HOME ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ 5 ਨੂੰ ਨਿਰਮਲ ਕੁਟੀਆ

ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ 5 ਨੂੰ ਨਿਰਮਲ ਕੁਟੀਆ

3
ਕੈਪਸ਼ਨ -ਸਾਹਿਤ ਸਭਾ ਵੱਲੋਂ ਕਰਵਾਏ ਜਾ ਰਹੇ ਸਾਹਿਤਕ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਤ ਸਭਾ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ।

ਕਪੂਰਥਲਾ  (ਸਮਾਜ ਵੀਕਲੀ)  (ਕੌੜਾ )-ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਸਾਹਿਤਕ ਸਮਾਗਮ 5 ਫਰਵਰੀ ਨੂੰ ਬਾਅਦ ਦੁਪਹਿਰ 2.30 ਵਜੇ ਨਿਰਮਲ ਕੁਟੀਆ (ਸੀਚੇਵਾਲ) ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਾਹਿਤ ਸਭਾ ਸੁਲਤਾਨਪੁਰ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ ਅਤੇ ਸਕੱਤਰ ਮੁਖਤਾਰ ਸਿੰਘ ਚੰਦੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਅਸ਼ਰਫ਼ੀਆਂ, ਬੰਸਰੀ ਕਿਧਰ ਗਈ,ਕਣ ਕਣ,ਮੁਆਫੀ ਨਾਮਾ, ਦੇ ਰਚਨਾਇਕ ਨਾਮਵਰ ਗ਼ਜ਼ਲਗੋ ਜਨਾਬ ਕਵਿੰਦਰ ਚਾਂਦ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਸਮਾਗਮ ਵਿੱਚ ਸ਼ਬਦਾਂ ਦੇ ਜਾਦੂਗਰ ਕਵਿੰਦਰ ਚਾਂਦ ਦੇ ਮਾਣਮੱਤੇ ਸਾਹਿਤਕ ਸਫ਼ਰ ਅਤੇ ਰਚਨਾਵਾਂ ਬਾਬਤ ਗੱਲਾਂ ਬਾਤਾਂ ਹੋਣਗੀਆਂ। ਹਾਜ਼ਰ ਸ਼ਖ਼ਸੀਅਤਾਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾਣਗੇ।ਇਸ ਤੋਂ ਇਲਾਵਾ  ਇਸ ਮੌਕੇ ਹਾਜ਼ਰ ਕਵੀਆਂ ਵਲੋਂ ਆਪਣੀਆਂ ਰਚਨਾਵਾਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਹਨਾਂ ਸਾਹਿਤ ਪ੍ਰੇਮੀਆਂ ਨੂੰ ਹੁੰਮ ਹੁਮਾ ਕੇ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮੈਂਚੈਸਟਰ ਨੇੜੇ ਹਲਕਾ ਜਹਾਜ਼ ਹਾਦਸਾਗ੍ਰਸਤ
Next articleਆਰ ਸੀ ਐਫ਼, ਕਪੂਰਥਲਾ ਦੇ ਜਨਰਲ ਮੈਨੇਜਰ ਨੇ ਕੀਤੀ ਉੱਤਰ ਪ੍ਰਦੇਸ਼ ਦੀ ਰਾਜਪਾਲ ਨਾਲ ਮੁਲਾਕਾਤ