿੱਚ ਕੀਤਾ ਕਿ ਸਾਰਿਆਂ ਦਾ ਮਨ ਮੋਹ ਲਿਆ । ਬੱਚਿਆਂ ਦੇ ਮੁਸਕਰਾਉਂਦੇ ਚਿਹਰਿਆਂ ਤੇ ਜੋਸ਼ੀਲੇ ਅੰਦਾਜ਼ ਦਾ ਦਰਸ਼ਕਾਂ ਵੱਲੋਂ ਤਾੜੀਆਂ ਨਾਲ ਸਵਾਗਤ ਕੀਤਾ ਗਿਆ l ਪ੍ਰੋਗਰਾਮ ਦੇ ਅੰਤ ਵਿੱਚ ਯੂ.ਕੇ.ਜੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਡਾਂਸ ਪੇਸ਼ ਕੀਤਾ ਗਿਆ। ਇਹ ਛੋਟੇ ਬੱਚਿਆਂ ਲਈ ਇੱਕ ਖੁਸ਼ੀ ਭਰਿਆ ਅਤੇ ਯਾਦਗਾਰੀ ਦਿਨ ਸੀ, ਕਿਉਂਕਿ ਉਨ੍ਹਾਂ ਨੇ ਸਕੂਲ ਤੋਂ ਗ੍ਰੈਜੂਏਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਸਨ। ਬੱਚਿਆਂ ਦੇ ਮਾਪਿਆਂ ਨੇ ਇਸ ਸਮਾਗਮ ਦਾ ਭਰਪੂਰ ਆਨੰਦ ਮਾਨਿਆ। ਸਕੂਲ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਪ੍ਰਬੰਧਕ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਸਿੱਖਿਆ ਤੇ ਉੱਤਮ ਭਵਿੱਖ ਦੇਣਾ ਅਦਾਰੇ ਦਾ ਪਹਿਲਾ ਫਰਜ਼ ਹੈ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ ਤੇ ਸਕੂਲ ਸਟਾਫ਼ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


