ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੀ ਗੂਰੂ ਮਹਾਰਾਜ ਰਵੀਦਾਸ ਜੀ ਦੇ 650ਸਾਲਾ ਸਮਰਪਿਤ ਮੀਟਿੰਗ ਕੀਤੀ ਗਈ। ਇਸ ਸਬੰਧੀ ਇਹ ਜਾਣਕਾਰੀ ਦਿੰਦਿਆਂ ਸਤਨਾਮ ਜਲਾਲਪੁਰ ਚੈਅਰਮੈਨ ਪਲਾਨਿੰਗ ਬੋਰਡ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਸੰਦੀਪ ਸੈਣੀ ਸਟੈਟ ਸੈਕਟਰੀ ਅਤੇ ਦੁਆਬਾ ਜੋਨ ਇੰਚਾਰਜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਦੀਪ ਸੈਣੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਜੀ ਮਿਤੀ 6-2-26 ਨੂੰ ਸ੍ਰੀ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚ ਰਹੇ ਹਨ । ਜਿਥੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ 650ਸਾਲਾ ਪ੍ਰਕਾਸ਼ ਦਿਹਾੜਾ 2027 ਵਿੱਚ ਆ ਰਿਹਾ ਹੈ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਸਮਾਗਮ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਬੜੀ ਧੂਮਧਾਮ ਨਾਲ ਮਨਾਏ ਜਾਣਗੇ। ਜਿਸ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਜੀ ਨੇ ਅਹਿਮ ਮੀਟਿੰਗ ਰੱਖੀ ਗਈ ਹੈ ਜੋ ਵਿਸ਼ੇਸ਼ ਤੌਰ ਤੇ ਸ੍ਰੀ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ ਇਸ ਮੌਕੇ ਤੇ ਗਗਨ ਅਗਨੀਹੋਤਰੀ ਚੈਅਰਮੈਨ ਮਾਰਕੀਟ ਕਮੇਟੀ,ਸੋਹਣ ਲਾਲ ਢਾਡਾ, ਮਾਰਕੀਟ ਕਮੇਟੀ ਚੇਅਰਮੈਨ ਸੇਠੀ ਉਧਨੋਵਾਲ,ਪਵਨ ਸਿੱਧੂ, ਕੁਲਵੀਰ ਕੌਰ, ਲੱਖਵਿੰਦਰ ਲੱਧੜ,ਹਨੀ ਡੱਬ, ਦਲਜੀਤ ਸਿੰਘ ਖਟਕੜ ਆਦਿ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



